ਰਾਏਕੇਟ, (ਸਮਾਜ ਵੀਕਲੀ) ਗੁਰਭਿੰਦਰ ਗੁਰੀ :- ਰਾਏਕੋਟ ਬਲਾਕ ਦੇ ਵਿੱਚ ਸੀਐਮ ਯੋਗਸ਼ਾਲਾ ਨੂੰ ਅੱਜ ਦੋ ਸਾਲ ਪੂਰੇ ਹੋ ਗਏ ਹਨ। ਪੰਜਾਬ ਸਰਕਾਰ ਦਾ ਇਹ ਨਵੇਕਲਾ ਉਪਰਾਲਾ ਹੈ ਇਸ ਨਾਲ ਜਿੱਥੇ ਪੰਜਾਬ ਦੇ ਲੋਕਾਂ ਨੂੰ ਯੋਗਾ ਨਾਲ ਜੋੜ ਕੇ ਉਹਨਾਂ ਨੂੰ ਤੰਦਰੁਸਤ ਰੱਖਣ ਤੇ ਬਿਮਾਰੀਆਂ ਤੋਂ ਬਚਾਉਣ ਦੀ ਚੰਗੀ ਕੋਸ਼ਿਸ਼ ਹੈ ਉੱਥੇ ਹਜ਼ਾਰਾਂ ਯੋਗਾ ਟਰੇਨਰਾਂ ਨੂੰ ਰੁਜ਼ਗਾਰ ਵੀ ਮਿਲਿਆ ਹੈ। ਅੱਜ ਇਸ ਮੌਕੇ ਯੋਗਾ ਇੰਸਟਰਕਟਰ ਅਵਤਾਰ ਸਿੰਘ ਨੇ ਲੋਕਾਂ ਨੂੰ ਯੋਗਾ ਦੇ ਨਾਲ ਜੁੜਨ ਲਈ ਪ੍ਰੇਰਿਤ ਕਰਦੇ ਹੋਏ ਕਿਹਾ ਕਿ ਇਸ ਸਮੇਂ ਰਾਏਕੋਟ ਸ਼ਹਿਰ ਵਿੱਚ ਵੱਖ ਵੱਖ ਜਗ੍ਹਾ ‘ਤੇ ਕਲਾਸਾਂ ਚੱਲ ਰਹੀਆਂ ਹਨ ਜਿਹਨਾਂ ਦਾ ਲੋਕ ਚੰਗਾ ਲਾਭ ਉਠਾ ਰਹੇ ਹਨ। ਇਸ ਨਾਲ ਬਹੁਤ ਸਾਰੀਆਂ ਬਿਮਾਰੀਆਂ ਤੋਂ ਬਚਾਅ ਹੋ ਜਾਂਦਾ ਹੈ, ਇਹ ਦਿਲ ਦੇ ਰੋਗਾਂ, ਸੂਗਰ ਅਤੇ ਬਲੱਡ ਪ੍ਰੈਸ਼ਰ ਨੂੰ ਕੰਟਰੋਲ ‘ਚ ਰੱਖਦਾ ਹੈ। ਇਸ ਮੌਕੇ ਆਰ ਜੀ ਰਾਏਕੋਟੀ ਨੇ ਆਪਣੇ ਸੰਬੋਧਨ ਵਿੱਚ ਯੋਗਸ਼ਾਲਾ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ ਕਿ ਯੋਗਾ ਟ੍ਰੇਨਰ ਅਵਤਾਰ ਸਿੰਘ ਪੂਰੀ ਤਨਦੇਹੀ ਨਾਲ ਲੋਕਾਂ ਨੂੰ ਯੋਗਾ ਨਾਲ ਜੋੜ ਰਹੇ ਹਨ। ਉਹ ਹਰ ਰੋਜ਼ ਸਵੇਰੇ ਪੂਰੀ ਸਿੱਦਤ ਅਤੇ ਮੇਹਨਤ ਨਾਲ ਲੋਕਾਂ ਨੂੰ ਯੋਗ ਸਿਖਾ ਰਹੇ ਹਨ। ਇਸ ਮੌਕੇ ਡਾਕਟਰ ਅਸ਼ੋਕ ਕੁਮਾਰ ਨੇ ਕਿਹਾ ਕਿ ਹਰ ਨਾਗਰਿਕ ਨੂੰ ਇਹਨਾਂ ਯੋਗਾ ਕਲਾਸਾਂ ਦਾ ਲਾਹਾ ਲੈਣਾ ਚਾਹੀਦਾ ਹੈ ਕਿਉਂਕਿ ਸਰੀਰ ਨੂੰ ਤੰਦਰੁਸਤ ਅਤੇ ਬਿਮਾਰੀਆਂ ਤੋਂ ਦੂਰ ਰੱਖਣ ਦਾ ਯੋਗਾ ਸਭ ਤੋਂ ਉੱਤਮ ਸਾਧਨ ਹੈ। ਇਸ ਮੌਕੇ ਮੁਖਲਰਾਜ, ਸੁਰਜੀਤ ਸਿੰਘ ਮਨੈਜਰ, ਚਮਨ ਲਾਲ, ਚਮਨ ਸਿੰਘ, ਆਦਰਸ਼ ਭਾਰਦਵਾਜ, ਸੰਜੀਵ ਹੈਪੀ, ਕੀਮਤੀ ਲਾਲ ਜੈਨ, ਬੋਬੀ, ਪਰਮਜੀਤ ਸਿੰਘ ਥਾਣੇਦਾਰ, ਡਾਕਟਰ ਹਰੀਸ਼ ਜੈਨ ਰਾਜੇਸ਼ ਕੌੜਾ ਆਦਿ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



