ਉੱਤਰਾਖੰਡ ’ਚ ਚੋਣ ਜਿੱਤਣ ਤੋਂ ਬਾਅਦ ਹੀ ਮੁੱਖ ਮੰਤਰੀ ਬਾਰੇ ਫ਼ੈਸਲਾ ਕੀਤਾ ਜਾਵੇਗਾ: ਕਾਂਗਰਸ

ਨਵੀਂ ਦਿੱਲੀ (ਸਮਾਜ ਵੀਕਲੀ):  ਕਾਂਗਰਸ ਦੇ ਉੱਤਰਾਖੰਡ ਇੰਚਾਰਜ ਦਵਿੰਦਰ ਯਾਦਵ ਨੇ ਅੱਜ ਕਿਹਾ ਹੈ ਕਿ ਉਨ੍ਹਾਂ ਦੀ ਪਾਰਟੀ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਮੁੱਖ ਮੰਤਰੀ ਅਹੁਦੇ ਲਈ ਕਿਸੇ ਵੀ ਚਿਹਰੇ ਦਾ ਐਲਾਨ ਨਹੀਂ ਕਰੇਗੀ ਅਤੇ ਉਹ ਸਮੂਹਿਕ ਅਗਵਾਈ ਵਿੱਚ ਹੀ ਚੋਣ ਲੜੇਗੀ। ਜਿੱਤ ਤੋਂ ਬਾਅਦ ਸਾਰਿਆਂ ਦੀ ਸਹਿਮਤੀ ਨਾਲ ਮੁੱਖ ਮੰਤਰੀ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਪੰਜ ਸਾਲ ਪਹਿਲਾਂ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਆਗੂਆਂ ਲਈ ਪਾਰਟੀ ਦੇ ਦਰਵਾਜ਼ੇ ਬੰਦ ਨਹੀਂ ਪਰ ਉਨ੍ਹਾਂ ਨੂੰ ਸ਼ਾਮਲ ਕਰਨ ਦਾ ਫੈਸਲਾ ਸਿਆਸੀ ਮੁਲਾਂਕਣ ਦੇ ਆਧਾਰ ’ਤੇ ਲਿਆ ਜਾਵੇਗਾ। ਉੱਤਰਾਖੰਡ ਵਿੱਚ ਅਗਲੇ ਸਾਲ ਫਰਵਰੀ-ਮਾਰਚ ਵਿੱਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸੀਪੀਓ26 ਸਿਖ਼ਰ ਸੰਮੇਲਨ ’ਚ ਜਲਵਾਯੂ ਸਮਝੌਤਾ: ਭਾਰਤ ਵੱਲੋਂ ਜੈਵਿਕ ਈਂਧਣ ਮਾਮਲੇ ’ਚ ਦਖ਼ਲ ਦਾ ਕਈ ਦੇਸ਼ਾਂ ਨੇ ਵਿਰੋਧ ਕੀਤਾ
Next articleਮਹਾਰਾਸ਼ਟਰ: ਮਾਰੇ ਗਏ 26 ਨਕਸਲੀਆਂ ’ਚ ਤੇਲਤੁੰਬੜੇ ਵੀ ਸ਼ਾਮਲ, 50 ਲੱਖ ਰੁਪਏ ਸੀ ਉਸ ਦੇ ਸਿਰ ਦਾ ਇਨਾਮ