HOME ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਵੱਲੋ ਵੱਖ ਵੱਖ ਬੈਂਕਾ...

ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ. ਅਮਨਦੀਪ ਵੱਲੋ ਵੱਖ ਵੱਖ ਬੈਂਕਾ ਦੇ ਅਧਿਕਾਰੀਆ ਨਾਲ ਕੌਮੀ ਲੋਕ ਅਦਾਲਤ ਸਬੰਧੀ ਕੀਤੀ ਮੀਟਿੰਗ ।

1
 ਨਵਾਂਸ਼ਹਿਰ ਸ਼ਹਿਰ   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਮੈਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਜੀਆਂ ਦੇ  ਪ੍ਰਾਪਤ ਹੁਕਮਾਂ  ਤਹਿਤ ਜਿਲ੍ਹਾਂ ਅਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ ਨਗਰ ਸ੍ਰੀ ਜਤਿੰਦਰ ਪਾਲ ਸਿੰਘ ਖੁਰਮੀ ਜੀਆਂ ਦੇ ਦਿਸ਼ਾ ਨਿਰਦੇਸ਼ਾ ਤਹਿਤ ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ ਅਮਨਦੀਪ ਵੱਲੋ  ਮਿਤੀ 29.04.2026 ਨੂੰ ਡਿਪਟੀ ਮੈਨੇਜਰ, ਲੀਡ ਬੈਕਂ ਮੈਨੇਜਰ, ਸ਼ਹੀਦ ਭਗਤ ਸਿੰਘ ਨਗਰ ਅਤੇ ਵੱਖ-ਵੱਖ ਬੈਕਾਂ ਦੇ ਅਧਿਕਾਰੀਆ ਨਾਲ ਜ਼ਿਲ੍ਹੇ ਵਿੱਚ ਮਿਤੀ 09.05.2026  ਨੂੰ ਲੱਗ ਰਹੀ ਕੌਮੀ ਲੋਕ ਅਦਾਲਤ ਸਬੰਧੀ ਮੀਟਿੰਗ ਕੀਤੀ ਗਈ । ਇਸ ਮੀਟਿੰਗ ਦੌਰਾਨ ਸੀ.ਜੇ.ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਡਾ ਅਮਨਦੀਪ ਜੀਆਂ ਵੱਲੋ ਦੱਸਿਆ ਕਿ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਨਿਰਦੇਸ਼ਾਂ ਅਨੁਸਾਰ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ , ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲੇ ਵਿੱਚ ਅਦਾਲਤੀ ਤੇ ਪ੍ਰੀ-ਲਿਟੀਗੇਟਿਵ ਪੜਾਅ ਤੇ ਆਏ ਰਾਜੀਨਾਮਾ ਹੋਣ ਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ 09.05.2026  ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ । ਇਸ ਦੇ ਸਬੰਧ ਵਿੱਚ ਮੀਟਿੰਗ ਵਿੱਚ ਹਾਜ਼ਰ ਡਿਪਟੀ ਮੈਨੇਜਰ, ਲੀਡ ਬੈਂਕ ਮੈਨੇਜਰ, ਸ.ਭ.ਸ ਨਗਰ ਅਤੇ ਬੈਂਕ ਅਧਿਕਾਰੀਆ  ਨੂੰ ਕਿਹਾ  ਗਿਆ ਕਿ   ਬੈਂਕਾ ਨਾਲ ਲੰਬਿਤ ਕੇਸ ਇਸ ਲੋਕ ਅਦਾਲਤ ਵਿੱਚ ਵੱਧ-ਵੱਧ ਲਗਾਉਣ ਬਾਰੇ ਕਿਹਾ ਗਿਆ ਤਾਂ ਜੋ ਉਨ੍ਹਾਂ ਦਾ ਆਪਸੀ ਸਹਿਮਤੀ ਨਾਲ ਫੌਰਨ ਅਤੇ ਯੋਗ ਨਿਪਟਾਰਾਂ ਕੀਤਾ ਜਾ ਸਕਦਾ ਹੈ ਅਤੇ ਲੋਕ ਅਦਾਲਤ ਬਾਰੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕਤ ਕਰਨ ਬਾਰੇ ਕਿਹਾ ਗਿਆ ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਜ਼ੋਨਲ ਪੱਧਰ ਖੋ-ਖੋ ਮੁਕਾਬਲਾ ਧੂਮਧਾਮ ਨਾਲ ਕਰਵਾਇਆ ਗਿਆ
Next articleਹਨੀ ਟੌਂਸਾ ਨੂੰ ਸ਼੍ਰੋਮਣੀ ਦਲ ਬਾਦਲ ਵਲੋਂ ਹਲਕਾ ਇੰਚਾਰਜ ਲਗਾਉਣ ਤੇ ਪਾਰਟੀ ਵਰਕਰਾਂ ਵਿੱਚ ਖੁਸ਼ੀ ਦੀ ਲਹਿਰ