ਸੀਤ ਲਹਿਰ ਨੇ ਪੰਜਾਬ ਨੂੰ ਬਣਾਇਆ ਸ਼ਿਮਲਾ

 

  • 22 ਜਨਵਰੀ ਨੂੰ ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ (ਸਮਾਜ ਵੀਕਲੀ):  ਪੰਜਾਬ ਦੇ ਨਾਲ ਲਗਦੇ ਹਿਮਾਚਲ ਪ੍ਰਦੇਸ਼ ਦੇ ਪਹਾੜੀ ਇਲਾਕਿਆਂ ਵਿੱਚ ਹੋਈ ਬਰਫ਼ਬਾਰੀ ਕਾਰਨ ਚੱਲ ਰਹੀ ਸੀਤ ਲਹਿਰ ਨੇ ਮੈਦਾਨੀ ਇਲਾਕੇ ਠਾਰ ਕੇ ਰੱਖ ਦਿੱਤੇ ਹਨ। ਸੂਬੇ ’ਚ ਚੱਲ ਰਹੀ ਸੀਤ ਲਹਿਰ ਨੇ ਲੋਕਾਂ ਨੂੰ ਘਰ ਰਹਿਣ ਲਈ ਮਜਬੂਰ ਕਰ ਦਿੱਤਾ ਹੈ। ਅੱਜ ਪੰਜਾਬ ਦੇ ਸਾਰੇ ਜ਼ਿਆਦਾ ਜ਼ਿਲ੍ਹਿਆਂ ਦਾ ਘੱਟੋ-ਘੱਟ ਤਾਪਮਾਨ ਸ਼ਿਮਲਾ ਦੇ ਘੱਟੋ ਘੱਟ ਤਾਪਮਾਨ ਦੇ ਨੇੜੇ ਜਾਂ ਉਸ ਨਾਲੋਂ ਘੱਟ ਦਰਜ ਕੀਤਾ ਗਿਆ। ਲੁਧਿਆਣਾ ਤੇ ਗੁਰਦਾਸਪੁਰ ਵਿੱਚ ਪੰਜਾਬ ’ਚ ਸਭ ਤੋਂ ਠੰਢੀਆਂ ਥਾਵਾਂ ਰਹੀਆਂ ਅਤੇ ਲੁਧਿਆਣਾ ਦਾ ਘੱਟ ਤੋਂ ਘੱਟ ਤਾਪਮਾਨ 6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਸ਼ਿਮਲਾ ਦਾ ਘੱਟੋ ਘੱਟ ਤਾਪਮਾਨ 6.6 ਡਿਗਰੀ ਦਰਜ ਕੀਤਾ ਗਿਆ ਹੈ। ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ਵਿੱਚ ਸੰਘਣੀ ਧੁੰਦ ਅਤੇ 22 ਜਨਵਰੀ ਨੂੰ ਮੀਂਹ ਪੈਣ ਦੀ ਪੇਸ਼ੀਨਗੋਈ ਕੀਤੀ ਹੈ।

ਮੌਸਮ ਵਿਭਾਗ ਅਨੁਸਾਰ ਅੱਜ ਅੰਮ੍ਰਿਤਸਰ ’ਚ ਘੱਟ ਤੋਂ ਘੱਟ ਤਾਪਮਾਨ 9.8 ਡਿਗਰੀ ਸੈਲਸੀਅਸ, ਪਟਿਆਲਾ ’ਚ 7.6 ਡਿਗਰੀ ਸੈਲਸੀਅਸ, ਪਠਾਨਕੋਟ ’ਚ 11.3 ਡਿਗਰੀ ਸੈਲਸੀਅਸ, ਬਠਿੰਡਾ ’ਚ 7 ਡਿਗਰੀ ਸੈਲਸੀਅਸ, ਫਰੀਦਕੋਟ ’ਚ 8 ਡਿਗਰੀ ਸੈਲਸੀਅਸ, ਨਵਾਂ ਸ਼ਹਿਰ ’ਚ 7.6 ਡਿਗਰੀ ਸੈਲਸੀਅਸ, ਬਰਨਾਲਾ ’ਚ 8.5 ਡਿਗਰੀ ਸੈਲਸੀਅਸ, ਫਤਹਿਗੜ੍ਹ ਸਾਹਿਬ ’ਚ 8 ਡਿਗਰੀ ਸੈਲਸੀਅਸ, ਫਿਰੋਜ਼ਪੁਰ ’ਚ 9.2 ਡਿਗਰੀ ਸੈਲਸੀਅਸ, ਹੁਸ਼ਿਆਰਪੁਰ ’ਚ 6.7 ਡਿਗਰੀ ਸੈਲਸੀਅਸ, ਕਪੂਰਥਲਾ ’ਚ 9 ਡਿਗਰੀ ਸੈਲਸੀਅਸ, ਮੋਗਾ ’ਚ 9.9 ਡਿਗਰੀ ਸੈਲਸੀਅਸ, ਮੁਕਤਸਰ ’ਚ 7.7 ਡਿਗਰੀ ਸੈਲਸੀਅਸ, ਰੋਪੜ ’ਚ 7.3 ਅਤੇ ਸੰਗਰੂਰ ’ਚ ਘੱਟੋ-ਘੱਟ ਤਾਪਮਾਨ 7.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ। ਇਨ੍ਹਾਂ ਸਾਰੇ ਸ਼ਹਿਰਾਂ ਵਿੱਚ ਤਾਪਮਾਨ ਆਮ ਨਾਲੋਂ ਘੱਟ ਰਿਹਾ ਹੈ।

ਮੌਸਮ ਵਿਭਾਗ ਦਾ ਕਹਿਣਾ ਹੈ ਕਿ 19 ਤੋਂ 21 ਜਨਵਰੀ ਤੱਕ ਮਾਝਾ, ਮਾਲਵਾ ਅਤੇ ਦੁਆਬਾ ਖੇਤਰ ਵਿੱਚ ਸੀਤ ਹਵਾਵਾਂ ਚੱਲਣ ਕਰਕੇ ਠੰਢ ਹੋਰ ਵਧ ਸਕਦੀ ਹੈ ਜਦਕਿ 22 ਜਨਵਰੀ ਨੂੰ ਸੂਬੇ ਦੇ ਕੁਝ ਇਲਾਕਿਆਂ ਵਿੱਚ ਮੀਂਹ ਪੈਣ ਦਾ ਸੰਭਾਵਨਾ ਹੈ। ਦੂਜੇ ਪਾਸੇ ਜ਼ੋਰਦਾਰ ਠੰਢ ਕਾਰਨ ਆਮ ਜੀਵਨ ਪ੍ਰਭਾਵਿਤ ਰਿਹਾ ਤੇ ਰੋਜ਼ਾਨਾ ਦਿਹਾੜੀ ਕਰਕੇ ਗੁਜ਼ਾਰਾ ਕਰਨ ਵਾਲੇ ਲੋਕਾਂ ਦੀਆਂ ਮੁਸ਼ਕਲਾਂ ਠੰਢ ਕਾਰਨ ਵੱਧ ਗਈਆਂ ਹਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਪੰਜਾਬ ’ਚ ਕਰੋਨਾ ਦੇ 6641 ਨਵੇਂ ਕੇਸ, 26 ਮੌਤਾਂ
Next articleਮੈਦਾਨਾਂ ’ਚ ਮੀਂਹ ਤੇ ਪਹਾੜਾਂ ’ਚ ਬਰਫ਼ਬਾਰੀ ਦੀ ਪੇਸ਼ੀਨਗੋਈ