ਨਵੀਂ ਦਿੱਲੀ—ਰਾਜਧਾਨੀ ਦਿੱਲੀ ਦੀ ਭਾਜਪਾ ਸਰਕਾਰ ਨੇ ਸ਼ੁੱਕਰਵਾਰ ਨੂੰ ਇਕ ਅਹਿਮ ਫੈਸਲਾ ਲਿਆ ਹੈ। ਨਵੀਂ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਆਤਿਸ਼ੀ ਅਤੇ ਮੰਤਰੀਆਂ ਦੇ ਨਿੱਜੀ ਸਟਾਫ ਦੀਆਂ ਸੇਵਾਵਾਂ ਖਤਮ ਕਰ ਦਿੱਤੀਆਂ ਹਨ। ਇਸ ਦੇ ਨਾਲ ਹੀ ਪਿਛਲੀ ਸਰਕਾਰ ਵੱਲੋਂ ਕਿਤੇ ਹੋਰ ਨਿਯੁਕਤ ਕੀਤੇ ਗਏ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਤੁਰੰਤ ਆਪਣੇ ਮੂਲ ਵਿਭਾਗਾਂ ਵਿੱਚ ਰਿਪੋਰਟ ਕਰਨ ਦੇ ਹੁਕਮ ਦਿੱਤੇ ਗਏ ਹਨ।
ਜਾਣਕਾਰੀ ਅਨੁਸਾਰ ਕਈ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਨਵੀਆਂ ਨਿਯੁਕਤੀਆਂ ਦੇ ਹਿੱਸੇ ਵਜੋਂ ਹੋਰ ਬੋਰਡਾਂ/ਕਾਰਪੋਰੇਸ਼ਨਾਂ ਵਿੱਚ ਭੇਜਿਆ ਗਿਆ ਸੀ। ਇੱਕ ਹਫ਼ਤਾ ਪਹਿਲਾਂ ਸਾਬਕਾ ਸਰਕਾਰ ਵੱਲੋਂ ਸਾਰੇ ਵਿਭਾਗਾਂ ਤੋਂ ਠੇਕਾ ਤੇ ਨਿੱਜੀ ਸਟਾਫ਼ ਬਾਰੇ ਜਾਣਕਾਰੀ ਮੰਗੀ ਗਈ ਸੀ, ਜਿਸ ਦੇ ਆਧਾਰ ’ਤੇ ਉਨ੍ਹਾਂ ਨੂੰ ਮੂਲ ਵਿਭਾਗ ਵਿੱਚ ਵਾਪਸ ਬੁਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ। ਮੁੱਖ ਮੰਤਰੀ ਰੇਖਾ ਗੁਪਤਾ ਅੱਜ ਦੁਪਹਿਰ ਰਾਸ਼ਟਰਪਤੀ ਅਤੇ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰੇਗੀ ਅਤੇ ਸ਼ਾਮ ਨੂੰ ਪ੍ਰਧਾਨ ਮੰਤਰੀ ਮੋਦੀ ਨਾਲ ਵੀ ਮੁਲਾਕਾਤ ਕਰੇਗੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly