HOME ਸਿਵਲ ਸਰਜਨ ਵੱਲੋਂ ਸੀ.ਐਚ.ਸੀ. ਹਾਰਟਾ ਬਡਲਾ ਦਾ ਦੌਰਾ

ਸਿਵਲ ਸਰਜਨ ਵੱਲੋਂ ਸੀ.ਐਚ.ਸੀ. ਹਾਰਟਾ ਬਡਲਾ ਦਾ ਦੌਰਾ

1

ਹੁਸ਼ਿਆਰਪੁਰ  (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ) ਸਿਹਤ ਸਹੂਲਤਾਂ ਦਾ ਜਾਇਜਾ ਲੈਣ ਲਈ ਸਿਵਲ ਸਰਜਨ ਡਾ.ਬਲਬੀਰ ਕੁਮਾਰ ਵੱਲੋਂ ਅੱਜ ਸੀ.ਐਚ.ਸੀ.ਹਾਰਟਾ ਬਡਲਾ ਦਾ ਦੌਰਾ ਕੀਤਾ ਗਿਆ ਅਤੇ ਸੀ.ਐਚ.ਸੀ ਵਿੱਚ ਚੱਲ ਰਹੀਆਂ ਸਿਹਤ ਸੇਵਾਵਾਂ ਸੰਬਧੀ ਸੀਨੀਅਰ ਮੈਡੀਕਲ ਅਫਸਰ ਡਾ.ਮਨਪ੍ਰੀਤ ਸਿੰਘ ਬੈਂਸ ਨਾਲ ਵਿਚਾਰ ਚਰਚਾ ਕੀਤੀ। ਇਸ ਮੌਕੇ ਸਿਵਲ ਸਰਜਨ ਨੇ ਕਿਹਾ ਕਿ ਹਸਪਤਾਲ ਵਿਖੇ ਆਉਂਦੇ ਮਰੀਜ਼ਾਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਾ ਆਉਣ ਦਿੱਤੀ ਜਾਵੇ ਅਤੇ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲੋਕਾਂ ਨੂੰ ਲਾਭ ਦਿੱਤਾ ਜਾਵੇ। ਉਨ੍ਹਾਂ ਐਸਐਮਓ ਨੂੰ ਮਰੀਜਾਂ ਲਈ ਜਰੂਰੀ ਦਵਾਈਆਂ ਦੀ ਉਪਲਭਧਤਾ ਯਕੀਨੀ ਬਣਾਉਣ ਲਈ ਆਖਿਆ। ਸਿਵਲ ਸਰਜਨ ਵੱਲੋਂ ਡਿਊਟੀ’ਤੇ ਮੌਜੂਦ ਸਮੂਹ ਸਟਾਫ ਦੀ ਹਾਜ਼ਰੀ ਚੈਕ ਕਰਕੇ ਉਨ੍ਹਾਂ ਨੂੰ ਸਮੇਂ ਦੇ ਪਾਬੰਦ ਰਹਿਣ, ਆਪਣੀ ਡਿਊਟੀ ਨੂੰ ਪੂਰੀ ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਉਣ ਅਤੇ ਮਰੀਜ਼ਾਂ ਨਾਲ ਸਹਿਯੋਗਪੂਰਵਕ ਅਤੇ ਸਨਮਾਨਜਨਕ ਰਵੱਈਆ ਅਪਣਾਉਣ ਲਈ ਹਦਾਇਤ ਕੀਤੀ। ਉਨਾਂ ਐਸ.ਐਮ.ੳ ਨੂੰ ਕਿਹਾ ਕਿ ਫੀਲਡ ਸਟਾਫ ਨਾਲ ਸਮੇਂ ਸਮੇ ਤੇ ਮੀਟਿੰਗਾਂ ਕਰਕੇ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਸਿਹਤ ਸਹੂਲਤਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਉਨਾਂ ਕਿਹਾ ਕਿ ਜੇ ਕਿਤੇ ਸਟਾਫ ਦੀ ਘਾਟ ਹੈ ਤਾਂ ਨੇੜੇਲੇ ਖੇਤਰ ਦਾ ਸਟਾਫ ਲੈਕੇ ਸੰਬੰਧਤ ਖੇਤਰ ਨੂੰ ਕਵਰ ਕੀਤਾ ਜਾਵੇ। ਇਸ ਮੌਕੇ ਡਾ. ਭਾਰਤੀ ਮੈਡੀਕਲ ਅਫਸਰ, ਬੀ.ਈ.ਈ ਅਮਨਦੀਪ ਸਿੰਘ, ਫਾਰਮੇਸੀ ਅਫਸਰ ਭੁਪਿੰਦਰ ਸਿੰਘ, ਸਟਾਫ ਨਰਸ ਗੁਰਪ੍ਰੀਤ ਕੌਰ ਅਤੇ ਨਵਦੀਪ ਸਿੰਘ (ਮ.ਪ.ਹ.ਵ) ਹਾਜ਼ਰ ਸਨ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਨਸ਼ਿਆਂ ਤੇ ਹੋਰਨਾ ਅਲਾਮਤਾਂ ਖ਼ਿਲਾਫ਼ ਵਿੱਢੀ ਜਾਗਰੂਕਤਾ ਮੁਹਿੰਮ ਨੂੰ ਮਿਲ ਰਿਹੈ ਭਰਪੂਰ ਹੁੰਗਾਰਾ – ਨੀਰਜ ਗੋਇਲ
Next articleमायावती की सर्वजन राजनीति ने दलितों के आंबेडकरवादी राजनीतिक, सामाजिक और बौद्ध आंदोलनों के साथ क्या किया?