ਜਥੇਬੰਦੀ ਵਿਰੋਧੀ ਗਤੀਵਿਧੀਆਂ ਰਹੀਆਂ ਮੁੱਖ ਕਾਰਨ- ਫੁਰਮਾਨ ਸਿੰਘ ਸੰਧੂ
ਮਹਿਤਪੁਰ, (ਸੁਖਵਿੰਦਰ ਸਿੰਘ ਖਿੰਡਾ)– ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਸਰਦਾਰ ਫਰਮਾਨ ਸਿੰਘ ਸੰਧੂ ਵੱਲੋਂ ਪਾਰਟੀ ਵਿਰੋਧੀ ਗਤੀਵਿਧੀਆਂ ਕਰਨ ਵਾਲੇ ਪਾਰਟੀ ਦੇ ਕੌਮੀ ਜਨਰਲ ਸਕੱਤਰ ਸੁਖ ਗਿੱਲ ਮੋਗਾ, ਕੇਵਲ ਸਿੰਘ ਖਹਿਰਾ, ਮਨਦੀਪ ਸਿੰਘ ਮੰਨਾ ਬੱਡੂਵਾਲ, ਪਰਮਜੀਤ ਸਿੰਘ ਗਦੀਕੇ ਜ਼ਿਲ੍ਹਾ ਪ੍ਰਧਾਨ ਤਰਨਤਾਰਨ ਨੂੰ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਹੈ। ਇਸ ਸਮੇਂ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਸਰਦਾਰ ਫਰਮਾਨ ਸਿੰਘ ਸੰਧੂ ਨੇ ਪ੍ਰੈਸ ਨੂੰ ਸੰਬੋਧਨ ਹੁੰਦਿਆਂ ਹੋਇਆਂ ਦੱਸਿਆ ਹੈ ਕਿ ਪਿਛਲੇ ਕੁਝ ਸਮੇਂ ਤੋਂ ਪਾਰਟੀ ਦੇ ਇਸ ਕੌਮੀ ਜਰਨਲ ਸਕੱਤਰ ਵਿਰੁੱਧ ਕਾਫੀ ਸ਼ਿਕਾਇਤਾਂ ਆਈਆਂ ਸਨ ਅਤੇ ਜਿਸ ਦੀ ਪੜਤਾਲ ਲਈ ਜਥੇਬੰਦੀ ਦੇ ਕੁਝ ਸੀਨੀਅਰ ਅਹੁਦੇਦਾਰਾਂ ਦੀ ਡਿਊਟੀ ਲਾਈ ਗਈ ਸੀ ਉਹਨਾਂ ਨੇ ਆਪਣੀ ਡਿਊਟੀ ਬਾਖੂਬੀ ਨਿਭਾਉਂਦਿਆਂ ਹੋਇਆਂ ਸਾਰੀ ਰਿਪੋਰਟ ਪਾਰਟੀ ਪ੍ਰਧਾਨ ਨੂੰ ਸੌਂਪ ਦਿੱਤੀ ਹੈ ਜਿਸ ਵਿਚ ਇਕ ਐਸ ਐਸ ਪੀ ਦੇ ਨਾਂ ਉੱਪਰ ਇਕ ਬੀਬੀ ਤੋਂ 50 ਹਜਾਰ ਰੁਪਿਆ ਲੈਣ ਦਾ ਵੀ ਜ਼ਿਕਰ ਕੀਤਾ ਗਿਆ ਹੈ । ਸਾਰੀ ਰਿਪੋਰਟ ਨੂੰ ਮੱਦੇ ਨਜ਼ਰ ਰੱਖਦੇ ਹੋਏ ਅੱਜ ਕੌਮੀ ਜਨਰਲ ਸਕੱਤਰ ਸੁਖ ਗਿੱਲ ਜਿਲਾ ਮੋਗਾ ਸਮੇਤ ਕੇਵਲ ਸਿੰਘ ਖਹਿਰਾ, ਮਨਦੀਪ ਸਿੰਘ ਮੰਨਾ, ਅਤੇ ਪਰਮਜੀਤ ਸਿੰਘ ਗਦੀਕੇ ਜ਼ਿਲ੍ਹਾ ਪ੍ਰਧਾਨ ਤਰਨਤਾਰਨ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰ ਦਿੱਤਾ ਗਿਆ ਹੈ ਉਨ੍ਹਾਂ ਕਿਹਾ ਕਿ ਅੱਜ ਤੋਂ ਸਾਡੀ ਜਥੇਬੰਦੀ ਭਾਰਤੀ ਕਿਸਾਨ ਯੂਨੀਅਨ ਪੰਜਾਬ ਦੇ ਨਾਲ ਇਨਾ ਦਾ ਕੋਈ ਰਿਸ਼ਤਾ ਨਾਤਾ ਨਹੀਂ ਅਤੇ ਇਨ੍ਹਾਂ ਨੂੰ ਜਥੇਬੰਦੀ ਵੱਲੋਂ ਦਿੱਤੇ ਗਏ ਕਾਰਡ ਵਗੈਰਾ ਰੱਦ ਕੀਤੇ ਜਾਂਦੇ ਹਨ।ਪਾਰਟੀ ਪ੍ਰਧਾਨ ਸਰਦਾਰ ਫਰਮਾਨ ਸਿੰਘ ਸੰਧੂ ਵੱਲੋਂ ਕੀਤੀ ਇਸ ਕਾਰਵਾਈ ਨੂੰ ਪੰਜਾਬ ਦੀ ਸਾਰੀ ਜਨਰਲ ਬਾਡੀ ਨੇ ਵੀ ਮਨਜ਼ੂਰੀ ਦੇ ਦਿੱਤੀ ਹੈ। ਇਸ ਮੌਕੇ ਬਾਪੂ ਗੁਰਦੇਵ ਸਿੰਘ ਵਾਰਸ ਵਾਲਾ ਸਰਪ੍ਰਸਤ ਪੰਜਾਬ , ਪ੍ਰਗਟ ਸਿੰਘ ਮੈਂਬਰ ਐਗਜੈਕਟਿਵ ਕਮੇਟੀ ਪੰਜਾਬ ,ਸਾਰਜ ਸਿੰਘ ਬਹਿਰਾਮ ਕੇ ਸੂਬਾ ਜਨਰਲ ਸਕੱਤਰ, ਬਾਪੂ ਗੁਰਚਰਨ ਸਿੰਘ ਪੀਰ ਮੁਹੰਮਦ ਮੈਂਬਰ ਐਗਜੈਕਟਿਵ ਕਮੇਟੀ ਪੰਜਾਬ , ਗੁਰਵਿੰਦਰ ਸਿੰਘ ਬਾਰਵਾਲੀ ਸੁਰਜੀਤ ਸਿੰਘ ਰੰਧਾਵਾ ਤਹਿਸੀਲ ਪ੍ਰਧਾਨ ਧਰਮਕੋਟ ਲਖਵੀਰ ਸਿੰਘ ਅਟਾਰੀ ਮੀਤ ਪ੍ਰਧਾਨ ਜਿਲਾ ਮੋਗਾ ਡਾਕਟਰ ਸੁਰਜੀਤ ਸਿੰਘ ਖਾਲਿਸਤਾਨੀ ਆਦਿ ਕਿਸਾਨ ਆਗੂ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly