ਸਿਵਲ ਸਰਜਨ ਡਾ ਪਵਨ ਕੁਮਾਰ ਸ਼ਗੋਤਰਾ ਵਲੋਂ ਜ਼ਿਲੇ ਅੰਦਰ ਚੱਲ ਰਹੇ ਸਿਹਤ ਪ੍ਰੋਗਰਾਮਾਂ ਦੀ ਸਮੀਖਿਆ ਲਈ ਕੀਤੀ ਗਈ ਮੀਟਿੰਗ

ਫੋਟੋ ਅਜਮੇਰ ਦੀਵਾਨਾ
ਹੁਸ਼ਿਆਰਪੁਰ (ਸਮਾਜ ਵੀਕਲੀ) (ਤਰਸੇਮ ਦੀਵਾਨਾ ) ਸਿਵਲ ਸਰਜਨ ਡਾ. ਪਵਨ ਕੁਮਾਰ ਸ਼ਗੋਤਰਾ ਦੀ ਯੋਗ ਪ੍ਰਧਾਨਗੀ ਹੇਠ ਅੱਜ ਦਫਤਰ ਸਿਵਲ ਸਰਜਨ ਵਿਖੇ ਜ਼ਿਲ੍ਹੇ ਦੇ ਸਮੂਹ ਪ੍ਰੋਗਰਾਮ ਅਫਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਸਿਹਤ ਵਿਭਾਗ ਪੰਜਾਬ ਅਤੇ ਕੌਮੀ ਸਿਹਤ ਪ੍ਰੋਗਰਾਮਾਂ ਸੰਬੰਧੀ ਮਹੀਨਾਵਾਰ ਰੀਵਿਊ ਮੀਟਿੰਗ ਕੀਤੀ ਗਈ। ਜਿਸ ਵਿੱਚ ਜਿਲ੍ਹੇ ਅੰਦਰ ਚੱਲ ਰਹੇ ਸਾਰੇ ਸਿਹਤ ਪ੍ਰੋਗਰਾਮਾਂ ਸੰਬੰਧੀ ਸਤੰਬਰ ਮਹੀਨੇ ਦੇ ਟੀਚਿਆਂ ਅਤੇ ਪ੍ਰਾਪਤੀਆਂ ਬਾਰੇ ਸਮੀਖਿਆ ਕੀਤੀ ਗਈ।
ਮੀਟਿੰਗ ਦਾ ਆਗਾਜ਼ ਕਰਦਿਆਂ ਸਿਵਲ ਸਰਜਨ ਡਾ ਪਵਨ ਕੁਮਾਰ ਨੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਕਿਹਾ ਕਿ ਮੈਟਰਨਲ ਡੈਥ ਨੂੰ  ਇਸਨੂੰ ਰੋਕਣ ਲਈ ਜਰੂਰੀ ਹੈ ਕਿ ਜਲਦੀ ਤੋੰ ਜਲਦੀ ਹਰ ਗਰਭਵਤੀ ਔਰਤ ਦੀ ਰਜਿਸਟ੍ਰੇਸ਼ਨ ਕੀਤੀ ਜਾਵੇ।    ਉਹਨਾਂ ਕਿਹਾ ਕਿ ਵੱਖ ਵੱਖ ਪ੍ਰੋਗਰਾਮਾਂ ਜਿਨਾ ਦੇ ਪਰਫਾਰਮੈਂਸ ਦੇ ਹਿਸਾਬ ਨਾਲ ਜਿਹੜੇ ਪੈਰਾਮੀਟਰ ਘੱਟ ਹਨ ਉਹਨਾਂ ਉਪਰ ਫੋਕਸ ਕੀਤਾ ਜਾਵੇ।
ਡਾ ਸ਼ਗੋਤਰਾ ਨੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਨਿਰਦੇਸ਼ ਦਿੱਤੇ ਕਿ “ਹਰ ਸ਼ੁਕਰਵਾਰ ਡੇਂਗੂ ਤੇ ਵਾਰ” ਮੁਹਿੰਮ ਨੂੰ ਮੈਗਾ ਮੁਹਿੰਮ ਦੇ ਤੌਰ ਤੇ ਮਨਾਉਂਦੇ ਹੋਏ ਸਕੂਲਾਂ ਵਿੱਚ ਬੱਚਿਆਂ ਨੂੰ ਮੱਛਰਾਂ ਦਾ ਲਾਰਵਾ ਜਰੂਰ ਦਿਖਾਇਆ ਜਾਵੇ। ਡੇਂਗੂ ਤੋਂ ਬਚਾਅ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਨੂੰ ਆਪਣੇ ਸੰਬੰਧਿਤ ਏਰੀਏ ਵਿੱਚ ਹੋਰ ਸੁਚਾਰੂ ਢੰਗ ਨਾਲ ਕਰਦੇ ਹੋਏ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ।
ਉਕਤ ਤੋਂ ਇਲਾਵਾ ਆਮ ਆਦਮੀ ਕਲੀਨਿਕ, ਆਯੂਸ਼ਮਾਨ ਭਾਰਤ ਅਧੀਨ ਦਿੱਤੀਆਂ ਜਾ ਰਹੀਆਂ ਸਿਹਤ ਬੀਮਾਂ ਦੀਆਂ ਸੇਵਾਵਾਂ, ਡੀ-ਐਡਿਕਸ਼ਨ ਸੰਬੰਧੀ ਕੀਤੀਆਂ ਜਾਂਦੀਆਂ ਗਤੀਵਿਧੀਆਂ ਬਾਰੇ, ਤੰਬਾਕੂ ਕੰਟਰੋਲ ਐਕਟ ਅਧੀਨ ਗਤੀਵਿਧੀਆ ਬਾਰੇ, ਟੀਬੀ ਕੰਟਰੋਲ ਪ੍ਰੋਗਰਾਮ, ਲੈਪਰੋਸੀ ਕੰਟਰੋਲ ਪ੍ਰੋਗਰਾਮ ਆਦਿ ਪ੍ਰੋਗਰਾਮਾਂ ਦੀ ਵੀ ਸਮੀਖਿਆ ਕੀਤੀ ਗਈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleSAMAJ WEEKLY = 19/10/2024
Next articleਪੰਜਾਬ ਦੇ ਬੋਧੀਆਂ ਵਲੋਂ ਡਿਪਟੀ ਕਮਿਸ਼ਨਰ ਰਾਹੀਂ ਰਾਸ਼ਟਰਪਤੀ ਨੂੰ ਮੈਮੋਰੰਡਮ ਦਿੱਤਾ