ਹੁਸ਼ਿਆਰਪੁਰ (ਸਮਾਜ ਵੀਕਲੀ) (ਤਰਸੇਮ ਦੀਵਾਨਾ ) ਸਿਵਲ ਸਰਜਨ ਹੁਸ਼ਿਆਰਪੁਰ ਡਾ ਪਵਨ ਕੁਮਾਰ ਸ਼ਗੋਤਰਾ ਵੱਲੋਂ ਅਰਬਨ ਹੁਸ਼ਿਆਰਪੁਰ ਦੇ ਆਮ ਆਦਮੀ ਕਲੀਨਿਕ ਨਲੋਈਆਂ ਚੌਂਕ ਅਤੇ ਡਰੇਨੇਜ ਆਫ਼ਿਸ ਤੋਂ ਇਲਾਵਾ ਵੱਖ ਵੱਖ ਬਲਾਕਾਂ ਦੇ ਆਮ ਆਦਮੀ ਕਲੀਨਿਕ ਬਾਗਪੁਰ, ਕਲੋਤਾ, ਮਹਿਤਾਬਪੁਰ, ਭੰਗਾਲਾ, ਮਾਨਸਰ ਅਤੇ ਬਾਗੋਵਾਲ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਹਨਾਂ ਦੇ ਨਾਲ ਜ਼ਿਲਾ ਪ੍ਰੋਗਰਾਮ ਮੈਨੇਜਰ ਮੁਹੰਮਦ ਆਸਿਫ ਵੀ ਮੌਜੂਦ ਸਨ। ਸਿਵਲ ਸਰਜਨ ਵੱਲੋਂ ਵੱਖ-ਵੱਖ ਆਮ ਆਦਮੀ ਕਲੀਨਿਕਾਂ ਦੀ ਚੈਕਿੰਗ ਦੌਰਾਨ ਡਿਊਟੀ ਤੇ ਤਾਇਨਾਤ ਸਮੂਹ ਸਟਾਫ ਦੀ ਹਾਜ਼ਰੀ ਚੈਕ ਕੀਤੀ ਗਈ ਅਤੇ ਸਭ ਨੂੰ ਸਮੇਂ ਦੇ ਪਾਬੰਦ ਹੋਣ ਦੀ ਹਦਾਇਤ ਕੀਤੀ ਗਈ। ਉਹਨਾਂ ਵੱਲੋਂ ਰੋਜ਼ਾਨਾ ਕੀਤੀ ਜਾ ਰਹੀ ਓਪੀਡੀ, ਮਰੀਜ਼ਾਂ ਦਾ ਰਿਕਾਰਡ, ਦਵਾਈਆਂ ਦਾ ਸਟਾਕ ਅਤੇ ਸਾਫ ਸਫਾਈ ਦਾ ਵਿਸ਼ੇਸ਼ ਤੌਰ ਤੇ ਜਾਇਜ਼ਾ ਲਿਆ ਗਿਆ। ਡਾ ਸ਼ਗੋਤਰਾ ਨੇ ਸਟਾਫ ਨੂੰ ਕੰਮਕਾਜ ਅਤੇ ਮਰੀਜਾਂ ਦਾ ਰਿਕਾਰਡ ਸਹੀ ਢੰਗ ਨਾਲ ਮੇਨਟੇਨ ਰੱਖਣ ਲਈ ਕਿਹਾ। ਉਹਨਾਂ ਫਾਰਮੇਸੀ ਸਟੋਰ ਦਾ ਜਾਇਜਾ ਲੈੰਦੇ ਹੋਏ ਮਰੀਜਾਂ ਲਈ ਜਰੂਰੀ ਦਵਾਈਆਂ ਦੀ ਉਪਲੱਬਧਤਾ ਯਕੀਨੀ ਬਣਾਉਣ ਲਈ ਆਖਿਆ ਤਾਂ ਜੋ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਨਾ ਹੋਵੇ ਅਤੇ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀ ਜਾਣ ਵਾਲੀ ਹਰ ਬਣਦੀ ਸਹੂਲਤ ਦਿੱਤੀ ਜਾ ਸਕੇ। ਉਹਨਾਂ ਉੱਥੇ ਆਏ ਹੋਏ ਮਰੀਜ਼ਾਂ ਦਾ ਹਾਲ ਚਾਲ ਪੁੱਛਿਆ ਅਤੇ ਉਹਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਦਵਾਈਆਂ ਅਤੇ ਮਿਲ ਰਹੀਆਂ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਉਹਨਾਂ ਸਟਾਫ ਨੂੰ ਬਾਇਓ ਮੈਡੀਕਲ ਵੇਸਟ ਦੇ ਨਿਪਟਾਰੇ ਲਈ ਨਿਯਮਾਂ ਦਾ ਪਾਲਣ ਕਰਨ ਦੀ ਹਦਾਇਤ ਕੀਤੀ। ਉਹਨਾਂ ਸਟਾਫ਼ ਨੂੰ ਆਮ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਦੇਣ, ਮਰੀਜ਼ਾਂ ਪ੍ਰਤੀ ਪਿਆਰ ਵਾਲਾ ਰਵੱਈਆ ਅਪਨਾਉਣ ਲਈ ਕਿਹਾ।
https://play.google.com/store/apps/details?id=in.yourhost.samajweekly