ਨਵਾਂਸ਼ਹਿਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਮਾਣਯੋਗ ਕਾਰਜਕਾਰੀ ਚੇਅਰਮੈਨ,ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਅਤੇ ਮੈਬਰ ਸਕੱਤਰ,ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਅਤੇ ਮਾਣਯੋਗ ਜਿਲ੍ਹਾ ਅਤੇ ਸੈਸ਼ਨ ਜੱਜ- ਕਮ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ ਜੀਆਂ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਅਤੇ ਸੀ.ਜੇ.ਐਮ -ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਬੀ.ਐਸ. ਨਗਰ ਡਾ.ਅਮਨਦੀਪ ਜੀਆਂ ਵੱਲੋ ਯੂਥ ਅਗੇਂਸਟ ਡਰੱਗਜ਼ ਮੁਹਿੰਮ ਤਹਿਤ ਰੈਂਡ ਕਰਾਸ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰ ਦਾ ਦੌਰਾ ਕੀਤਾ ਗਿਆ ਅਤੇ ਇਸ ਮੌਕੇ ਕੇਂਦਰ ਵਿੱਚ ਮੌਜੂਦ ਨਸ਼ੇ ਦੇ ਆਦਿ ਮਰੀਜਾਂ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾ ਬਾਰੇ ਜਾਗਰੂਕ ਕੀਤਾ ਗਿਆ । ਇਸ ਤੋਂ ਇਲਾਵਾ ਉਹਨ੍ਹਾਂ ਵੱਲੋ ਦੱਸਿਆ ਗਿਆ ਕਿ “ਯੂਥ ਅਗੇਂਸਟ ਡਰੱਗਜ਼” ਮੁਹਿੰਮ ਦਾ ਮੁੱਖ ਮੰਤਵ ਆਮ ਲੋਕਾਂ ਅਤੇ ਨੌਜਵਾਨਾਂ ਨੂੰ ਨਸ਼ਿਆ ਤੋ ਦੂਰ ਰਹਿਣ ਬਾਰੇ ਜਾਗਰੂਕਤ ਕਰਨਾ ਹੈ । ਉਹਨਾ ਵੱਲੋ ਕਿਹਾ ਕਿ ਨਸ਼ਿਆ ਦੇ ਖਾਤਮੇ ਲਈ ਲੋਕਾਂ ਨੂੰ ਪਿੰਡ ਪੱਧਰ ਤੇ ਯਤਨ ਕਰਨ ਦੀ ਲੋੜ ਹੈ । ਨੌਜਵਾਨਾ ਨੂੰ ਖੇਡਾ ਵੱਲ ਧਿਆਨ ਦੇਣਾ ਚਾਹੀਦਾ ਹੈ ਇਸ ਤੋ ਇਲਾਵਾ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਦੀਆਂ ਟੀਮਾ ਵੱਲੋ ਯੂਥ ਅਗੇਂਸਟ ਡਰੱਗਜ਼ ਮੁਹਿੰਮ ਤਹਿਤ ਬੋਰਸਟਲ ਜ਼ੇਲ੍ਹ ਲੁਧਿਆਣਾ, ਪਿੰਡ ਲੰਗੜੋਆ, ਪਿੰਡ ਮਹਿਰਮਪੁਰ ਅਤੇ ਓਟ ਸੈਂਟਰ ਪੀ.ਐਚ ਸੀ ਜਾਡਲਾ ਵਿਖੇ ਵੀ ਜਾਗਰੂਕਤ ਸੈਮੀਨਾਰ ਕਰਵਾਇਆ ਗਿਆ ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



