ਹਿਮਾਚਲ ਦੀਆਂ ਲੜਕੀਆਂ ਦੀ ਟੀਮ ਨੇ ਗੋਲਡ ਮੈਡਲ ਜਿੱਤਿਆ
ਮੋਰਿੰਡਾ (ਸਮਾਜ ਵੀਕਲੀ) (ਸੁਖਵਿੰਦਰ ਸਿੰਘ ਹੈਪੀ)– ਦਸਮੇਸ਼ ਸਪੋਰਟਸ ਕਲੱਬ ਮੋਰਿੰਡਾ ਵਲੋਂ ਤਿੰਨ ਰੋਜ਼ਾ ਕੁੱਲ ਹਿੰਦ ਪੱਧਰੀ ਹੈਂਡਬਾਲ ਟੂਰਨਾਮੈਂਟ ਕਰਵਾਇਆ ਗਿਆ। ਜਿਸ ਵਿੱਚ ਪੰਜਾਬ ਤੋਂ ਇਲਾਵਾ ਹਰਿਆਣਾ, ਉਤਰ ਪ੍ਰਦੇਸ਼, ਹਿਮਾਚਲ, ਮੱਧ ਪ੍ਰਦੇਸ਼, ਚੰਡੀਗੜ੍ਹ ਆਦਿ ਦੀਆਂ ਨਾਮਵਰ ਟੀਮਾਂ ਨੇ ਭਾਗ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਲੱਬ ਦੇ ਸਕੱਤਰ ਜਨਰਲ ਚੌਧਰੀ ਰਾਜੇਸ਼ ਕੁਮਾਰ ਸੰਮਾਂ ਨੇ ਦੱਸਿਆ ਕਿ ਇਸ ਟੂਰਨਾਮੈਂਟ ਦਾ ਉਦਘਾਟਨ ਹਲਕਾ ਵਿਧਾਇਕ ਡਾਕਟਰ ਚਰਨਜੀਤ ਸਿੰਘ ਨੇ ਕੀਤਾ ਜਦੋਂ ਕਿ ਟੂਰਨਾਮੈਂਟ ਦੀ ਪ੍ਰਧਾਨਗੀ ਨਗਰ ਕੌਂਸਲ ਮੋਰਿੰਡਾ ਦੇ ਪ੍ਰਧਾਨ ਜਗਦੇਵ ਸਿੰਘ ਭਟੋਆ ਨੇ ਕੀਤੀ। ਚੌਧਰੀ ਰਾਜੇਸ਼ ਕੁਮਾਰ ਸੰਮਾਂ ਨੇ ਦੱਸਿਆ ਕਿ ਇਸ ਟੂਰਨਾਮੈਂਟ ਦੌਰਾਨ ਵਿੱਚ ਲੜਕਿਆਂ ਦੇ ਹੋਏ ਹੈਂਡਬਾਲ ਮੁਕਾਬਲੇ ਵਿੱਚ ਦਸਮੇਸ਼ ਸਪੋਰਟਸ ਕਲੱਬ ਮੋਰਿੰਡਾ ( ਪੰਜਾਬ) ਦੀ ਟੀਮ ਨੇ ਪਹਿਲਾ ਸਥਾਨ ਜਿੱਤ ਕੇ ਗੋਲਡ ਮੈਡਲ ਤੇ ਕਬਜ਼ਾ ਕੀਤਾ। ਇਸੇ ਤਰ੍ਹਾਂ ਲੜਕੀਆਂ ਦੇ ਹੋਏ ਹੈਂਡਬਾਲ ਮੁਕਾਬਲੇ ਵਿੱਚ ਐਲ ਪੀ ਯੂ ਹਿਮਾਚਲ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕਰਕੇ ਗੋਲਡ ਮੈਡਲ ਤੇ ਕਬਜ਼ਾ ਕੀਤਾ। ਉਹਨਾਂ ਦਸਿਆ ਕਿ ਲੜਕਿਆਂ ਦੇ ਹੈੱਡ ਬਾਲ ਮੁਕਬਲੇ ਵਿਚ ਮੇਜ਼ਬਾਨ ਦਸਮੇਸ਼ ਸਪੋਰਟਸ ਕਲੱਬ ਮੋਰਿੰਡਾ ਪੰਜਾਬ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ ਜਦੋਂ ਕਿ ਕੁਰਾਲੀ ਜ਼ਿਲ੍ਹਾ ਮੁਹਾਲੀ ਦੀ ਟੀਮ ਨੇ ਦੂਜਾ ਸਥਾਨ ਹਾਸਲ ਕਰਕੇ ਸਿਲਵਰ ਮੈਡਲ ਹਾਸਲ ਕੀਤਾ। ਇਸੇ ਤਰ੍ਹਾਂ ਲੜਕੀਆਂ ਦੇ ਹੋਏ ਹੈਂਡਬਾਲ ਮੁਕਾਬਲੇ ਵਿੱਚ ਐਲ ਪੀ ਯੂ ਹਿਮਾਚਲ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ ਜਦੋਂ ਕਿ ਪਾਣੀਪਤ ਹਰਿਆਣਾ ਦੀ ਟੀਮ ਨੇ ਦੂਜਾ ਸਥਾਨ ਹਾਸਲ ਕਰਕੇ ਸਿਲਵਰ ਮੈਡਲ ਜਿੱਤਿਆ। ਇਸ ਟੂਰਨਾਮੈਂਟ ਦੌਰਾਨ ਪਰਮਜੀਤ ਪੰਮਾ ਨੂੰ ਬੈਸਟ ਗੋਲ ਕੀਪਰ ਅਤੇ ਗੋਰਵ ਰਾਣਾ ਅਤੇ ਅਰੁਣ ਸ਼ਰਮਾ ਨੂੰ ਵੈਸਟ ਪਲੇਅਰ ਦੇ ਖਿਤਾਬ ਨਾਲ ਸਨਮਾਨਿਤ ਕੀਤਾ ਗਿਆ। ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਬੀਰਦਵਿੰਦਰ ਸਿੰਘ ਬੱਲਾਂ, ਜਗਦੇਵ ਸਿੰਘ ਭਟੋਆ ਪ੍ਰਧਾਨ ਨਗਰ ਕੌਂਸਲ ਮੋਰਿੰਡਾ ਅਤੇ ਉਘੇ ਸਮਾਜ ਸੇਵਕ ਮਨਦੀਪ ਸਿੰਘ ਬਾਜਵਾ ਨੇ ਕੀਤੀ। ਇਸ ਮੌਕੇ ਵਿਧਾਇਕ ਡਾਕਟਰ ਚਰਨਜੀਤ ਸਿੰਘ ਅਤੇ ਬੀਰਦਵਿੰਦਰ ਸਿੰਘ ਨੇ ਇਕੱਠ ਨੂੰ ਸੰਬੋਧਨ ਕਰਦਿਆਂ ਆਖਿਆ ਕਿ ਜਿੱਤ, ਹਾਰ ਬਹੁਤਾ ਮਹਿਨਾ ਨਹੀਂ ਰਖਦਾ। ਬਲਕਿ ਮਹਿਨਾ ਰਖਦਾ ਹੈ ਮੈਦਾਨ ਵਿਚ ਨਿੱਤਰਨਾ, ਅਪਣੀ ਕਲਾ,ਤਾਕਤ ਦਾ ਪ੍ਰਦਰਸ਼ਨ ਕਰਨਾ। ਉਹਨਾਂ ਸਮੂਹ ਖਿਡਾਰੀਆਂ ਦੀ ਹੌਂਸਲਾ ਅਫਜ਼ਾਈ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਉਹਨਾਂ ਦੀ ਹਰ ਸੰਭਵ ਮਦਦ ਕਰਦੇ ਰਹਿਣਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਆਪ ਆਗੂ ਨਵਦੀਪ ਸਿੰਘ ਟੋਨੀ, ਜਗਤਾਰ ਸਿੰਘ ਘੜੂੰਆਂ, ਸਮਾਜ ਸੇਵਕ ਮਨਦੀਪ ਸਿੰਘ ਬਾਜਵਾ, ਪਰਮਿੰਦਰ ਸਿੰਘ ਢੀਂਡਸਾ ਪੀਏਡੀ ਬੈਂਕ ਦੇ ਵਾਇਸ ਚੇਅਰਮੈਨ ਕਰਨੈਲ ਸਿੰਘ ਜੀਤ, ਸੀਨੀਅਰ ਕਾਂਗਰਸੀ ਆਗੂ ਹਰਮਿੰਦਰ ਸਿੰਘ ਲੱਕੀ, ਸਮਾਜ ਸੇਵਕ ਦਵਿੰਦਰ ਸਿੰਘ ਦੇਵਗਨ, ਕਲੱਬ ਦੇ ਸਰਪ੍ਰਸਤ ਰੁਪਿੰਦਰ ਸਿੰਘ ਨੰਬਰਦਾਰ, ਕ੍ਰਿਸ਼ਨ ਰਾਣਾ ਚੇਅਰਮੈਨ, ਕੁਮਾਰ ਸ਼ਮਾ ਜਨਰਲ ਸਕੱਤਰ, ਪਵਨ ਕੁਮਾਰ ਸਕੱਤਰ ,ਸੁਰਿੰਦਰ ਸਿੰਦਰੀ ਧਰਮਿੰਦਰ ਮੱਟੂ, ਪਵਨ ਕੁਮਾਰ, ਹਰਚਰਨ ਸਿੰਘ ਫ਼ੋਜੀ , ਕੌਂਸਲਰ ਰਾਜਪ੍ਰੀਤ ਸਿੰਘ ਰਾਜੀ, ਹਰਜੀਤ ਸਿੰਘ ਸੋਢੀ, ਸੰਗਤ ਸਿੰਘ ਭਾਮੀਆਂ, ਸੰਦੀਪ ਕੁਮਾਰ ਸੋਨੂੰ, ਸੁਰਜੀਤ ਕੁਮਾਰ, ਵਰਿੰਦਰ ਸਿੰਘ, ਰਿੰਪੀ ਕੁਮਾਰ, ਸੁਖਦੀਪ ਸਿੰਘ ਭੰਗੂ, ਆਦਿ ਕੌਂਸਲਰ, ਪਤਵੰਤੇ ਸੱਜਣ, ਨਾਮਵਰ ਖਿਡਾਰੀ ਅਤੇ ਅਨੇਕਾਂ ਦਰਸ਼ਕ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



