ਅੰਮ੍ਰਿਤਸਰ (ਸਮਾਜ ਵੀਕਲੀ): ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਅਚਨਚੇਤੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਡਾਲਾ ਭਿੱਟੇਵੱਡ ਦਾ ਦੌਰਾ ਕੀਤਾ। ਇੱਥੇ ਉਨ੍ਹਾਂ ਬੱਚਿਆਂ ਨਾਲ ਮੁਲਾਕਾਤ ਕੀਤੀ ਅਤੇ ਸਕੂਲ ਦਾ ਜਾਇਜ਼ਾ ਲਿਆ। ਅੱਜ ਸਰਕਾਰੀ ਸਕੂਲ ਦਾ ਦੌਰਾ ਕਰਦਿਆਂ ਮੁੱਖ ਮੰਤਰੀ ਨੇ ਪ੍ਰਿੰਸੀਪਲ, ਅਧਿਆਪਕਾਂ ਅਤੇ ਹੋਰ ਅਮਲੇ ਨਾਲ ਸਕੂਲ ਦੀ ਸੰਭਾਲ, ਸਫਾਈ ਅਤੇ ਵਿੱਦਿਅਕ ਮਿਆਰ ਬਾਰੇ ਗੱਲ ਕੀਤੀ। ਤਸੱਲੀ ਹੋਣ ’ਤੇ ਉਨ੍ਹਾਂ ਸਕੂਲ ਅਮਲੇ ਦੀ ਸ਼ਲਾਘਾ ਵੀ ਕੀਤੀ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਕੋਲੋਂ ਵੱਖ-ਵੱਖ ਵਿਸ਼ਿਆਂ ਦੇ ਸਵਾਲ ਪੁੱਛੇ, ਜਿਨ੍ਹਾਂ ਦੇ ਵਿਦਿਆਰਥੀਆਂ ਨੇ ਤਸੱਲੀਬਖਸ਼ ਜਵਾਬ ਦਿੱਤੇ। ਇਸ ਤੋਂ ਪਹਿਲਾਂ ਉਹ ਰਾਤ ਵੇਲੇ ਸਰਹੱਦੀ ਖੇਤਰ ਦੇ ਕਿਸਾਨਾਂ ਦਾ ਹਾਲ ਪੁੱਛਣ ਪਿੰਡ ਕੁਹਾਲੀ ਗਏ, ਜਿੱਥੇ ਉਨ੍ਹਾਂ ਇੱਕ ਪਰਿਵਾਰ ਨਾਲ ਰਾਤ ਦੀ ਰੋਟੀ ਖਾਧੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly