ਬੰਗਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਡਾ ਗੁਰਿੰਦਰਜੀਤ ਸਿੰਘ ਸਿਵਲ ਸਰਜਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ ਜਸਵਿੰਦਰ ਸਿੰਘ ਐਸ ਐਮ ਓ ਸਿਵਲ ਹਸਪਤਾਲ ਬੰਗਾ ਦੀ ਰਹਿਨੁਮਾਈ ਹੇਠ ਅੱਜ ਸਿਵਲ ਹਸਪਤਾਲ ਬੰਗਾ ਅਤੇ ਬੰਗਾ ਸ਼ਹਿਰ ਵਿੱਚ ਅਲੱਗ ਅਲੱਗ ਪੋਲੀਓ ਬੂਥ ਲਗਾਏ ਗਏ ਜੋ ਪੋਲੀਓ ਬਿਮਾਰੀ ਨੂੰ ਜੜ੍ਹੋਂ ਖ਼ਤਮ ਕਰਨ ਲਈ ਜ਼ੀਰੋ ਤੋਂ ਲੈਕੇ 5 ਸਾਲ ਦੇ ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਗਈਆਂ। ਇਸ ਵਿੱਚ ਨੋਡਲ ਅਫ਼ਸਰ ਡਾ ਹਰਜਿੰਦਰ ਸਿੰਘ, ਮਿਸਟਰ ਦੀਪਾਂਸੂ ਅਪਥੈਲਮਿਕ ਅਫਸਰ, ਰਾਮੇਸ਼ ਲਾਲ, ਅਮਰਜੀਤ ਜੱਸੀ ਸੁਪਰਵਾਈਜਰ, ਮੈਡਮ ਮਨਜੀਤ ਕੌਰ ਹੈਲਥ ਸੁਪਰਵਾਈਜਰ ਫੀਮੇਲ , ਮਿਸ ਸ਼ੀਆਂ ਦੇਵੀ,ਆਸਾ ਵਰਕਰ, ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦੇ ਸਟੂਡੈਂਟ ਨੇ ਪੋਲੀਓ ਡਿਊਟੀ ਨਿਭਾਈ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly





