ਸਿਵਲ ਸਰਜਨ ਡਾ. ਪਵਨ ਕੁਮਾਰ ਸ਼ਗੋਤਰਾ ਨੇ ਕੀਤਾ ਸੀਐਚਸੀ ਹਰਿਆਣਾ ਦਾ ਅਚਨਚੇਤ ਦੌਰਾ

ਹੁਸ਼ਿਆਰਪੁਰ  (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਸਿਵਲ ਸਰਜਨ ਹੁਸ਼ਿਆਰਪੁਰ ਡਾ.ਪਵਨ ਕੁਮਾਰ ਸ਼ਗੋਤਰਾ ਵੱਲੋਂ ਬਲਾਕ ਭੂੰਗਾ ਅਧੀਨ ਸੀਐਚਸੀ ਹਰਿਆਣਾ ਵਿਖੇ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਅਚਨਚੇਤ ਦੌਰਾ ਕੀਤਾ ਗਿਆ। ਉਨ੍ਹਾਂ ਦੇ ਨਾਲ ਪੀਏ ਸ਼੍ਰੀ ਸਤਪਾਲ ਵੀ ਮੌਜੂਦ ਸਨ। ਸਿਵਲ ਸਰਜਨ ਡਾ. ਪਵਨ ਕੁਮਾਰ ਨੇ ਸੀਐਚਸੀ ਹਰਿਆਣਾ ਵਿਖੇ ਡਿਊਟੀ ਤੇ ਤਾਇਨਾਤ ਸਮੂਹ ਸਟਾਫ ਦੀ ਹਾਜ਼ਰੀ ਚੈਕ ਕੀਤੀ ਅਤੇ ਸਭ ਨੂੰ ਸਮੇਂ ਦੇ ਪਾਬੰਦ ਹੋਣ ਦੀ ਹਿਦਾਇਤ ਕੀਤੀ। ਉਹਨਾਂ ਵੱਲੋਂ ਮਰੀਜ਼ਾਂ ਦਾ ਰਿਕਾਰਡ, ਦਵਾਈਆਂ ਦਾ ਸਟਾਕ ਅਤੇ ਸਾਫ ਸਫਾਈ ਦਾ ਵਿਸ਼ੇਸ਼ ਤੌਰ ਤੇ ਜਾਇਜ਼ਾ ਲਿਆ ਗਿਆ। ਡਾ ਸ਼ਗੋਤਰਾ ਨੇ ਸਟਾਫ ਨੂੰ ਮਰੀਜਾਂ ਦਾ ਰਿਕਾਰਡ ਸਹੀ ਢੰਗ ਨਾਲ ਮੇਨਟੇਨ ਰੱਖਣ ਲਈ ਕਿਹਾ। ਉਹਨਾਂ ਫਾਰਮੇਸੀ ਸਟੋਰ ਦਾ ਜਾਇਜਾ ਲੈੰਦੇ ਮਰੀਜਾਂ ਲਈ ਜਰੂਰੀ ਦਵਾਈਆਂ ਦੀ ਉਪਲੱਬਧਤਾ ਯਕੀਨੀ ਬਣਾਉਣ ਲਈ ਆਖਿਆ ਤਾਂ ਜੋ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਹੋਵੇ ਅਤੇ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀ ਜਾਣ ਵਾਲੀ ਹਰ ਬਣਦੀ ਸਹੂਲਤ ਦਿੱਤੀ ਜਾ ਸਕੇ। ਉਹਨਾਂ ਸੀਐਚਸੀ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ ਰਾਜਨ ਦੇ ਨਾਲ ਵਾਰਡ ਦਾ ਦੌਰਾ ਕਰਕੇ ਦਾਖਲ ਮਰੀਜ਼ਾਂ ਦਾ ਹਾਲ ਚਾਲ ਪੁੱਛਿਆ ਅਤੇ ਉਹਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਦਵਾਈਆਂ ਅਤੇ ਮਿਲ ਰਹੀਆਂ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਹਨਾਂ ਸਟਾਫ਼ ਨੂੰ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ, ਮਰੀਜ਼ਾਂ ਪ੍ਰਤੀ ਪਿਆਰ ਵਾਲਾ ਰਵੱਈਆ ਅਪਨਾਉਣ ਲਈ ਕਿਹਾ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਪੰਜਾਬ ਪੁਲਿਸ ਦੀ ਵੱਡੀ ਕਾਰਵਾਈ, ਮੋਗਾ ਵਿੱਚ ਸ਼ਿਵ ਸੈਨਾ ਆਗੂ ਨੂੰ ਮਾਰਨ ਵਾਲਿਆਂ ਦਾ ਐਨਕਾਊਂਟਰ
Next articleਕੁਲਵਿੰਦਰ ਸਿੰਘ ਨੇ ਨਾਇਬ ਤਹਿਸੀਲਦਾਰ ਦਾ ਚਾਰਜ ਸੰਭਾਲਿਆ