HOME ਸਿਵਲ ਸਰਜਨ ਵੱਲੋਂ ਐਸ.ਡੀ.ਐਚ. ਗੜਸ਼ੰਕਰ ਅਤੇ ਪੀ.ਐਚ.ਸੀ. ਪੋਸੀ ਦਾ ਦੌਰਾ

ਸਿਵਲ ਸਰਜਨ ਵੱਲੋਂ ਐਸ.ਡੀ.ਐਚ. ਗੜਸ਼ੰਕਰ ਅਤੇ ਪੀ.ਐਚ.ਸੀ. ਪੋਸੀ ਦਾ ਦੌਰਾ

1

ਗੜ੍ਹਸ਼ੰਕਰ   (ਸਮਾਜ ਵੀਕਲੀ)   (ਸਤਨਾਮ ਸਿੰਘ ਸਹੂੰਗੜਾ) ਸਿਹਤ ਵਿਭਾਗ ਪੰਜਾਬ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਿਵਲ ਸਰਜਨ ਡਾ. ਬਲਬੀਰ ਕੁਮਾਰ ਨੇ ਬੀਤੇ ਦਿਨ ਸਬ-ਡਿਵਿਜ਼ਨਲ ਹਸਪਤਾਲ (ਐਸ.ਡੀ.ਐਚ.) ਗੜਸ਼ੰਕਰ ਅਤੇ ਪ੍ਰਾਇਮਰੀ ਹੈਲਥ ਸੈਂਟਰ (ਪੀ.ਐਚ.ਸੀ.) ਪੋਸੀ ਦਾ ਦੌਰਾ ਕਰਕੇ ਸਿਹਤ ਸੇਵਾਵਾਂ ਦਾ ਮੌਕੇ ’ਤੇ ਜਾਇਜ਼ਾ ਲਿਆ।ਐਸ.ਡੀ.ਐਚ. ਗੜਸ਼ੰਕਰ ਦੇ ਦੌਰੇ ਦੌਰਾਨ ਡਾ. ਬਲਬੀਰ ਕੁਮਾਰ ਵੱਲੋਂ ਸਟਾਫ ਦੀ ਹਾਜ਼ਰੀ ਦੀ ਜਾਂਚ ਕੀਤੀ ਗਈ। ਜਿੱਥੇ ਐਸ.ਐਮ.ਓ. ਡਾ. ਸੰਤੋਖ ਰਾਮ ਸਮੇਤ ਸਾਰਾ ਸਟਾਫ ਆਪਣੀ ਡਿਊਟੀ ’ਤੇ ਹਾਜ਼ਰ ਮਿਲਿਆ। ਸਿਵਲ ਸਰਜਨ ਨੇ ਓਪੀਡੀ ਇਮਾਰਤ ਵਿੱਚ ਪੀਣ ਵਾਲੇ ਪਾਣੀ, ਪੱਖਿਆਂ ਅਤੇ ਬੈਠਣ ਦੀ ਸਹੂਲਤ ਦੀ ਹਾਲਤ ਦਾ ਨਿਰੀਖਣ ਕੀਤਾ ਅਤੇ ਇਲਾਜ ਲਈ ਆਏ ਮਰੀਜ਼ਾਂ ਨਾਲ ਗੱਲਬਾਤ ਕਰਕੇ ਸਿਹਤ ਸੇਵਾਵਾਂ ਬਾਰੇ ਉਨ੍ਹਾਂ ਦੀ ਰਾਇ ਜਾਣੀ। ਫਾਰਮੇਸੀ ਅਤੇ ਮੈਡੀਸਨ ਸਟੋਰ ਦਾ ਜਾਇਜ਼ਾ ਲੈਂਦੇ ਹੋਏ ਉਨ੍ਹਾਂ ਨੇ ਦਵਾਈਆਂ ਦੀ ਉਪਲਬਧਤਾ, ਵੰਡ ਦੀ ਪ੍ਰਕਿਰਿਆ ਅਤੇ ਲਾਈਨਾਂ ਵਿੱਚ ਖੜ੍ਹੇ ਮਰੀਜ਼ਾਂ ਨੂੰ ਮਿਲ ਰਹੀਆਂ ਦਵਾਈਆਂ ਬਾਰੇ ਵੀ ਫੀਡਬੈਕ ਹਾਸਲ ਕੀਤਾ। ਐਮਰਜੈਂਸੀ ਵਾਰਡ ਵਿੱਚ ਦਾਖਲ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ, ਰਿਕਾਰਡ ਰੱਖ-ਰਖਾਵ ਅਤੇ ਮੈਡੀਕਲ ਤੇ ਪੈਰਾ-ਮੈਡੀਕਲ ਸਟਾਫ ਦੇ ਕੰਮਕਾਜ ਬਾਰੇ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਸਿਵਲ ਸਰਜਨ ਨੇ ਹਸਪਤਾਲ ਵਿੱਚ ਸਾਫ਼-ਸਫਾਈ ਅਤੇ ਬਾਓ-ਮੈਡੀਕਲ ਵੇਸਟ ਦੇ ਸਹੀ ਨਿਪਟਾਰੇ ਨੂੰ ਹੋਰ ਮਜ਼ਬੂਤ ਬਣਾਉਣ ਲਈ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ। ਇਸ ਤੋਂ ਬਾਅਦ ਡਾ. ਬਲਬੀਰ ਕੁਮਾਰ ਨੇ ਪੀ.ਐਚ.ਸੀ. ਪੋਸੀ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਸਟਾਫ ਹਾਜ਼ਰੀ, ਓਪੀਡੀ ਸੇਵਾਵਾਂ, ਦਵਾਈਆਂ ਦੀ ਉਪਲਬਧਤਾ, ਮਾਤਾ-ਬਾਲ ਸਿਹਤ ਸਹੂਲਤਾਂ, ਲੈਬ ਕੰਮਕਾਜ ਅਤੇ ਟੀਕਾਕਰਨ ਸੇਵਾਵਾਂ ਦੀ ਮੌਕੇ ’ਤੇ ਜਾਂਚ ਕੀਤੀ। ਮਰੀਜ਼ਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਤੋਂ ਸੇਵਾਵਾਂ ਬਾਰੇ ਫੀਡਬੈਕ ਲਿਆ ਗਿਆ ਅਤੇ ਸਟਾਫ ਨਾਲ ਰਿਕਾਰਡ ਅਤੇ ਕੰਮਕਾਜ ਸਬੰਧੀ ਜਾਣਕਾਰੀ ਸਾਂਝੀ ਕੀਤੀ ਗਈ। ਸਿਵਲ ਸਰਜਨ ਨੇ ਹਸਪਤਾਲ ਦੀ ਸਫ਼ਾਈ, ਸੁਰੱਖਿਅਤ ਪੀਣ ਯੋਗ ਪਾਣੀ ਦੀ ਉਪਲਬਧਤਾ ਅਤੇ ਸਾਰੇ ਉਪਕਰਣਾਂ ਦੀ ਨਿਯਮਿਤ ਸੰਭਾਲ ਯਕੀਨੀ ਬਣਾਉਣ ਦੀ ਸਲਾਹ ਦਿੱਤੀ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਦੇਸ਼ ਭਗਤ ਯਾਦਗਾਰ ਕਮੇਟੀ ਦਾ ਹੋਇਆ ਅਜਲਾਸ, ਅਗਲੇ ਤਿੰਨ ਸਾਲਾਂ ਲਈ ਹੋਈ ਅਹੁਦੇਦਾਰਾਂ ਦੀ ਚੋਣ
Next articleਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਬਦਿਆਲਾ ਵਿਚ ਵਿਸ਼ਾਲ ਮੈਡੀਕਲ ਕੈਂਪ