ਨਵੀਂ ਦਿੱਲੀ — ਦਿੱਲੀ ‘ਚ ‘ਆਪ’ ਦੀ ਹਾਰ ਤੋਂ ਬਾਅਦ ਮੁੱਖ ਮੰਤਰੀ ਆਤਿਸ਼ੀ ਅੱਜ ਅਸਤੀਫਾ ਦੇਣਗੇ। ਉਹ ਸਵੇਰੇ 11 ਵਜੇ ਰਾਜ ਭਵਨ ਪਹੁੰਚਣਗੇ ਅਤੇ ਆਪਣਾ ਅਸਤੀਫਾ LG ਨੂੰ ਸੌਂਪਣਗੇ। ਕੇਜਰੀਵਾਲ ਦੇ ਜੇਲ੍ਹ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਨੇ ਆਤਿਸ਼ੀ ਨੂੰ ਦਿੱਲੀ ਦਾ ਮੁੱਖ ਮੰਤਰੀ ਬਣਾਇਆ ਸੀ। ਦੱਸ ਦੇਈਏ ਕਿ 5 ਫਰਵਰੀ ਨੂੰ ਦਿੱਲੀ ਦੀਆਂ 70 ਸੀਟਾਂ ‘ਤੇ ਵਿਧਾਨ ਸਭਾ ਚੋਣਾਂ ਹੋਈਆਂ ਸਨ, ਜਦਕਿ 8 ਫਰਵਰੀ ਨੂੰ ਐਲਾਨੇ ਗਏ ਨਤੀਜਿਆਂ ‘ਚ ‘ਆਪ’ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ਨਤੀਜਿਆਂ ਮੁਤਾਬਕ ਦਿੱਲੀ ਦੀਆਂ 70 ਵਿਧਾਨ ਸਭਾ ਸੀਟਾਂ ‘ਚੋਂ ‘ਆਪ’ ਨੇ ਸਿਰਫ਼ 22 ‘ਤੇ ਜਿੱਤ ਹਾਸਲ ਕੀਤੀ ਅਤੇ ਭਾਜਪਾ ਨੇ 48 ਸੀਟਾਂ ‘ਤੇ ਜਿੱਤ ਹਾਸਲ ਕੀਤੀ। ਹੁਣ ਇਹ ਤੈਅ ਹੋ ਗਿਆ ਹੈ ਕਿ ਦਿੱਲੀ ਵਿੱਚ ਭਾਜਪਾ ਦੀ ਸਰਕਾਰ ਬਣੇਗੀ ਅਤੇ ਅੱਜ ਸੀਐਮ ਆਤਿਸ਼ੀ ਆਪਣਾ ਅਹੁਦਾ ਛੱਡ ਦੇਣਗੇ। ਆਤਿਸ਼ੀ ਸਵੇਰੇ 11 ਵਜੇ ਰਾਜ ਭਵਨ ਵਿੱਚ ਐਲਜੀ ਸਕਸੈਨਾ ਨੂੰ ਆਪਣਾ ਅਸਤੀਫਾ ਸੌਂਪਣਗੇ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly