ਮਹਿਤਪੁਰ (ਸਮਾਜ ਵੀਕਲੀ) (ਹਰਜਿੰਦਰ ਸਿੰਘ ਚੰਦੀ)-ਗੋਬਿੰਦ ਸਰਵਰ ਸੀਨੀਅਰ ਸੈਕੰਡਰੀ ਸਕੂਲ,ਬੁਲੰਦਪੁਰੀ ਸਾਹਿਬ ਵਿਖੇ ਸ੍ਰੀ ਗੁਰੂ ਅਰਜੁਨ ਦੇਵ ਜੀ ਦਾ 419 ਵਾਂ ਸ਼ਹੀਦੀ ਦਿਹਾੜਾ ਬੱਚਿਆਂ ਅਤੇ ਸਕੂਲ ਸਟਾਫ ਵੱਲੋਂ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਤੇ ਬੱਚਿਆਂ ਵੱਲੋਂ ਸ਼ਬਦ ਗਾਇਨ ਕੀਤਾ ਗਿਆ ਅਤੇ ਵੱਖ-ਵੱਖ ਬੁਲਾਰਿਆਂ ਵੱਲੋਂ ਗੁਰੂ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ ਗਿਆ। ਇਸ ਮੌਕੇ ਤੇ ਬੋਲਦਿਆਂ ਸਕੂਲ ਦੇ ਐੱਮਡੀ ਸ. ਪੀ.ਪੀ ਸਿੰਘ ਜੀ ਨੇ ਆਖਿਆ ਕਿ ਸ੍ਰੀ ਗੁਰੂ ਅਰਜੁਨ ਦੇਵ ਜੀ ਦੀ ਸ਼ਹਾਦਤ ਦੀ ਮਿਸਾਲ ਸਾਰੇ ਸੰਸਾਰ ਵਿੱਚ ਕਿਧਰੇ ਨਹੀਂ ਮਿਲਦੀ। ਉਹਨਾਂ ਨੇ ਹਮੇਸ਼ਾ ਹੱਕ ਸੱਚ ਦੀ ਲੜਾਈ ਲਈ ਅਤੇ ਰੱਬ ਦੇ ਭਾਣੇ ਵਿੱਚ ਰਹਿਣ ਦੀ ਸਿੱਖਿਆ ਦਿੱਤੀ। ਇਸ ਮੌਕੇ ਤੇ ਸਕੂਲ ਦੇ ਪ੍ਰਿੰਸੀਪਲ ਮੈਡਮ ਕੁਲਵੰਤ ਕੌਰ ਅਤੇ ਵਾਈਸ ਪ੍ਰਿੰਸੀਪਲ ਸ. ਮੰਗਲ ਸਿੰਘ ਨੇ ਵੀ ਸ੍ਰੀ ਗੁਰੂ ਅਰਜੁਨ ਦੇਵ ਜੀ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਬੱਚਿਆਂ ਨੂੰ ਰੱਬ ਦੇ ਭਾਣੇ ਅੰਦਰ ਰਹਿਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਤੇ ਸਕੂਲ ਦੇ ਬੱਚਿਆਂ ਵੱਲੋਂ ਠੰਡੇ ਮਿੱਠੇ ਜਲ ਦੀ ਛਬੀਲ ਵੀ ਲਗਾਈ ਗਈ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



