ਸਿਵਲ ਸਰਜਨ ਡਾ ਪਵਨ ਕੁਮਾਰ ਸ਼ਗੋਤਰਾ ਵਲੋਂ ਜ਼ਿਲੇ ਅੰਦਰ ਚੱਲ ਰਹੇ ਪ੍ਰੋਗਰਾਮਾਂ ਦੀ ਸਮੀਖਿਆ ਲਈ ਐਸ ਐਮ ਓ ਜ਼ ਨਾਲ ਕੀਤੀ ਵਿਸ਼ੇਸ਼ ਮੀਟਿੰਗ

ਹੁਸ਼ਿਆਰਪੁਰ (ਸਮਾਜ ਵੀਕਲੀ) (ਤਰਸੇਮ ਦੀਵਾਨਾ )  ਸਿਵਲ ਸਰਜਨ ਡਾ. ਪਵਨ ਕੁਮਾਰ ਸ਼ਗੋਤਰਾ ਦੀ ਯੋਗ ਪ੍ਰਧਾਨਗੀ ਹੇਠ ਅੱਜ ਦਫਤਰ ਸਿਵਲ ਸਰਜਨ ਵਿਖੇ ਜ਼ਿਲ੍ਹੇ ਦੇ ਸਮੂਹ ਪ੍ਰੋਗਰਾਮ ਅਫਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਕੌਮੀ ਸਿਹਤ ਪ੍ਰੋਗਰਾਮਾਂ ਸੰਬੰਧੀ ਮਹੀਨਾਵਾਰ ਰੀਵਿਊ ਮੀਟਿੰਗ ਕੀਤੀ ਗਈ। ਜਿਸ ਵਿੱਚ ਜਿਲ੍ਹੇ ਅੰਦਰ ਚੱਲ ਰਹੇ ਸਾਰੇ ਸਿਹਤ ਪ੍ਰੋਗਰਾਮਾਂ ਦੇ ਟੀਚਿਆਂ ਅਤੇ ਪ੍ਰਾਪਤੀਆਂ ਬਾਰੇ ਸਮੀਖਿਆ ਕੀਤੀ ਗਈ। ਮੀਟਿੰਗ ਦਾ ਆਗਾਜ਼ ਕਰਦਿਆਂ ਸਿਵਲ ਸਰਜਨ ਡਾ ਪਵਨ ਕੁਮਾਰ ਨੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੈਟਰਨਲ ਡੈਥ ਨੂੰ ਗੰਭੀਰਤਾ ਨਾਲ ਲਿਆ ਜਾਵੇ ਅਤੇ ਇਸਨੂੰ ਰੋਕਣ ਲਈ ਹਰ ਸੰਭਵ ਯਤਨ ਕੀਤੇ ਜਾਣ। ਗਰਭਵਤੀ ਔਰਤਾਂ ਦੀ ਰਜਿਸਟ੍ਰੇਸ਼ਨ, ਚੈਕਅਪ ਅਤੇ ਸੰਪੂਰਨ ਟੀਕਾਕਰਨ ਸੰਬੰਧੀ ਗੱਲ ਕਰਦਿਆਂ ਸਿਵਲ ਸਰਜਨ ਨੇ ਕਿਹਾ ਕਿ ਹਾਈ ਰਿਸਕ ਗਰਭਵਤੀਆਂ ਦੀ ਲਿਸਟ ਹਰ ਐਸਐਮਓ ਅਤੇ ਸੰਬੰਧਿਤ ਏਰੀਏ ਦੇ ਨੇੜਲੇ ਆਮ ਆਦਮੀ ਕਲੀਨਿਕ ਦੇ ਮੈਡੀਕਲ ਅਫਸਰ ਕੋਲ ਜਰੂਰ ਹੋਵੇ। ਹਾਈ ਰਿਸਕ ਗਰਭਵਤੀਆਂ ਦੀ ਪ੍ਰੋਗਰੈਸ ਡਿਟੇਲ ਵੀ ਨਾਲ ਹੀ ਹੋਣੀ ਚਾਹੀਦੀ ਹੈ। ਹਰ ਹਾਈ ਰਿਸਕ ਗਰਭਵਤੀ ਔਰਤਾਂ ਦਾ ਪੀ.ਐਮ.ਐਸ.ਐਮ.ਏ ਵਾਲੇ ਦਿਨ ਮਾਹਰ ਡਾਕਟਰਾਂ ਤੋਂ ਚੈੱਕ ਅੱਪ ਕਰਵਾਉਣਾਂ ਯਕੀਨੀ ਬਣਾਇਆ ਜਾਵੇ। ਉਹਨਾਂ ਦਾ ਆਸ਼ਾ ਅਤੇ ਏਐਨਐਮ ਜਰੀਏ ਫਾਲੋਅੱਪ ਕਰਨਾ ਯਕੀਨੀ ਬਣਾਇਆ ਜਾਵੇ। ਡਿਲਿਵਰੀਆਂ ਪ੍ਰਾਈਵੇਟ ਦੀ ਥਾਂ ਤੇ ਸਰਕਾਰੀ ਸੰਸਥਾਵਾਂ ਵਿੱਚ ਜਿਆਦਾ ਤੋਂ ਜਿਆਦਾ ਹੋਣ ਲਈ ਯੋਗ ਉਪਰਾਲੇ ਕੀਤੇ ਜਾਣੇ ਜਾਣ। ਜੇ ਐਸ ਵਾਈ ਸੰਬੰਧੀ ਕੋਈ ਵੀ ਪੇਅਮੈਂਟ ਪੈਂਡਿੰਗ ਨਹੀਂ ਹੋਣੀ ਚਾਹੀਦੀ। ਸੈਕਸ ਰੇਸ਼ੋ ਸੰਬੰਧੀ ਗੱਲਬਾਤ ਕਰਦਿਆਂ ਉਹਨਾ ਐਸ ਐਮ ਓਜ਼ ਨੂੰ ਕਿਹਾ ਕਿ ਜਿਹਨਾਂ ਪਿੰਡਾਂ ਵਿਚ ਸੈਕਸ ਰੇਸ਼ੋ ਘੱਟ ਹੈ ਉਹਨਾਂ ਵਿਚ ਪੰਚਾਇਤਾਂ ਨਾਲ ਮਿਲ ਕੇ ਜਾਗਰੂਕਤਾ ਕੈਂਪ ਲਗਾਏ ਜਾਣ। ਫੈਮਲੀ ਪਲੈਨਿੰਗ ਸੰਬੰਧੀ ਉਹਨਾਂ ਕਿਹਾ ਕਿ ਐਨ ਐਸ ਵੀ ਦੇ ਕੈਂਪ ਲਗਾਏ ਜਾਣ ਤੇ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਕੀਤਾ ਜਾਵੇ। ਪੀ ਪੀ ਆਈ ਯੂ ਸੀ ਡੀ ਦੀ ਰਿਪੋਰਟ ਰੈਗੂਲਰ ਭੇਜੀ ਜਾਵੇ। ਉਕਤ ਤੋਂ ਇਲਾਵਾ 100 ਦਿਨਾਂ ਟੀਬੀ ਕੰਟਰੋਲ ਪ੍ਰੋਗਰਾਮ,ਹੈਪੇਟਾਈਟਸ ਕੰਟਰੋਲ ਪ੍ਰੋਗਰਾਮ ਅਤੇ ਹੋਰ ਪ੍ਰੋਗਰਾਮਾਂ ਦੀ ਵੀ ਸਮੀਖਿਆ ਕੀਤੀ ਗਈ। ਡਾ. ਪਵਨ ਕੁਮਾਰ ਨੇ ਕਿਹਾ ਕਿ ਪਰਫਾਰਮੈਂਸ ਦੇ ਹਿਸਾਬ ਨਾਲ ਜਿਹੜੇ ਪੈਰਾਮੀਟਰ ਘੱਟ ਹਨ ਉਹਨਾਂ ਉਪਰ ਫੋਕਸ ਕੀਤਾ ਜਾਵੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਸਿਹਤ ਵਿਭਾਗ ਹੁਸ਼ਿਆਰਪੁਰ ਨੇ ਐਚ ਐਮ ਪੀ ਵੀ ਸੰਬੰਧੀ ਜਾਰੀ ਕੀਤੀ ਐਡਵਾਈਜ਼ਰੀ
Next articleਨਕੋਦਰ ਦੇ ਹਾਦਸਿਆਂ ਵਾਲੇ ਚੋਂਕ ਵਿੱਚ ਟਰੈਫਿਕ ਲਾਈਟਾਂ ਲਗਾਈਆਂ ਜਾਣ – ਜ਼ਿਲ੍ਹਾ ਪ੍ਰਧਾਨ ਅਸ਼ੋਕ ਸੰਧੂ