ਦੁਵੱਲੀ ਗੋਲੀਬਾਰੀ ਵਿੱਚ ਆਮ ਨਾਗਰਿਕ ਹਲਾਕ

ਸ੍ਰੀਨਗਰ (ਸਮਾਜ ਵੀਕਲੀ):ਜੰਮੂ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ’ਚ ਅੱਜ ਸੀਆਰਪੀਐੱਫ ’ਤੇ ਅਤਿਵਾਦੀਆਂ ਵੱਲੋਂ ਕੀਤੇ ਗਏ ਹਮਲੇ ਮਗਰੋਂ ਹੋਏ ਮੁਕਾਬਲੇ ’ਚ ਇੱਕ ਆਮ ਨਾਗਰਿਕ ਦੀ ਮੌਤ ਹੋ ਗਈ। ਇਸ ਘਟਨਾ ’ਤੇ ਮੁੱਖ ਸਿਆਸੀ ਪਾਰਟੀਆਂ ਨੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਘਟਨਾ ਦੀ ਜਾਂਚ ਦੀ ਮੰਗ ਕੀਤੀ ਹੈ। ਇਸ ਗੋਲੀਬਾਰੀ ’ਚ ਮਾਰੇ ਗਏ ਵਿਅਕਤੀ ਦੀ ਪਛਾਣ ਸ਼ਾਹਿਦ ਅਹਿਮਦ ਵਜੋਂ ਹੋਈ ਹੈ। ਨੈਸ਼ਨਲ ਕਾਨਫਰੰਸ ਦੇ ਮੀਤ ਪ੍ਰਧਾਨ ਉਮਰ ਅਬਦੁੱਲ੍ਹਾ ਨੇ ਟਵੀਟ ਕੀਤਾ ਕਿ ‘ਪਹਿਲਾਂ ਗੋਲੀ ਮਾਰੋ’ ਦੀ ਨੀਤੀ ਲੋਕਾਂ ਨੂੰ ਹੋਰ ਅਲੱਗ ਥਲੱਗ ਕਰ ਦੇਵੇਗੀ।  ਪੀਡੀਪੀ ਪ੍ਰਧਾਨ ਮਹਿਬੂਬਾ ਮੁਫ਼ਤੀ ਨੇ ਕਿਹਾ ਕਿ ਹਥਿਆਰਬੰਦ ਦਸਤਿਆਂ ਵੱਲੋਂ ਕਸ਼ਮੀਰ ’ਚ ਇਸ ਤਰ੍ਹਾਂ ਕੰਮ ਕਰਨਾ ਬਹੁਤ ਦੁੱਖ ਦੀ ਗੱਲ ਹੈ। ਸੀਪੀਆਈ (ਐੱਮ) ਦੇ ਆਗੂ ਮੁਹੰਮਦ ਯੂਸਫ ਤਰੀਗਾਮੀ ਨੇ ਘਟਨਾ ਦੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਗਲ਼ ਲੱਗ ਸੀਰੀ ਦੇ ਜੱਟ ਰੋਵੇ…!
Next articleਪਾਕਿਸਤਾਨ ਨੇ ਭਾਰਤ ਨੂੰ 10 ਵਿਕਟਾਂ ਨਾਲ ਹਰਾਇਆ