ਫਿਲੌਰ/ਅੱਪਰਾ, (ਸਮਾਜ ਵੀਕਲੀ) (ਦੀਪਾ)-ਬੀਤੇ ਦਿਨੀਂ ਬਰਨਾਲਾ ਵਿਖੇ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਤਰੀਕੇ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਸਫ਼ਾਈ ਸੇਵਕਾਂ ਤੇ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਅੰਨੇਵਾਹ ਲਾਠੀਚਾਰਜ ਕਰਨ ਦੇ ਵਿਰੋਧ ਚ ਵੱਖ ਵੱਖ ਜਥੇਬੰਦੀਆਂ ਦੇ ਸੱਦੇ ਤੇ “ਪੰਜਾਬ ਬੰਦ” ਨੂੰ ਲੈ ਕੇ ਭਗਵਾਨ ਵਾਲਮੀਕਿ ਜੀ ਮੰਦਿਰ ਪ੍ਰਬੰਧਕ ਕਮੇਟੀ (ਰਜਿ) ਅੱਪਰਾ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਅੱਪਰਾ ਸ਼ਾਂਤਮਈ ਤਰੀਕੇ ਨਾਲ ਮੁਕੰਮਲ ਤੌਰ ਤੇ ਬੰਦ ਰਿਹਾ। ਇਸ ਮੌਕੇ ਬੋਲਦਿਆਂ ਸਮੂਹ ਵਾਲਮੀਕਿ ਭਾਈਚਾਰੇ ਦੇ ਆਗੂਆਂ ਨੇ ਕਿਹਾ ਕਿ ਆਪਣੀਆਂ ਹੱਕੀ ਮੰਗਾਂ ਲਈ ਸ਼ਾਂਤਮਈ ਤਰੀਕੇ ਨਾਲ ਰੋਸ ਪ੍ਰਦਰਸ਼ਨ ਕਰ ਰਹੇ ਸਫ਼ਾਈ ਸੇਵਕਾਂ ਤੇ ਕੀਤਾ ਗਿਆ ਅੰਨੇਵਾਹ ਲਾਠੀਚਾਰਜ ਇੱਕ ਗੰਭੀਰ ਤੇ ਅਪਰਾਧਿਕ ਮਾਮਲਾ ਹੈ। ਇਹ ਲੋਕਤੰਤਰੀ ਪ੍ਰਣਾਲੀ ਦੀ ਸਿੱਧੇ ਤੌਰ ਤੇ ਹੱਤਿਆ ਹੈ। ਇਸ ਸੱਭ ਲਈ ਜ਼ਿੰਮੇਵਾਰ ਲੋਕਾਂ ਤੇ ਕਾਨੂੰਨੀ ਕਾਰਵਾਈ ਹੋਣੀ ਚਾਹੀਦੀ ਹੈ। ਇਸ ਮੌਕੇ ਪੰਜਾਬ ਸਰਕਾਰ ਦੇ ਖਿਲਾਫ ਜੰਮ ਕੇ ਰੋਸ ਪ੍ਰਦਰਸ਼ਨ ਤੇ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਮੌਕੇ ਦੀਪਕ ਨਾਹਰ ਅੱਪਰਾ ਪ੍ਰਧਾਨ, ਸਰਪੰਚ ਵਿਨੇ ਕੁਮਾਰ,ਮਨਜੀਤ ਜ਼ਿਲਾ ਪ੍ਰੀਸ਼ਦ ਮੈਂਬਰ, ਰੂਪ ਲਾਲ ਪੰਚ, ਸੁਰਿੰਦਰ ਨਾਹਰ, ਰਾਣਾ ਬਾਬਾ,ਪੱਪੂ ਰਾਮ,ਸ਼ੰਮੀ ਕਲਿਆਣ,ਅਮਿਤ ਕਲਿਆਣ,ਓਮ ਪ੍ਰਕਾਸ਼ ਵਾਲੀਆ,ਨਰੇਸ਼ ਵਾਲੀਆ,ਬਿੱਟੂ,ਕਾਕਾ,ਸੁਰਿੰਦਰ, ਬਲਵਿੰਦਰ ਬਾਹਰੀ,ਪੰਕਜ ਕਲਿਆਣ,ਕਰਨ ਨਾਹਰ,ਦੀਪਕ ਨਾਹਰ,ਰਚਨਾ ਨਾਹਰ,ਸੰਤੋਸ਼ ਰਾਣੀ,ਲਕਸ਼ਮੀ ਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly






