ਹੁਸ਼ਿਆਰਪੁਰ (ਸਮਾਜ ਵੀਕਲੀ) (ਤਰਸੇਮ ਦੀਵਾਨਾ) ਕਰਨਲ ਰਵੀ ਦੱਤ ਮੋਦਗਿਲ ਜੇ.ਐਸ.ਐਸ. ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾ ਪਹੁੰਚੇ ਅਤੇ ਵਿਸ਼ੇਸ਼ ਵਿਦਿਆਰਥੀਆਂ ਅਤੇ ਸੋਸਾਇਟੀ ਮੈਂਬਰਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਸੁਸਾਇਟੀ ਦੇ ਸਕੱਤਰ ਕਰਨਲ ਗੁਰਮੀਤ ਸਿੰਘ ਨੂੰ ਵਿਸ਼ੇਸ਼ ਵਿਦਿਆਰਥੀਆਂ ਦੀ ਭਲਾਈ ਲਈ 71 ਹਜ਼ਾਰ ਰੁਪਏ ਦਾ ਚੈੱਕ ਵੀ ਭੇਟ ਕੀਤਾ ਅਤੇ ਕਿਹਾ ਕਿ ਉਹ ਭਵਿੱਖ ਵਿੱਚ ਵੀ ਵਿਸ਼ੇਸ਼ ਬੱਚਿਆਂ ਦੀ ਭਲਾਈ ਲਈ ਕੰਮ ਕਰਦੇ ਰਹਿਣਗੇ। ਜ਼ਿਕਰਯੋਗ ਹੈ ਕਿ ਕਰਨਲ ਰਵੀ ਦੱਤ ਮੋਦਗਿਲ ਹਰ ਸਾਲ ਵਿਸ਼ੇਸ਼ ਬੱਚਿਆਂ ਦੀ ਭਲਾਈ ਲਈ ਦਾਨ ਕਰਦੇ ਹਨ। ਇਸ ਮੌਕੇ ਸਕੱਤਰ ਕਰਨਲ ਗੁਰਮੀਤ ਸਿੰਘ ਨੇ ਕਿਹਾ ਕਿ ਕਰਨਲ ਰਵੀ ਦੱਤ ਮੋਦਗਿਲ ਉਨ੍ਹਾਂ ਦੇ ਐਨ.ਡੀ.ਏ. ਦੇ ਸਹਿਪਾਠੀ ਹਨ ਅਤੇ ਉਨ੍ਹਾਂ ਨੇ ਹਮੇਸ਼ਾ ਸਮਾਜ ਦੀ ਭਲਾਈ ਲਈ ਕੰਮ ਕੀਤਾ ਹੈ। ਇਸ ਮੌਕੇ ਸੁਸਾਇਟੀ ਦੇ ਮੁਖੀ ਹਰਬੰਸ ਸਿੰਘ, ਪ੍ਰਿੰਸੀਪਲ ਸ਼ੈਲੀ ਸ਼ਰਮਾ, ਵਾਈਸ ਪ੍ਰਿੰਸੀਪਲ ਇੰਦੂ ਬਾਲਾ, ਆਰ.ਡੀ. ਮੋਦਗਿਲ ਆਦਿ ਵੀ ਮੌਜੂਦ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



