ਸਿਵਲ ਸਰਜਨ ਡਾ. ਪਵਨ ਕੁਮਾਰ ਸ਼ਗੋਤਰਾ ਨੇ ਕੀਤਾ ਆਮ ਆਦਮੀ ਕਲੀਨਿਕ ਬਾੜੀ ਖੱਡ ਅਤੇ ਆਮ ਆਦਮੀ ਕਲੀਨਿਕ ਰਾਮਗੜ੍ਹ ਸੀਕਰੀ ਦਾ ਅਚਨਚੇਤ ਦੌਰਾ

ਫੋਟੋ ਅਜਮੇਰ ਦੀਵਾਨਾ
ਹੁਸ਼ਿਆਰਪੁਰ (ਸਮਾਜ ਵੀਕਲੀ) (ਤਰਸੇਮ ਦੀਵਾਨਾ ) ਸਿਵਲ ਸਰਜਨ ਹੁਸ਼ਿਆਰਪੁਰ ਡਾ ਪਵਨ ਕੁਮਾਰ ਸ਼ਗੋਤਰਾ ਵੱਲੋਂ ਭੂੰਗਾ ਬਲਾਕ ਅਧੀਨ ਆਮ ਆਦਮੀ ਕਲੀਨਿਕ ਬਾੜੀ ਖੱਡ ਅਤੇ ਆਮ ਆਦਮੀ ਕਲੀਨਿਕ ਰਾਮਗੜ੍ਹ ਸੀਕਰੀ ਵਿਖੇ ਮਰੀਜਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਅਚਨਚੇਤ ਦੌਰਾ ਕੀਤਾ ਗਿਆ। ਉਨ੍ਹਾਂ ਦੇ ਨਾਲ ਜਿਲਾ ਪ੍ਰੋਗਰਾਮ ਮੈਨੇਜਰ ਮੁਹੰਮਦ ਆਸਿਫ ਵੀ ਮੌਜੂਦ ਸਨ। ਸਿਵਲ ਸਰਜਨ ਡਾ. ਪਵਨ ਕੁਮਾਰ ਨੇ ਆਮ ਆਦਮੀ ਕਲੀਨਿਕ  ਵਿਖੇ ਡਿਊਟੀ ਤੇ ਤਾਇਨਾਤ ਸਮੂਹ ਸਟਾਫ ਦੀ ਹਾਜ਼ਰੀ ਚੈਕ ਕੀਤੀ ਅਤੇ ਸਭ ਨੂੰ ਸਮੇਂ ਦੇ ਪਾਬੰਦ ਹੋਣ ਦੀ ਹਿਦਾਇਤ ਕੀਤੀ। ਉਹਨਾਂ ਵੱਲੋਂ ਮਰੀਜ਼ਾਂ ਦਾ ਰਿਕਾਰਡ, ਦਵਾਈਆਂ ਦਾ ਸਟਾਕ ਅਤੇ ਸਾਫ ਸਫਾਈ ਦਾ ਵਿਸ਼ੇਸ਼ ਤੌਰ ਤੇ ਜਾਇਜ਼ਾ ਲਿਆ ਗਿਆ। ਡਾ ਸ਼ਗੋਤਰਾ ਨੇ ਸਟਾਫ ਨੂੰ ਕੰਮਕਾਜ ਅਤੇ ਮਰੀਜਾਂ ਦਾ ਰਿਕਾਰਡ ਸਹੀ ਢੰਗ ਨਾਲ ਮੇਨਟੇਨ ਰੱਖਣ ਲਈ ਕਿਹਾ। ਉਹਨਾਂ ਫਾਰਮੇਸੀ ਸਟੋਰ ਦਾ ਜਾਇਜਾ ਲੈੰਦੇ ਹੋਏ ਮਰੀਜਾਂ ਲਈ ਜਰੂਰੀ ਦਵਾਈਆਂ ਦੀ ਉਪਲੱਬਧਤਾ ਯਕੀਨੀ ਬਣਾਉਣ ਲਈ ਆਖਿਆ ਤਾਂ ਜੋ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਹੋਵੇ ਅਤੇ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀ ਜਾਣ ਵਾਲੀ ਹਰ ਬਣਦੀ ਸਹੂਲਤ ਦਿੱਤੀ ਜਾ ਸਕੇ। ਉਹਨਾਂ ਉੱਥੇ ਆਏ ਹੋਏ ਮਰੀਜ਼ਾਂ ਦਾ ਹਾਲ ਚਾਲ ਪੁੱਛਿਆ ਅਤੇ ਉਹਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਦਵਾਈਆਂ ਅਤੇ ਮਿਲ ਰਹੀਆਂ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਹਨਾਂ ਸਟਾਫ ਨੂੰ ਬਾਇਓ ਮੈਡੀਕਲ ਵੇਸਟ ਦੇ ਨਿਪਟਾਰੇ ਲਈ ਨਿਯਮਾਂ ਦਾ ਪਾਲਣ ਕਰਨ ਦੀ ਹਿਦਾਇਤ ਕੀਤੀ । ਉਹਨਾਂ ਦੋਵੇਂ ਸਿਹਤ ਸੰਸਥਾਵਾਂ ਵਿਖੇ ਸਟਾਫ਼ ਨੂੰ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ, ਮਰੀਜ਼ਾਂ ਪ੍ਰਤੀ ਪਿਆਰ ਵਾਲਾ ਰਵੱਈਆ ਅਪਨਾਉਣ ਲਈ ਕਿਹਾ ਅਤੇ ਕਿਸੇ ਵੀ ਤਰ੍ਹਾਂ ਦੀ ਐਮਰਜੈਂਸੀ ਦੌਰਾਨ ਸਿਹਤ ਸੰਸਥਾ ਵਿਚ ਆਏ ਮਰੀਜ਼ਾਂ ਨੂੰ ਗੰਭੀਰਤਾ ਨਾਲ ਲਏ ਜਾਣ ਦੀ ਹਦਾਇਤ ਕੀਤੀ।
Previous articleਵਿਸ਼ਵ ਪ੍ਰਸਿੱਧ “ਕਣਕ ਵਿਗਿਆਨੀ ਡਾ. ਐੱਚ ਐੱਸ ਬਰਿਆਣਾ” ਦਾ ਓਨ੍ਹਾਂ ਦੇ ਜੱਦੀ ਪਿੰਡ ਨੰਗਲ ਈਸ਼ਰ ਵਿਖੇ ਨੌਜਵਾਨਾਂ ਵਲੋਂ ਸਨਮਾਨ।
Next articleਢਾਹਾਂ ਕਲੇਰਾਂ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਕਰਵਾਇਆ ਗਿਆ