ਸਿਵਲ ਸਰਜਨ ਮਾਨਸਾ ਨੇ ਵੱਖ ਵੱਖ ਸਿਹਤ ਕੇਂਦਰਾਂ ਦਾ ਕੀਤਾ ਦੌਰਾ 

ਗਰਭਵਤੀ ਔਰਤਾਂ ਅਤੇ ਬੱਚਿਆਂ ਦਾ ਟੀਕਾਕਰਨ ਸਮੇਂ ਸਿਰ ਕਰਵਾਉਣਾ ਅਤਿ ਜਰੂਰੀ:- ਡਾ.ਰਣਜੀਤ ਸਿੰਘ ਰਾਏ।    

ਮਾਨਸਾ, 28 ਫਰਵਰੀ ( ਚਾਨਣ ਦੀਪ ਸਿੰਘ ਔਲਖ ) ਸਿਹਤ ਮੰਤਰੀ ਪੰਜਾਬ ਡਾਕਟਰ ਬਲਵੀਰ ਸਿੰਘ ਅਤੇ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਪੰਜਾਬ ਚੰਡੀਗਡ਼੍ਹ ਦੇ ਹੁਕਮਾਂ ਅਨੁਸਾਰ ਡਿਪਟੀ ਕਮਿਸ਼ਨਰ ਮਾਨਸਾ ਸ੍ਰ ਪਰਮਵੀਰ ਸਿੰਘ ਆਈ ਏ ਐਸ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸਿਵਲ ਸਰਜਨ ਮਾਨਸਾ ਡਾ.ਰਣਜੀਤ ਸਿੰਘ ਰਾਏ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਦੇ ਵੱਖ ਵੱਖ ਸਿਹਤ ਕੇਂਦਰਾਂ ਵਿਖੇ ਮਮਤਾ ਦਿਵਸ ਦੌਰਾਨ ਗਰਭਵਤੀ ਔਰਤਾਂ ਦੀ ਜਾਂਚ, ਟੀਕਾਕਰਨ ਅਤੇ ਜਾਗਰੂਕਤਾ ਕੈਂਪ ਲਗਾਏ ਗਏ।

         ਇਸ ਸਬੰਧੀ ਡਾਕਟਰ ਰਣਜੀਤ ਸਿੰਘ ਰਾਏ ਸਿਵਲ ਸਰਜਨ ਮਾਨਸਾ ਨੇ ਬਲਾਕ ਖਿਆਲਾ ਕਲਾ ਦੇ ਪਿੰਡ ਰੱਲਾ ਵਿਖੇ ਮਮਤਾ ਦਿਵਸ ਦੀ ਸਪੋਟਿੰਗ ਸੁਪਰਵਿਜਨ ਕਰਦਿਆਂ ਦੱਸਿਆ ਕਿ  ਗਰਭ ਅਵਸਥਾ ਦੌਰਾਨ ਵੱਖ ਵੱਖ ਕਾਰਨਾਂ ਕਰਕੇ ਗਰਭਵਤੀ ਔਰਤਾਂ ਦੀ ਸਿਹਤ ਨੂੰ ਖ਼ਤਰਾ ਹੋ ਸਕਦਾ ਹੈ। ਜੇਕਰ ਗਰਭਵਤੀ ਔਰਤਾਂ ਸਮੇਂ ਸਿਰ ਆਪਣੀ ਜਾਂਚ ਨਹੀਂ ਕਰਵਾਉਂਦੀਆਂ ਤਾਂ ਇਸਦੇ ਗੰਭੀਰ ਸਿੱਟੇ ਨਿਕਲ ਸਕਦੇ ਹਨ। ਕਈ ਵਾਰ ਗਰਭਵਤੀ ਔਰਤ ਦੀ ਜਾਨ ਵੀ ਜਾ ਸਕਦੀ ਹੈ। ਇਸ ਲਈ ਹਰ ਇੱਕ ਗਰਭਵਤੀ ਮਹਿਲਾ ਨੂੰ ਸਮੇਂ ਸਿਰ ਆਪਣੀ ਸਿਹਤ ਜਾਂਚ ਅਤੇ ਟੀਕਾਕਰਨ ਕਰਵਾਉਂਦੇ ਰਹਿਣਾ ਚਾਹੀਦਾ ਹੈ ਅਤੇ ਕਿਸੇ ਵੀ ਤਰ੍ਹਾਂ ਦੀ  ਸਿਹਤ ਸਮੱਸਿਆ ਆਉਣ ਤੇ  ਬਿਨਾਂ ਕਿਸੇ ਲਾਪ੍ਰਵਾਹੀ ਤੋਂ ਨਜ਼ਦੀਕੀ ਸਿਹਤ ਸੰਸਥਾ ਵਿੱਚ ਜਾ ਕੇ ਆਪਣਾ ਇਲਾਜ਼ ਕਰਾਉਣਾ ਚਾਹੀਦਾ ਹੈ ਅਤੇ ਆਪਣਾ ਰੁਟੀਨ ਚੈੱਕਅਪ ਸਬ ਸੈਂਟਰ ਦੀ ਏ.ਐਨ.ਐਮ. ਤੋਂ ਕਰਵਾਉਂਦੇ ਰਹਿਣਾ ਚਾਹੀਦਾ ਹੈ। ਇਸ ਸਮੇਂ ਉਨਾਂ ਆਯੂਸ਼ਮਾਨ ਭਵ ਮੂਹਿਮ ਦੌੌਰਾਨ ਆਭਾ ਆਈ ਡੀ. ਅਤੇ ਆਯੂਸ਼ਮਾਨ ਕਾਰਡ ਬਣਾਉਣ ਲਈ ਉਤਸਾਹਿਤ ਕੀਤਾ।

      ਉਨ੍ਹਾਂ ਨੇ ਦੱਸਿਆ ਕਿ ਹਰ ਬੁੱਧਵਾਰ ਨੂੰ ਟੀਕਾਕਰਨ ਕੈਂਪ ਸਮੇਂ ਸਿਹਤ ਵਿਭਾਗ ਵੱਲੋਂ ਗਰਭਵਤੀ ਔਰਤਾਂ ਦੀ ਸਿਹਤ ਸੰਭਾਲ ਅਤੇ ਸੁਰੱਖਿਅਤ ਜਣੇਪੇ ਨੂੰ ਮੁੱਖ ਰੱਖਦੇ ਹੋਏ ਗਰਭਵਤੀ ਔਰਤਾਂ ਦਾ ਟੀਕਾਕਰਨ ਅਤੇ ਸਾਰੇ ਟੈਸਟ ਬਿਲਕੁਲ ਮੁੱਫਤ ਕੀਤੇ ਜਾਂਦੇ ਹਨ। ਸਿਹਤ ਕਰਮਚਾਰੀਆਂ ਅਤੇ ਆਸ਼ਾ ਵਰਕਰਾਂ ਵੱਲੋਂ ਸਮੇਂ ਸਮੇਂ ਦੀ ਗਰਭਵਤੀ ਔਰਤਾਂ ਦੀ ਕੌਂਸਲਿੰਗ ਕੀਤੀ ਜਾਂਦੀ ਹੈ ਤਾਂ ਜੋ ਆਪਣਾ ਅਤੇ ਆਪਣੇ ਗਰਭ ਵਿੱਚ ਪਲ ਰਹੇ ਬੱਚੇ ਦਾ ਧਿਆਨ ਰੱਖ ਸਕਣ।

ਇਸ ਮੌਕੇ ਡਾਕਟਰ ਰਾਏ ਨੇ ਰੱਲਾ ਵਿਖੇ ਚੱਲ ਰਹੇ ਆਮ ਆਦਮੀ ਕਲੀਨਿਕ ਦੀ ਚੈਕਿੰਗ ਕੀਤੀ, ਕੰਮ ਤੇ ਸਟਾਫ ਦੀ ਹਾਜ਼ਰੀ ਵੱਲੋਂ ਸੰਤੁਸ਼ਟੀ ਪ੍ਰਗਟ ਕੀਤੀ ਅਤੇ ਨਾਲ ਹੀ ਆਸ਼ਾ ਵਰਕਰਾਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਕੇ ਆਮ ਆਦਮੀ ਕਲੀਨਿਕ ਅਤੇ ਸਬ ਸੈਂਟਰ ਵਿਖੇ ਮਰੀਜ਼ਾਂ ਨੂੰ ਲਿਆ ਕੇ ਇਲਾਜ ਕਰਵਾਇਆ ਜਾਵੇ ਨਾਲ ਹੀ ਉਹਨਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋੜ ਅਨੁਸਾਰ ਸਾਰੀਆਂ ਦਵਾਈਆਂ ਅਤੇ ਟੈਸਟ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਖੇ ਬਿਲਕੁਲ ਮੁਫਤ ਦਿੱਤੇ ਜਾ ਰਹੇ ਹਨ, ਉਨ੍ਹਾਂ ਲੋਕਾਂ ਨੂੰ ਇਸ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ।

          ਇਸ ਇਸ ਮੌਕੇ ਡਾ.ਅਮਰਪ੍ਰੀਤ ਕੌਰ ,ਵਿਜੈ ਕੁਮਾਰ ਜ਼ਿਲਾ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ, ਅਵਤਾਰ ਸਿੰਘ ਜ਼ਿਲਾ ਪ੍ਰੋਗਰਾਮ ਮੈਨੇਜਰ, ਰਮਨਪ੍ਰੀਤ ਕੌਰ ਸੀ.ਐਚ. ਓ.ਅਤੇ ਅਮਨਪ੍ਰੀਤ ਕੌਰ ਐਮ.ਪੀ. ਐਚ. ਡਬਲਯੂ. (ਫੀਮੇਲ) ਤੋਂ ਇਲਾਵਾ ਸਿਹਤ  ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਵੀ ਮੌਜੂਦ ਸਨ।

 ਸੰਪਰਕ 9876888177

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ

https://play.google.com/store/apps/details?id=in.yourhost.samajweekly

Previous articleਨਵੀਨਤਾ ਲਈ ਪੁਰਾਣੇ ਵਿਚਾਰਾਂ ਦਾ ਤਿਆਗ ਜ਼ਰੂਰੀ
Next articleਆਜ਼ਾਦ ਉਮੀਦਵਾਰਾਂ ਦੀ ਜਿੱਤ ਤੋਂ ਘਬਰਾਏ ਦੋਵੇਂ ਧੜੇ ਗੰਢਤੁੱਪ ਦੇ ਰਾਹ ਪਏ