ਸਿਵਲ ਸਰਜਨ ਡਾ. ਪਵਨ ਕੁਮਾਰ ਸ਼ਗੋਤਰਾ ਨੇ ਕੀਤਾ ਵੱਖ-ਵੱਖ ਹੈਲਥ ਵੈਲਨੈੱਸ ਸੈਂਟਰਾਂ ਅਤੇ ਆਮ ਆਦਮੀ ਕਲੀਨਿਕਾਂ ਦਾ ਦੌਰਾ

ਫੋਟੋ ਅਜਮੇਰ ਦੀਵਾਨਾ
ਹੁਸ਼ਿਆਰਪੁਰ  (ਸਮਾਜ ਵੀਕਲੀ) ( ਤਰਸੇਮ ਦੀਵਾਨਾ )  ਸਿਵਲ ਸਰਜਨ ਹੁਸ਼ਿਆਰਪੁਰ ਡਾ ਪਵਨ ਕੁਮਾਰ ਸ਼ਗੋਤਰਾ ਵੱਲੋਂ ਬਲਾਕ ਪੀ.ਐਚ.ਸੀ. ਚੱਕੋਵਾਲ ਅਪ ਤੇ ਬਲਾਕ ਅਧੀਨ ਪੈਂਦੇ ਆਮ ਆਦਮੀ ਕਲੀਨਿਕ ਚੱਕੋਵਾਲ, ਬੁੱਲੋਵਾਲ, ਪੰਡੋਰੀ ਮਾਇਲ ਅਤੇ ਹੈਲਥ ਵੈਲਨੈੱਸ ਸੈਂਟਰ ਆਲੋਵਾਲ ਤੇ ਨੰਦਨ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਹਨਾਂ ਦੇ ਨਾਲ ਸੀਨੀਅਰ ਮੈਡੀਕਲ ਅਫਸਰ ਡਾ ਬਲਦੇਵ ਸਿੰਘ, ਜ਼ਿਲਾ ਪ੍ਰੋਗਰਾਮ ਮੈਨੇਜਰ ਸ੍ਰੀ ਮੁਹੰਮਦ ਆਸਿਫ ਵੀ ਮੌਜੂਦ ਸਨ। ਸਿਵਲ ਸਰਜਨ ਵੱਲੋਂ ਵੱਖ-ਵੱਖ ਆਮ ਆਦਮੀ ਕਲੀਨਿਕਾਂ ਅਤੇ ਹੈਲਥ ਵੈਲਨੈੱਸ ਸੈਂਟਰਾਂ ਦੀ ਚੈਕਿੰਗ ਦੌਰਾਨ ਡਿਊਟੀ ਤੇ ਤਾਇਨਾਤ ਸਮੂਹ ਸਟਾਫ ਦੀ ਹਾਜ਼ਰੀ ਚੈਕ ਕੀਤੀ ਗਈ ਅਤੇ ਸਭ ਨੂੰ ਸਮੇਂ ਦੇ ਪਾਬੰਦ ਹੋਣ ਦੀ ਹਦਾਇਤ ਕੀਤੀ ਗਈ। ਉਹਨਾਂ ਵੱਲੋਂ ਆਮ ਆਦਮੀ ਕਲੀਨਿਕ ਵਿਚ ਰੋਜ਼ਾਨਾ ਕੀਤੀ ਜਾ ਰਹੀ ਓਪੀਡੀ, ਮਰੀਜ਼ਾਂ ਦਾ ਰਿਕਾਰਡ, ਦਵਾਈਆਂ ਦਾ ਸਟਾਕ ਅਤੇ ਸਾਫ ਸਫਾਈ ਦਾ ਵਿਸ਼ੇਸ਼ ਤੌਰ ਤੇ ਜਾਇਜ਼ਾ ਲਿਆ ਗਿਆ। ਡਾ ਸ਼ਗੋਤਰਾ ਨੇ ਸਟਾਫ ਨੂੰ ਕੰਮਕਾਜ ਅਤੇ ਮਰੀਜਾਂ ਦਾ ਰਿਕਾਰਡ ਸਹੀ ਢੰਗ ਨਾਲ ਮੇਨਟੇਨ ਰੱਖਣ ਲਈ ਕਿਹਾ। ਉਹਨਾਂ ਫਾਰਮੇਸੀ ਸਟੋਰ ਦਾ ਜਾਇਜਾ ਲੈੰਦੇ ਹੋਏ ਮਰੀਜਾਂ ਲਈ ਜਰੂਰੀ ਦਵਾਈਆਂ ਦੀ ਉਪਲੱਬਧਤਾ ਯਕੀਨੀ ਬਣਾਉਣ ਲਈ ਆਖਿਆ ਤਾਂ ਜੋ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਹੋਵੇ ਅਤੇ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀ ਜਾਣ ਵਾਲੀ ਹਰ ਬਣਦੀ ਸਹੂਲਤ ਦਿੱਤੀ ਜਾ ਸਕੇ। ਉਹਨਾਂ ਉੱਥੇ ਆਏ ਹੋਏ ਮਰੀਜ਼ਾਂ ਦਾ ਹਾਲ ਚਾਲ ਪੁੱਛਿਆ ਅਤੇ ਉਹਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਦਵਾਈਆਂ ਅਤੇ ਮਿਲ ਰਹੀਆਂ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਹਨਾਂ ਸਟਾਫ਼ ਨੂੰ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ ਅਤੇ ਮਰੀਜ਼ਾਂ ਪ੍ਰਤੀ ਪਿਆਰ ਵਾਲਾ ਰਵੱਈਆ ਅਪਨਾਉਣ ਲਈ ਕਿਹਾ। ਸਿਵਲ ਸਰਜਨ ਵੱਲੋਂ ਹੈਲਥ ਵੈਲਨੈੱਸ ਦੇ ਸਟਾਫ ਨੂੰ ਮਰੀਜ਼ਾਂ ਗਰਭਵਤੀਆਂ ਅਤੇ ਬੱਚਿਆਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਅਤੇ ਸਾਰਾ ਰਿਕਾਰਡ ਮੇਨਟੇਂਨ ਰੱਖਣ ਲਈ ਕਿਹਾ।
Previous articleਬਜਰੰਗ ਦਲ ਹਰ ਮੰਗਲਵਾਰ ਮੰਦਰਾਂ ‘ਚ ਸ਼੍ਰੀ ਹਨੂੰਮਾਨ ਚਾਲੀਸਾ ਦਾ ਪਾਠ ਕਰੇਗਾ: ਜੇ ਕੇ ਚੱਗਰਾਂ
Next articleਤੇਰੇ ਵਾਂਗ ਹੱਸ ਹੱਸ ਕੇ ਸਾਨੂੰ…