ਬਿਜਨੌਰ— ਉੱਤਰ ਪ੍ਰਦੇਸ਼ ਦੇ ਬਿਜਨੌਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿੱਥੇ ਇੱਕ ਸੜਕ ਹਾਦਸੇ ਵਿੱਚ ਲਾੜਾ-ਲਾੜੀ ਸਮੇਤ 7 ਲੋਕਾਂ ਦੀ ਮੌਤ ਹੋ ਗਈ। ਜਦਕਿ ਦੋ ਲੋਕ ਜ਼ਖਮੀ ਹੋਏ ਹਨ। ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। ਮੌਕੇ ‘ਤੇ ਪਹੁੰਚੀ ਪੁਲਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ, ਜਾਣਕਾਰੀ ਮੁਤਾਬਕ ਇਹ ਦਰਦਨਾਕ ਹਾਦਸਾ ਬਿਜਨੌਰ ਜ਼ਿਲੇ ਦੇ ਧਾਮਪੁਰ ਥਾਣਾ ਦੇ ਹਰਿਦੁਆਰ-ਕਾਸ਼ੀਪੁਰ ਰਾਸ਼ਟਰੀ ਰਾਜਮਾਰਗ ‘ਤੇ ਸਥਿਤ ਫਾਇਰ ਸਟੇਸ਼ਨ ਨੇੜੇ ਸ਼ੁੱਕਰਵਾਰ ਦੇਰ ਰਾਤ ਵਾਪਰਿਆ। ਸੰਘਣੀ ਧੁੰਦ ਕਾਰਨ ਕਾਰ ਨੇ ਆਟੋ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ‘ਚ ਲਾੜਾ-ਲਾੜੀ ਸਮੇਤ 7 ਲੋਕਾਂ ਦੀ ਮੌਤ ਹੋ ਗਈ।
ਮਰਨ ਵਾਲਿਆਂ ਵਿੱਚ ਚਾਰ ਪੁਰਸ਼, ਦੋ ਔਰਤਾਂ ਅਤੇ ਇੱਕ ਲੜਕੀ ਸ਼ਾਮਲ ਹੈ। ਹਾਦਸੇ ਦਾ ਸ਼ਿਕਾਰ ਹੋਇਆ ਪਰਿਵਾਰ ਵਿਆਹ ਤੋਂ ਬਾਅਦ ਬਿਹਾਰ ਤੋਂ ਮੁਰਾਦਾਬਾਦ ਆਇਆ ਸੀ। ਉਥੋਂ ਘਰ ਆਉਣ ਲਈ ਆਟੋ ਬੁੱਕ ਕਰਵਾਇਆ ਸੀ। ਜਿਵੇਂ ਹੀ ਆਟੋ ਹਰਿਦੁਆਰ-ਕਾਸ਼ੀਪੁਰ ਨੈਸ਼ਨਲ ਹਾਈਵੇਅ ‘ਤੇ ਸਥਿਤ ਫਾਇਰ ਸਟੇਸ਼ਨ ਨੇੜੇ ਪਹੁੰਚਿਆ। ਕਾਰ ਨੇ ਟੱਕਰ ਮਾਰ ਦਿੱਤੀ। ਹਾਦਸੇ ‘ਚ 7 ਲੋਕਾਂ ਦੀ ਮੌਤ ਹੋ ਜਾਣ ਕਾਰਨ ਪਰਿਵਾਰ ‘ਚ ਮਾਤਮ ਛਾ ਗਿਆ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly