ਸਿਵਲ ਸਰਜਨ ਡਾਕਟਰ ਬਲਵਿੰਦਰ ਕੁਮਾਰ ਡਮਾਣਾ ਨੇ ਕੀਤਾ ਸੀਐਚਸੀ ਬੀਣੇਵਾਲ ਦਾ ਅਚਨਚੇਤ ਦੌਰਾ

ਗੜ੍ਹਸ਼ੰਕਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਸਿਵਲ ਸਰਜਨ ਹੁਸ਼ਿਆਰਪੁਰ ਡਾਕਟਰ ਬਲਵਿੰਦਰ ਕੁਮਾਰ ਡਮਾਣਾ ਵੱਲੋਂ ਸੀਐਚਸੀ ਬੀਣੇਵਾਲ ਵਿਖੇ ਮਰੀਜਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਅਚਨਚੇਤ ਦੌਰਾ ਕੀਤਾ ਗਿਆ। ਸਿਵਲ ਸਰਜਨ ਡਾਕਟਰ ਬਲਵਿੰਦਰ ਕੁਮਾਰ ਨੇ ਡਿਊਟੀ ਤੇ ਤਾਇਨਾਤ ਸਟਾਫ ਦੀ ਹਾਜ਼ਰੀ ਚੈਕ ਕੀਤੀ। ਉਹਨਾਂ ਵੱਲੋਂ ਮਰੀਜ਼ਾਂ ਦਾ ਰਿਕਾਰਡ, ਦਵਾਈਆਂ ਦਾ ਸਟਾਕ ਅਤੇ ਸਾਫ ਸਫਾਈ ਦਾ ਵਿਸ਼ੇਸ਼ ਤੌਰ ਤੇ ਜਾਇਜ਼ਾ ਲਿਆ ਗਿਆ। ਉਹਨਾਂ ਬਾਇਓ ਮੈਡੀਕਲ ਵੇਸਟ ਦੇ ਨਿਪਟਾਰੇ ਲਈ ਨਿਯਮਾਂ ਦਾ ਪਾਲਣ ਕਰਨ ਲਈ ਹਿਦਾਇਤਾਂ ਜਾਰੀ ਕੀਤੀਆਂ। ਸਿਵਲ ਸਰਜਨ ਨੇ ਸਟਾਫ ਨੂੰ ਕੰਮਕਾਜ ਅਤੇ ਮਰੀਜਾਂ ਦਾ ਰਿਕਾਰਡ ਮੇਨਟੇਨ ਰੱਖਣ ਲਈ ਕਿਹਾ ਅਤੇ ਮਰੀਜ਼ਾਂ ਨਾਲ ਚੰਗਾ ਵਤੀਰਾ ਕਰਨ ਲਈ ਕਿਹਾ। ਉਹਨਾਂ ਨੇ ਮਰੀਜਾਂ ਲਈ ਜਰੂਰੀ ਦਵਾਈਆਂ ਦੀ ਉਪਲੱਬਧਤਾ ਯਕੀਨੀ ਬਣਾਉਣ ਲਈ ਆਖਿਆ ਤਾਂ ਜੋ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਹੋਵੇ ਅਤੇ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀ ਜਾਣ ਵਾਲੀ ਹਰ ਬਣਦੀ ਸਹੂਲਤ ਦਿੱਤੀ ਜਾ ਸਕੇ। ਉਹਨਾਂ ਆਯੁਸ਼ਮਾਨ ਭਾਰਤ ਸਿਹਤ ਬੀਮਾ ਯੋਜਨਾ ਤਹਿਤ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦੀ ਸਮੀਖਿਆ ਕੀਤੀ ਅਤੇ ਕਿਹਾ ਕਿ ਆਯੁਸ਼ਮਾਨ ਯੋਜਨਾ ਸੰਬੰਧਿਤ ਯੋਗ ਉਪਰਾਲੇ ਕੀਤੇ ਜਾਣ ਤਾਂ ਜੋ ਹਸਪਤਾਲਾਂ ਵਿੱਚ ਦਾਖਲ ਹੋਣ ਵਾਲੇ ਵੱਧ ਤੋਂ ਵੱਧ ਮਰੀਜ਼ਾਂ ਨੂੰ ਇਸ ਅਧੀਨ ਕਵਰ ਕੀਤਾ ਜਾ ਸਕੇ ਅਤੇ ਮਰੀਜ਼ਾਂ ਨੂੰ ਮੁਫਤ ਤੇ ਬੇਹਤਰ ਸੇਵਾਵਾਂ ਦਿੱਤੀਆ ਜਾ ਸਕਣ। ਉਹਨਾਂ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਵੱਧ ਹੈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੀਰਮਪੁਰ ਵਿੱਚ “ਐਸ ਬੀ ਆਈ ਬੈਂਕ” ਵਲੋਂ ਬੂਟੇ ਲਗਾਏ
Next article,,,,,,,,ਉੱਚੀ ਸ਼ਾਨ,,,,,,,