ਹੁਸ਼ਿਆਰਪੁਰ (ਸਮਾਜ ਵੀਕਲੀ) (ਤਰਸੇਮ ਦੀਵਾਨਾ )
ਸਿਵਲ ਸਰਜਨ ਹੁਸ਼ਿਆਰਪੁਰ ਡਾ ਪਵਨ ਕੁਮਾਰ ਸ਼ਗੋਤਰਾ ਵਲੋਂ ਲੰਘੇ ਸ਼ੁੱਕਰਵਾਰ ਆਪਣਾ ਕਾਰਜ ਭਾਰ ਸੰਭਾਲ ਲਿਆ ਗਿਆ ਹੈ। ਸਿਵਲ ਹਸਪਤਾਲ ਦੇ ਵੱਖ ਵੱਖ ਵਿਭਾਗਾਂ ਦੇ ਡਾਕਟਰਾਂ ਵੱਲੋਂ ਸਿਵਲ ਸਰਜਨ ਡਾ ਪਵਨ ਕੁਮਾਰ ਦਾ ਨਿੱਘਾ ਸਵਾਗਤ ਕੀਤਾ ਗਿਆ। ਡਾ. ਪਵਨ ਕੁਮਾਰ ਇਸ ਤੋਂ ਪਹਿਲਾਂ ਪਦ -ਉੱਨਤ ਹੋਣ ਉਪਰੰਤ ਬਤੌਰ ਡਿਪਟੀ ਡਾਇਰੈਕਟਰ ਵੱਜੋਂ ਪਿਛਲੇ 8 ਮਹੀਨੇ ਤੋਂ ਡਾਇਰੈਕਟੋਰੇਟ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਵਿਖੇ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ। ਜਿਕਰਯੋਗ ਹੈ ਕਿ ਡਾ ਪਵਨ ਕੁਮਾਰ ਨੇ ਪਦ-ਉੱਨਤ ਹੋਣ ਤੋਂ ਪਹਿਲਾਂ ਬਤੌਰ ਸਹਾਇਕ ਸਿਵਲ ਸਰਜਨ ਜਿਲਾ ਹੁਸ਼ਿਆਰਪੁਰ ਵਿੱਚ ਲਗਭਗ 6 ਸਾਲ ਆਪਣੀਆਂ ਸੇਵਾਵਾਂ ਪੁਰੀ ਤਨਦੇਹੀ ਨਾਲ ਨਿਭਾਈਆਂ।
ਸਿਵਲ ਸਰਜਨ ਵੱਲੋਂ ਸਾਰੇ ਡਾਕਟਰਾਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਹਸਪਤਾਲ ਦਾ ਕੰਮ ਸੁਚਾਰੂ ਰੂਪ ਚ ਚਲਾਉਣ ਲਈ ਮੇਰੇ ਵੱਲੋਂ ਸੁਹਿਰਦਤਾ ਨਾਲ ਹਰ ਸੰਭਵ ਯਤਨ ਕੀਤੇ ਜਾਣਗੇ ਤਾਂ ਕਿ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਮੌਕੇ ਸਮੂੰਹ ਡਾਕਟਰਾ ਨੇ ਸਿਵਲ ਸਰਜਨ ਨੂੰ ਇਹ ਯਕੀਨ ਦੁਆਇਆ ਕਿ ਪੂਰੀ ਤਨਦੇਹੀ ਅਤੇ ਅਨੁਸ਼ਾਸ਼ਨਿਕ ਢੰਗ ਨਾਲ ਹਸਪਤਾਲ ਵਿਚ ਮਰੀਜ਼ਾਂ ਦੀ ਬਿਹਤਰੀ ਲਈ ਨਿੱਠ ਕੇ ਕੰਮ ਕੀਤਾ ਜਾਵੇਗਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly