ਸਿਵਲ ਸਰਜਨ ਡਾ. ਪਵਨ ਕੁਮਾਰ ਸ਼ਗੋਤਰਾ ਨੇ ਕੀਤਾ ਵੱਖ-ਵੱਖ ਅਰਬਨ ਆਯੂਸ਼ਮਾਨ ਆਰੋਗਿਆ ਕੇੰਦਰਾਂ ਦਾ ਦੌਰਾ

ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਸਿਵਲ ਸਰਜਨ ਹੁਸ਼ਿਆਰਪੁਰ ਡਾ ਪਵਨ ਕੁਮਾਰ ਸ਼ਗੋਤਰਾ ਵੱਲੋਂ ਹੁਸ਼ਿਆਰਪੁਰ ਦੇ ਅਰਬਨ ਆਯੂਸ਼ਮਾਨ ਆਰੋਗਿਆ ਕੇੰਦਰ ਫਾਇਰ ਬ੍ਰਿਗੇਡ ਦਫ਼ਤਰ, ਆਯੂਸ਼ਮਾਨ ਆਰੋਗਿਆ ਕੇੰਦਰ ਸ਼ਿਮਲਾ ਪਹਾੜੀ ਚੌਂਕ, ਆਯੂਸ਼ਮਾਨ ਆਰੋਗਿਆ ਕੇੰਦਰ ਡਰੇਨੇਜ ਆਫ਼ਿਸ ਮਾਤਾ ਰਾਣੀ ਚੌਕ, ਆਯੂਸ਼ਮਾਨ ਆਰੋਗਿਆ ਕੇੰਦਰ ਨਲੋਈਆਂ ਚੌਂਕ ਅਤੇ ਆਯੂਸ਼ਮਾਨ ਆਰੋਗਿਆ ਕੇੰਦਰ ਕਨਾਲ ਕਲੋਨੀ ਦਾ ਅਚਨਚੇਤ ਦੌਰਾ ਕੀਤਾ ਗਿਆ। ਸਿਵਲ ਸਰਜਨ ਵਲੋਂ ਇਹਨਾਂ ਕੇਂਦਰਾਂ ਦੀ ਚੈਕਿੰਗ ਦੇ ਦੌਰਾਨ ਉਹਨਾਂ ਡਿਊਟੀ ਤੇ ਤਾਇਨਾਤ ਸਮੂਹ ਸਟਾਫ ਦੀ ਹਾਜ਼ਰੀ ਚੈਕ ਕੀਤੀ ਅਤੇ ਸਭ ਨੂੰ ਸਮੇਂ ਦੇ ਪਾਬੰਦ ਹੋਣ ਦੀ ਹਿਦਾਇਤ ਕੀਤੀ। ਉਹਨਾਂ ਵੱਲੋਂ ਮਰੀਜ਼ਾਂ ਦਾ ਰਿਕਾਰਡ, ਆਨ ਲਾਈਨ ਕੀਤੀ ਜਾ ਰਹੀ ਓਪੀਡੀ, ਦਵਾਈਆਂ ਦਾ ਸਟਾਕ ਅਤੇ ਸਾਫ ਸਫਾਈ ਦਾ ਵਿਸ਼ੇਸ਼ ਤੌਰ ਤੇ ਜਾਇਜ਼ਾ ਲਿਆ ਗਿਆ। ਡਾ ਸ਼ਗੋਤਰਾ ਨੇ ਸਟਾਫ ਨੂੰ ਕੰਮਕਾਜ ਅਤੇ ਮਰੀਜਾਂ ਦਾ ਰਿਕਾਰਡ ਸਹੀ ਢੰਗ ਨਾਲ ਮੇਨਟੇਨ ਰੱਖਣ ਲਈ ਕਿਹਾ। ਉਹਨਾਂ ਫਾਰਮੇਸੀ ਸਟੋਰ ਦਾ ਜਾਇਜਾ ਲੈੰਦੇ ਹੋਏ ਮਰੀਜਾਂ ਲਈ ਜਰੂਰੀ ਦਵਾਈਆਂ ਦੀ ਉਪਲੱਬਧਤਾ ਯਕੀਨੀ ਬਣਾਉਣ ਲਈ ਆਖਿਆ ਤਾਂ ਜੋ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਹੋਵੇ ਅਤੇ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀ ਜਾਣ ਵਾਲੀ ਹਰ ਬਣਦੀ ਸਹੂਲਤ ਦਿੱਤੀ ਜਾ ਸਕੇ। ਉਹਨਾਂ ਉੱਥੇ ਆਏ ਹੋਏ ਮਰੀਜ਼ਾਂ ਦਾ ਹਾਲ ਚਾਲ ਪੁੱਛਿਆ ਅਤੇ ਉਹਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਦਵਾਈਆਂ ਅਤੇ ਮਿਲ ਰਹੀਆਂ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਹਨਾਂ ਸਟਾਫ ਨੂੰ ਬਾਇਓ ਮੈਡੀਕਲ ਵੇਸਟ ਦੇ ਨਿਪਟਾਰੇ ਲਈ ਨਿਯਮਾਂ ਦਾ ਪਾਲਣ ਕਰਨ ਦੀ ਹਿਦਾਇਤ ਕੀਤੀ। ਉਹਨਾਂ ਸਟਾਫ਼ ਨੂੰ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ, ਮਰੀਜ਼ਾਂ ਪ੍ਰਤੀ ਪਿਆਰ ਵਾਲਾ ਰਵੱਈਆ ਅਪਨਾਉਣ ਲਈ ਕਿਹਾ ਅਤੇ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਦੌਰਾਨ ਸਿਹਤ ਸੰਸਥਾ ਵਿਚ ਆਏ ਮਰੀਜ਼ਾਂ ਨੂੰ ਗੰਭੀਰਤਾ ਨਾਲ ਲਏ ਜਾਣ ਦੀ ਹਦਾਇਤ ਕੀਤੀ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleCanadian Travellers Face Potential Health Risks as U.S. Trip Cancellations Prompt Shift in Vacation Plans
Next articleਸਿਹਤ ਵਿਭਾਗ ਵੱਲੋਂ “ਵਿਸ਼ਵ ਗਲੂਕੋਮਾ ਹਫ਼ਤੇ” ਸੰਬੰਧੀ “ਭਵਿੱਖ ਨੂੰ ਸਾਫ਼ ਸਾਫ਼ ਦੇਖੋ” ਵਿਸ਼ੇ ਤਹਿਤ ਜਾਗਰੂਕਤਾ ਰੈਲੀ ਕੱਢੀ