ਗੁਰਦਾਸਪੁਰ— ਪੰਜਾਬ ਦੇ ਗੁਰਦਾਸਪੁਰ ਜ਼ਿਲੇ ‘ਚ ਸ੍ਰੀਹਰਗੋਬਿੰਦਪੁਰ ਸਾਹਿਬ ਨੇੜੇ ਪਿੰਡ ਨੰਗਲਝੋਰ ‘ਚ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਕਿਸਾਨਾਂ ਅਤੇ ਪੁਲਸ ਵਿਚਾਲੇ ਝੜਪ ਹੋ ਗਈ। ਜਾਣਕਾਰੀ ਅਨੁਸਾਰ ਅੱਠ ਕਿਸਾਨ ਜ਼ਖ਼ਮੀ ਦੱਸੇ ਜਾ ਰਹੇ ਹਨ।
ਕਿਸਾਨ ਆਗੂਆਂ ਨੇ ਦੱਸਿਆ ਕਿ ਸਰਕਾਰ ਸ੍ਰੀਹਰਗੋਬਿੰਦਪੁਰ ਸਾਹਿਬ ਤੋਂ ਲੰਘਦੇ ਹਾਈਵੇਅ ’ਤੇ ਕਬਜ਼ਾ ਕਰਨਾ ਚਾਹੁੰਦੀ ਹੈ, ਜਦਕਿ ਕਿਸਾਨ ਆਗੂ ਇਸ ਨੂੰ ਦੇਣਾ ਨਹੀਂ ਚਾਹੁੰਦੇ। ਇਸ ਨੂੰ ਲੈ ਕੇ ਕਿਸਾਨਾਂ ਅਤੇ ਪੁਲਿਸ ਪ੍ਰਸ਼ਾਸਨ ਵਿਚਾਲੇ ਟਕਰਾਅ ਹੋ ਗਿਆ। ਇਸ ਟਕਰਾਅ ਦੌਰਾਨ ਕਈ ਕਿਸਾਨਾਂ ਦੀਆਂ ਪੱਗਾਂ ਲੱਥ ਗਈਆਂ। ਇਸ ਦੌਰਾਨ ਕਿਸਾਨਾਂ ਨੇ ਸਰਕਾਰ ਅਤੇ ਪੰਜਾਬ ਪੁਲੀਸ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਜ਼ਖਮੀ ਕਿਸਾਨਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਇਸ ਘਟਨਾ ਨਾਲ ਕਿਸਾਨਾਂ ਅਤੇ ਸਰਕਾਰ ਵਿਚਾਲੇ ਤਣਾਅ ਵਧ ਗਿਆ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਉਨ੍ਹਾਂ ਦੀ ਗੱਲ ਨਹੀਂ ਸੁਣ ਰਹੀ। ਜ਼ਮੀਨ ਗ੍ਰਹਿਣ ਕਾਨੂੰਨਾਂ ਦੀ ਸਹੀ ਢੰਗ ਨਾਲ ਪਾਲਣਾ ਨਹੀਂ ਕੀਤੀ ਜਾ ਰਹੀ ਹੈ। ਉਨ੍ਹਾਂ ਨੂੰ ਉਚਿਤ ਮੁਆਵਜ਼ਾ ਨਹੀਂ ਮਿਲ ਰਿਹਾ ਅਤੇ ਉਨ੍ਹਾਂ ਦੀ ਜ਼ਿੰਦਗੀ ਦਾ ਸਹਾਰਾ ਖੋਹਿਆ ਜਾ ਰਿਹਾ ਹੈ। ਸਰਕਾਰ ਦਾ ਕਹਿਣਾ ਹੈ ਕਿ ਵਿਕਾਸ ਲਈ ਜ਼ਮੀਨ ਐਕਵਾਇਰ ਜ਼ਰੂਰੀ ਹੈ ਅਤੇ ਉਹ ਕਿਸਾਨਾਂ ਨੂੰ ਉਚਿਤ ਮੁਆਵਜ਼ਾ ਦੇ ਰਹੀ ਹੈ। ਪਰ ਦੋਵਾਂ ਧਿਰਾਂ ਵਿਚਾਲੇ ਗੱਲਬਾਤ ਦਾ ਕੋਈ ਰਾਹ ਨਜ਼ਰ ਨਹੀਂ ਆ ਰਿਹਾ। ਕਿਸਾਨਾਂ ਦੀ ਮੰਗ ਹੈ ਕਿ ਜ਼ਮੀਨ ਐਕੁਆਇਰ ਕਰਨ ਤੋਂ ਪਹਿਲਾਂ ਸਰਕਾਰ ਉਨ੍ਹਾਂ ਨਾਲ ਗੱਲਬਾਤ ਕਰੇ। ਉਨ੍ਹਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ ਅਤੇ ਉਨ੍ਹਾਂ ਦੇ ਮੁੜ ਵਸੇਬੇ ਦਾ ਪ੍ਰਬੰਧ ਕੀਤਾ ਜਾਵੇ। ਉਹ ਇਹ ਵੀ ਚਾਹੁੰਦੇ ਹਨ ਕਿ ਸਰਕਾਰ ਖੇਤੀ ਨੂੰ ਬਚਾਉਣ ਲਈ ਠੋਸ ਕਦਮ ਚੁੱਕੇ। ਕਿਉਂਕਿ ਖੇਤੀ ਹੀ ਉਨ੍ਹਾਂ ਦੇ ਜੀਵਨ ਦਾ ਆਧਾਰ ਹੈ। ਜੇਕਰ ਖੇਤੀ ਨਾ ਬਚੀ ਤਾਂ ਉਨ੍ਹਾਂ ਦਾ ਜੀਵਨ ਵੀ ਬਰਬਾਦ ਹੋ ਜਾਵੇਗਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly