ਠੰਡ, ਧੁੰਦ ਅਤੇ ਠੰਡੀਆਂ ਹਵਾਵਾਂ ਦੇ ਮੌਸਮ ਵਿੱਚ ਲੋਕਾ ਨੂੰ ਪੂਰੀ ਤਰ੍ਹਾਂ ਬਚਣ ਦੀ ਲੋੜ ਹੈ : ਡਾ ਆਸ਼ੀਸ਼ ਸ਼ਰੀਨ

ਡਾ ਆਸ਼ੀਸ਼ ਸ਼ਰੀਨ

ਹੁਸ਼ਿਆਰਪੁਰ, (ਸਮਾਜ ਵੀਕਲੀ) ( ਤਰਸੇਮ ਦੀਵਾਨਾ ) ਪਿਛਲੇ ਕਾਫੀ ਦਿਨਾਂ ਤੋ ਠੰਡ, ਧੁੰਦ ਅਤੇ ਠੰਡੀਆਂ ਹਵਾਵਾਂ ’ ਬਹੁਤ ਹੀਂ ਤੇਜੀ ਨਾਲ ਚੱਲ ਰਹੀਆਂ ਹਨ ਜਿਸ ਕਰਕੇ ਠੰਡ ਨੇ ਹੁਣ ਪੂਰਾ ਜੋਰ ਫੜਿਆ ਹੋਇਆ ਹੈ  ! ਇਸ ਸਬੰਧੀ “ਹਿੱਜ ਐਕਸੀਲੇੰਟ ਕੋਚਿੰਗ ਸੈਂਟਰ” ਅਤੇ ਸੇਂਟ ਕਬੀਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚੱਗਰਾਂ ਦੇ ਐਮ ਡੀ ਅਤੇ ਉੱਘੇ ਸਮਾਜ ਸੇਵਕ ਡਾ ਆਸ਼ੀਸ਼ ਸਰੀਨ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ  ਉਹ ਠੰਡ ਦੇ ਮੌਸਮ ਦੌਰਾਨ ਪੂਰੀ ਅਹਿਤਿਆਤ ਵਰਤਣ ਤਾਂ ਜੋ ਕਿਸੇ ਵੀ ਅਣਸੁਖਾਵੇ ਹਾਲਤ ਤੋਂ ਬਚਿਆ ਜਾ ਸਕੇ। ਉਹਨਾ ਠੰਡੀਆਂ ਹਵਾਵਾਂ ਤੋਂ ਬਚਾਅ ਲਈ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਲੋਕਾਂ ਨੂੰ ਲੋੜੀਂਦੇ ਪ੍ਰਬੰਧ ਯਕੀਨੀ ਬਣਾ ਲੈਣੇ ਚਾਹੀਦੇ ਹਨ ਤਾ ਕਿ  ਇਕਦਮ ਵੱਧ ਰਹੀ ਠੰਡ ਤੋ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਲੋਕ ਖਾਸਕਰ ਬਜ਼ੁਰਗਾਂ, ਬੱਚਿਆਂ ਦਾ ਵਿਸ਼ੇਸ਼ ਧਿਆਨ ਰੱਖਣ ਅਤੇ ਨਾਲ ਦੇ ਨਾਲ ਪਸ਼ੂਆਂ, ਫ਼ਸਲਾਂ ਅਤੇ ਹੋਰ ਵਸਤੂਆਂ ਦੀ ਸੰਭਾਲ ਨੂੰ ਵੀ ਤਰਜ਼ੀਹ ਦੇਣ।ਉਹਨਾ ਕਿਹਾ ਕਿ ਠੰਡ ਦੇ ਮੌਸਮ ਨੂੰ ਧਿਆਨ ਵਿਚ ਰੱਖਦਿਆਂ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਨਹੀਂ ਵਰਤਣੀ ਚਾਹੀਦੀ ਅਤੇ ਆਪਣੇ ਘਰਾਂ ਆਦਿ ਵਿਚ ਵੀ ਠੰਡੀਆਂ ਹਵਾਵਾਂ ਤੋਂ ਬਚਾਅ ਲਈ ਮੋਟੇ ਕੱਪੜਿਆ ਦਾ ਇੰਤਜਾਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਵੱਧ ਰਹੀ ਠੰਡ ਦੇ ਕਾਰਨ ਕੋਈ ਵੀ ਸਰੀਰਕ ਸਮੱਸਿਆ ਪੇਸ਼ ਆਉਂਦੀ ਹੈ ਤਾਂ ਫੌਰੀ ਤੌਰ ਤੇ ਡਾ ਦੀ ਸਲਾਹ ਲੈਣੀ ਚਾਹੀਦੀ ਹੈ। ਉਨ੍ਹਾਂ ਨੇ ਵਾਹਨ ਚਾਲਕਾਂ ਨੂੰ ਵੀ ਅਪੀਲ ਕੀਤੀ ਕਿ ਧੁੰਦ ਦੇ ਮੌਸਮ ਦੌਰਾਨ ਵਾਹਨਾਂ ਦੀ ਰਫ਼ਤਾਰ ਮੱਠੀ ਰੱਖਣ ਦੇ ਨਾਲ-ਨਾਲ ਗੱਡੀਆਂ ਦੀਆਂ ਲਾਈਟਾਂ ਅਤੇ ਇਸ਼ਾਰੇ ਪੂਰੀ ਤਰ੍ਹਾਂ ਕੰਮ ਕਰਦੇ ਰੱਖਣ ਤਾਂ ਜੋ ਕਿਸੇ ਵੀ ਅਣਹੋਣੀ ਘਟਨਾ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਵਾਹਨ ਚਲਾਉਂਦੇ ਸਮੇਂ ਮੋਬਾਇਲ ਦੀ ਵਰਤੋਂ ਅਤੇ ਓਵਰਟੇਕਿੰਗ ਤੋਂ ਪੂਰੀ ਤਰ੍ਹਾਂ ਗੁਰੇਜ਼ ਕਰਦਿਆਂ ਹਮੇਸ਼ਾ ਸੁਰੱਖਿਅਤ ਡਰਾਈਵਿੰਗ ਵੱਲ ਧਿਆਨ ਦੇਣਾ ਚਾਹੀਦਾ ਹੈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਬਾਬੂ ਮੰਗੂ ਰਾਮ ਮੁੱਗੋਵਾਲੀਆ ਦੇ ਜਨਮ ਦਿਨ ਮੌਕੇ ਚਰਨ ਛੋਹ ਗੰਗਾ ਵਿਖੇ ਉਮੜਿਆ ਆਦਿਧਰਮੀ ਸੰਗਤਾਂ ਦਾ ਲਾਮਿਸਾਲ ਇਕੱਠ
Next articleਕੁਲਵੰਤ ਕੌਰ ਨਗਰ ਨਾਟ ਸੰਗ੍ਰਹਿ ‘ਪਹਿਲੀ ਅਧਿਆਪਕਾ ਤੇ ਹੋਰ ਨਾਟਕ’ ਲੋਕ ਅਰਪਣ