ਅਕਾਲੀ-ਬਸਪਾ ਸਰਕਾਰ ਬਣਨ ’ਤੇ ਟਿਊਬਵੈੱਲ ਕੁਨੈਕਸ਼ਨ ਦੇਣ ਦਾ ਦਾਅਵਾ

Shiromani Akali Dal (SAD) President Sukhbir Badal

ਤਪਾ ਮੰਡੀ (ਸਮਾਜ ਵੀਕਲੀ): ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਕਾਲੀ-ਬਸਪਾ ਗੱਠਜੋੜ ਦੀ ਸਰਕਾਰ ਬਣਨ ’ਤੇ ਪਹਿਲੇ ਹੀ ਮਹੀਨੇ ਕਿਸਾਨਾਂ ਨੂੰ ਟਿਊਬਵੈੱਲ ਕੁਨੈਕਸ਼ਨ ਦਿੱਤੇ ਜਾਣਗੇ। ਤਪਾ ਮੰਡੀ ਵਿਚ ਰੈਲੀ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਵਿਰੋਧੀ ਪਾਰਟੀਆਂ ’ਤੇ ਤਨਜ਼ ਕਸੇ। ਉਹ ਅੱਜ ਇੱਥੇ ਹਲਕਾ ਭਦੌੜ ਤੋਂ ਉਮੀਦਵਾਰ ਸਤਨਾਮ ਸਿੰਘ ਰਾਹੀ ਦੇ ਹੱਕ ਵਿੱਚ ਹਲਕੇ ਦੇ ਲੋਕਾਂ ਨਾਲ ਰਾਬਤਾ ਕਰਨ ਪੁੱਜੇ ਸਨ। ਸ੍ਰੀ ਬਾਦਲ ਨੇ ਕਿਹਾ ਕਿ ਉਹ ਪਿਛਲੇ ਦੋ ਮਹੀਨਿਆਂ ਤੋਂ ਲੋਕਾਂ ਨਾਲ ਸਿੱਧਾ ਰਾਬਤਾ ਕਰ ਰਹੇ ਹਨ।

ਅਕਾਲੀ ਸਰਕਾਰ ਸਮੇਂ ਪੰਜਾਬੀਆਂ ਲਈ ਲਾਗੂ ਕੀਤੀ ਗਈ ਤੀਰਥ ਯਾਤਰਾ, ਨੀਲੇ ਕਾਰਡ ਦੀ ਸਹੂਲਤ, ਸਾਂਝ ਕੇਂਦਰ, ਸ਼ਗਨ ਸਕੀਮ, ਪੈਨਸ਼ਨ, ਐੱਸਸੀ ਸਕਾਲਰਸ਼ਿਪ ਆਦਿ ਸਹੂਲਤਾਂ ਕਾਂਗਰਸ ਸਰਕਾਰ ਵੱਲੋਂ ਦਰਕਿਨਾਰ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਸਾਬਕਾ ਕਾਂਗਰਸੀ ਕੈਪਟਨ ਅਮਰਿੰਦਰ ਸਿੰਘ ਗੁਟਕਾ ਸਾਹਿਬ ਦੀ ਝੂਠੀ ਸਹੁੰ ਖਾ ਕੇ ਸੱਤਾ ਹਾਸਲ ਕਰ ਗਿਆ ਹੁਣ ਮੁੱਖ ਮੰਤਰੀ ਚੰਨੀ ਝੂਠੇ ਵਾਅਦੇ ਕਰਕੇ ਲੋਕਾਂ ਨੂੰ ਗੁਮਰਾਹ ਕਰ ਰਿਹਾ ਹੈ। ਉਨ੍ਹਾਂ ਅਰਵਿੰਦ ਕੇਜਰੀਵਾਲ ’ਤੇ ਵਿਅੰਗ ਕਸਦਿਆਂ ਕਿਹਾ ਕਿ ਉਹ ਪੰਜਾਬ ਛੱਡ ਦਿੱਲੀ ਵਿਚ ਆਪਣੀਆਂ ਗਾਰੰਟੀਆਂ ਦੇਵੇ ਅਤੇ ਲਾਗੂ ਕਰੇ ਜਿੱਥੇ ਉਨ੍ਹਾਂ ਦੀ ਸਰਕਾਰ ਹੈ।

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮੁੱਖ ਮੰਤਰੀ ਚੰਨੀ ਸਭ ਤੋਂ ਵੱਡਾ ਰੇਤ ਮਾਫੀਆ: ਸੁਖਬੀਰ
Next articleਕੰਪਿਊਟਰ ਅਧਿਆਪਕਾਂ ਵੱਲੋਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਰੋਸ ਮਾਰਚ