HOME ਸਿਵਲ ਸਰਜਨ ਡਾ. ਪਵਨ ਕੁਮਾਰ ਸ਼ਗੋਤਰਾ ਨੇ ਕੀਤਾ ਆਮ ਆਦਮੀ ਕਲੀਨਿਕ ਖੜਕਾਂ,...

ਸਿਵਲ ਸਰਜਨ ਡਾ. ਪਵਨ ਕੁਮਾਰ ਸ਼ਗੋਤਰਾ ਨੇ ਕੀਤਾ ਆਮ ਆਦਮੀ ਕਲੀਨਿਕ ਖੜਕਾਂ, ਜੱਲੋਵਾਲ ਅਤੇ ਜੰਡੋਲੀ ਦਾ ਦੌਰਾ

6
ਫੋਟੋ ਅਜਮੇਰ ਦੀਵਾਨਾ
ਹੁਸ਼ਿਆਰਪੁਰ (ਸਮਾਜ ਵੀਕਲੀ)  (ਤਰਸੇਮ ਦੀਵਾਨਾ ) ਸਿਵਲ ਸਰਜਨ ਹੁਸ਼ਿਆਰਪੁਰ ਡਾ ਪਵਨ ਕੁਮਾਰ ਸ਼ਗੋਤਰਾ ਵੱਲੋਂ ਬਲਾਕ ਹਾਰਟਾ ਬਡਲਾ ਅਧੀਨ ਆਮ ਆਦਮੀ ਕਲੀਨਿਕ ਖੜਕਾਂ ਤੇ ਆਮ ਆਦਮੀ ਕਲੀਨਿਕ ਜੱਲੋਵਾਲ ਅਤੇ ਬਲਾਕ ਪਾਲਦੀ ਅਧੀਨ ਆਮ ਆਦਮੀ ਕਲੀਨਿਕ ਜੰਡੋਲੀ ਦਾ ਦੌਰਾ ਕਰਕੇ ਨਿਰੀਖਣ ਕੀਤਾ ਗਿਆ। ਇਸ ਮੌਕੇ ਉਹਨਾਂ ਦੇ ਨਾਲ ਪੀਏ  ਸਤਪਾਲ ਬੱਧਣ  ਵੀ ਮੌਜੂਦ ਸਨ। ਸਿਵਲ ਸਰਜਨ ਵਲੋਂ ਇਹਨਾਂ ਕਲੀਨਿਕਾਂ ਦੀ ਚੈਕਿੰਗ ਦੇ ਦੌਰਾਨ ਉਹਨਾਂ ਡਿਊਟੀ ਤੇ ਤਾਇਨਾਤ ਸਮੂਹ ਸਟਾਫ ਦੀ ਹਾਜ਼ਰੀ ਚੈਕ ਕੀਤੀ ਅਤੇ ਸਭ ਨੂੰ ਸਮੇਂ ਦੇ ਪਾਬੰਦ ਹੋਣ ਦੀ ਹਿਦਾਇਤ ਕੀਤੀ। ਉਹਨਾਂ ਵੱਲੋਂ ਮਰੀਜ਼ਾਂ ਦਾ ਰਿਕਾਰਡ, ਦਵਾਈਆਂ ਦਾ ਸਟਾਕ ਅਤੇ ਸਾਫ ਸਫਾਈ ਦਾ ਵਿਸ਼ੇਸ਼ ਤੌਰ ਤੇ ਜਾਇਜ਼ਾ ਲਿਆ ਗਿਆ। ਡਾ ਸ਼ਗੋਤਰਾ ਨੇ ਸਟਾਫ ਨੂੰ ਕੰਮਕਾਜ ਅਤੇ ਮਰੀਜਾਂ ਦਾ ਰਿਕਾਰਡ ਸਹੀ ਢੰਗ ਨਾਲ ਮੇਨਟੇਨ ਰੱਖਣ ਲਈ ਕਿਹਾ। ਉਹਨਾਂ ਫਾਰਮੇਸੀ ਸਟੋਰ ਦਾ ਜਾਇਜਾ ਲੈੰਦੇ ਹੋਏ ਮਰੀਜਾਂ ਲਈ ਜਰੂਰੀ ਦਵਾਈਆਂ ਦੀ ਉਪਲੱਬਧਤਾ ਯਕੀਨੀ ਬਣਾਉਣ ਲਈ ਆਖਿਆ ਤਾਂ ਜੋ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਹੋਵੇ ਅਤੇ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀ ਜਾਣ ਵਾਲੀ ਹਰ ਬਣਦੀ ਸਹੂਲਤ ਦਿੱਤੀ ਜਾ ਸਕੇ। ਉਹਨਾਂ ਉੱਥੇ ਆਏ ਹੋਏ ਮਰੀਜ਼ਾਂ ਦਾ ਹਾਲ ਚਾਲ ਪੁੱਛਿਆ ਅਤੇ ਉਹਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਦਵਾਈਆਂ ਅਤੇ ਮਿਲ ਰਹੀਆਂ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਹਨਾਂ ਸਟਾਫ ਨੂੰ ਬਾਇਓ ਮੈਡੀਕਲ ਵੇਸਟ ਦੇ ਨਿਪਟਾਰੇ ਲਈ ਨਿਯਮਾਂ ਦਾ ਪਾਲਣ ਕਰਨ ਦੀ ਹਿਦਾਇਤ ਕੀਤੀ। ਉਹਨਾਂ ਸਟਾਫ਼ ਨੂੰ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ, ਮਰੀਜ਼ਾਂ ਪ੍ਰਤੀ ਪਿਆਰ ਵਾਲਾ ਰਵੱਈਆ ਅਪਨਾਉਣ ਲਈ ਕਿਹਾ ਅਤੇ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਦੌਰਾਨ ਸਿਹਤ ਸੰਸਥਾ ਵਿਚ ਆਏ ਮਰੀਜ਼ਾਂ ਨੂੰ ਗੰਭੀਰਤਾ ਨਾਲ ਲਏ ਜਾਣ ਦੀ ਹਦਾਇਤ ਕੀਤੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਸੰਤ ਬਾਬਾ ਨਿਰਮਲ ਦਾਸ ਜੀ ( ਬਾਬੇ ਜੋੜੇ ) ਦਾ ਡੇਰਾ ਪੰਡਵਾਂ ਪੁੱਜਣ ਤੇ ਫੁੱਲਾਂ ਦੀ ਵਰਖਾ ਕਰਕੇ ਕੀਤਾ ਗਿਆ ਨਿੱਘਾ ਸਵਾਗਤ ।
Next articleਪੱਤਰਕਾਰ ਦਲਜੀਤ ਅਜਨੋਹਾ ਨੇ ਪੱਤਰਕਾਰੀ ਵਿੱਚ ਹੁਸ਼ਿਆਰਪੁਰ ਦਾ ਮਾਣ ਵਧਾਇਆ: ਖੰਨਾ/ਡਾ. ਘਈ