ਹੁਸ਼ਿਆਰਪੁਰ (ਸਮਾਜ ਵੀਕਲੀ) ( ਤਰਸੇਮ ਦੀਵਾਨਾ ) ਜੇ.ਐੱਸ.ਐੱਸ.ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾ ਵਿਖੇ ਸਕੂਲ ਕਮੇਟੀ ਦੇ ਚੇਅਰਮੈਨ ਕਰਨਲ ਗੁਰਮੀਤ ਸਿੰਘ ਦੀ ਪ੍ਰੇਰਣਾ ਉਪਰੰਤ ਕਰਨਲ ਰਮਨਜੀਤ ਸਿੰਘ ਰੇਹਸੀ ਤੇ ਅਸੀਮ ਪ੍ਰਕਾਸ਼ ਜੋ ਕਿ ਚੰਡੀਗੜ੍ਹ ਨਾਲ ਸਬੰਧਿਤ ਹਨ ਵੱਲੋਂ ਦੌਰਾ ਕੀਤਾ ਗਿਆ ਤੇ ਇਸ ਦੌਰਾਨ ਕਰਨਲ ਗੁਰਮੀਤ ਸਿੰਘ ਤੇ ਸੈਕਟਰੀ ਹਰਬੰਸ ਸਿੰਘ ਵੱਲੋਂ ਆਸ਼ਾਦੀਪ ਵੈਲਫੇਅਰ ਸੁਸਾਇਟੀ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਪ੍ਰੋਜੈਕਟਾਂ ਪ੍ਰਤੀ ਜਾਣਕਾਰੀ ਸਾਂਝੀ ਕੀਤੀ ਗਈ। ਕਰਨਲ ਗੁਰਮੀਤ ਸਿੰਘ ਨੇ ਦੱਸਿਆ ਕਿ ਆਸ਼ਾ ਕਿਰਨ ਸਪੈਸ਼ਲ ਸਕੂਲ ਵਿੱਚ ਪੰਜਾਬ ਸਮੇਤ ਦੂਜੇ ਸੂਬਿਆਂ ਨਾਲ ਸਬੰਧਿਤ ਸਪੈਸ਼ਲ ਬੱਚੇ ਸਿੱਖਿਆ ਪ੍ਰਾਪਤ ਕਰ ਰਹੇ ਹਨ ਤੇ ਇੱਥੋ ਸਿੱਖਿਆ ਪ੍ਰਾਪਤ ਕਰਨ ਉਪਰੰਤ ਇਹ ਬੱਚੇ ਆਮ ਬੱਚਿਆਂ ਦੀ ਤਰ੍ਹਾਂ ਜਿੰਦਗੀ ਵਿੱਚ ਅੱਗੇ ਵੱਧਦੇ ਹਨ, ਇੱਥੋ ਤੱਕ ਕੇ ਸਪੈਸ਼ਲ ਬੱਚੇ ਸਪੈਸ਼ਲ ਉਲੰਪਿਕ ਦੇ ਵੱਖ-ਵੱਖ ਮੁਕਾਬਲਿਆਂ ਵਿੱਚ ਵੀ ਹਿੱਸਾ ਲੈ ਰਹੇ ਹਨ। ਇਸ ਮੌਕੇ ਅਸੀਮ ਪ੍ਰਕਾਸ਼ ਤੇ ਕਰਨਲ ਰਮਨਜੀਤ ਰੇਹਸੀ ਵੱਲੋਂ ਸਕੂਲ ਦੇ ਬੱਚਿਆਂ ਨੂੰ 150 ਬੈਗ, 150 ਟੀ-ਸ਼ਰਟਾਂ ਤੇ ਟੋਪੀਆਂ ਦਿੱਤੀਆਂ ਗਈਆਂ। ਇਸ ਮੌਕੇ ਕਰਨਲ ਰਮਨਜੀਤ ਸਿੰਘ ਨੇ ਕਿਹਾ ਕਿ ਉਹ 42 ਸਾਲ ਬਾਅਦ ਕਰਨਲ ਗੁਰਮੀਤ ਸਿੰਘ ਨੂੰ ਮਿਲੇ ਹਨ ਤੇ ਇਨ੍ਹਾਂ ਵੱਲੋਂ ਕੀਤੀ ਜਾ ਰਹੀ ਸੇਵਾ ਦੀ ਜਿੰਨੀ ਪ੍ਰਸ਼ੰਸਾ ਕੀਤੀ ਜਾਵੇ ਓਨੀ ਘੱਟ ਹੈ, ਉਨ੍ਹਾਂ ਕਿਹਾ ਕਿ ਅਸੀਂ ਭਵਿੱਖ ਵੀ ਆਸ਼ਾਦੀਪ ਵੈੱਲਫੇਅਰ ਸੁਸਾਇਟੀ ਨਾਲ ਜੁੜ ਕੇ ਸੇਵਾ ਦੇ ਇਸ ਕਾਰਜ ਵਿੱਚ ਯੋਗਦਾਨ ਦਿੰਦੇ ਰਹਾਂਗੇ। ਇਸ ਮੌਕੇ ਰਾਮ ਆਸਰਾ, ਹਰਬੰਸ ਸਿੰਘ, ਪਿ੍ਰੰਸੀਪਲ ਸ਼ੈਲੀ ਸ਼ਰਮਾ, ਵਾਈਸ ਪਿ੍ਰੰਸੀਪਲ ਇੰਦੂ ਬਾਲਾ ਵੀ ਮੌਜੂਦ ਸਨ।
ਕੈਪਸ਼ਨ-ਵਿਦਿਆਰਥੀਆਂ ਦੇ ਨਾਲ ਕਰਨਲ ਰਮਨਜੀਤ ਸਿੰਘ ਤੇ ਹੋਰ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly