ਹੁਸ਼ਿਆਰਪੁਰ (ਸਮਾਜ ਵੀਕਲੀ)( ਤਰਸੇਮ ਦੀਵਾਨਾ ) ਭਗਵਾਨ ਵਾਲਮੀਕਿ ਸਤਿਕਾਰ ਕਮੇਟੀ (ਭਾਰਤ) ਅਤੇ ਡੈਮੋਕ੍ਰੇਟਿਕ ਭਾਰਤੀਯ ਲੋਕ ਦਲ ਦੇ ਰਾਸ਼ਟਰੀ ਪ੍ਰਧਾਨ ਗੁਰਮੁਖ ਸਿੰਘ ਖੋਸਲਾ ਦੀ ਅਗਵਾਈ ਹੇਠ ਮੰਗਤ ਰਾਮ ਕਲਿਆਣ ਦੇ ਗ੍ਰਹਿ ਪਿੰਡ ਸਰਾਇ ਖਾਸ ਵਿਖ਼ੇ ਇਕ ਅਹਿਮ ਮੀਟਿੰਗ ਕੀਤੀ ਗਈ! ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਗੁਰਮੁਖ ਸਿੰਘ ਖੋਸਲਾ ਨੇ ਕਿਹਾ 5 ਅਕਤੂਬਰ ਨੂੰ ਹਿਮਾਚਲ ਪ੍ਰਦੇਸ਼ ਤੋਂ ਭਗਵਾਨ ਵਾਲਮੀਕਿ ਪ੍ਰਗਟ ਦਿਵਸ ਨੂੰ ਸਮਰਪਿਤ ਪਹਿਲੀ ਵਿਸ਼ਾਲ ਵਾਲਮੀਕਿ ਸ਼ੋਭਾਯਾਤਰਾ ਵਾਲਮੀਕਿ ਤੀਰਥ ਅੰਮ੍ਰਿਤਸਰ ਪੰਜਾਬ ਵਿਖ਼ੇ ਭਗਵਾਨ ਵਾਲਮੀਕਿ ਜੀ ਦੇ ਦਰਸ਼ਨਾਂ ਲਈ ਆ ਰਹੀ ਹੈ! ਖੋਸਲਾ ਨੇ ਕਿਹਾ ਕਿ ਇਹ ਸ਼ੋਭਾਯਾਤਰਾ ਹਿਮਾਚਲ ਪ੍ਰਦੇਸ਼ ਦੇ ਸ਼ਹਿਰ ਮਨਾਲੀ, ਕੁੱਲੂ, ਮੰਡੀ, ਪੰਡੋਹ, ਸੁੰਦਰ ਨਗਰ, ਬਿਲਾਸ ਪੁਰ, ਹਮੀਰ ਪੁਰ, ਕੀਰਤ ਪੁਰ ਸਾਹਿਬ, ਪਾਉਂਟਾ ਸਾਹਿਬ, ਧਰਮਸ਼ਾਲਾ, ਸ਼ਿਮਲਾ, ਸੋਲਨ, ਊਨਾ ਅਤੇ ਹੋਰਨਾਂ ਸ਼ਹਿਰਾਂ ਤੋਂ ਹੁੰਦੇ ਹੋਏ ਹੁਸ਼ਿਆਰਪੁਰ ਪੰਜਾਬ ਵਿਚ ਪ੍ਰਵੇਸ਼ ਕਰੇਗੀ! ਉੱਹਨਾ ਦੱਸਿਆ ਕਿ ਹੁਸ਼ਿਆਰਪੁਰ ਵਾਸੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ! ਉਨ੍ਹਾਂ ਨੇ ਕਿਹਾ ਕਿ ਇਹ ਸ਼ੋਭਾਯਾਤਰਾ ਹੁਸ਼ਿਆਰਪੁਰ ਤੋਂ ਰਵਾਨਾ ਹੋ ਕਿ ਜਲੰਧਰ ਪਹੁੰਚੇਗੀ ਜਲੰਧਰ ਤੋਂ ਰਵਾਨਾ ਹੋ ਕੇ ਵਾਲਮੀਕਿ ਤੀਰਥ ਅੰਮ੍ਰਿਤਸਰ ਪਹੁੰਚੇਗੀ! ਖੋਸਲਾ ਨੇ ਸਮੁੱਚੇ ਵਾਲਮੀਕਿ ਸਮਾਜ ਅਤੇ ਧਾਰਮਿਕ, ਰਾਜਨੀਤਕ ਅਤੇ ਸਮਾਜਿਕ ਜਥੇਬੰਦੀਆਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਆਪਸੀ ਭਾਈਚਾਰਕ ਸਾਂਝ ਨੂੰ ਮਜਬੂਤ ਕਰਦੇ ਹੋਏ ਇਸ ਸ਼ੋਭਾਯਾਤਰਾ ਵਿਚ ਸ਼ਾਮਿਲ ਹੋ ਕੇ ਆਈ ਹੋਈਂ ਸ਼ੋਭਾਯਾਤਰਾ ਦਾ ਸਵਾਗਤ ਕਰੀਏ! ਇਸ ਮੌਕੇ ਮੰਗਤ ਰਾਮ ਕਲਿਆਣ ਐਡਵਾਇਜਰ ਭਗਵਾਨ ਵਾਲਮੀਕਿ ਸਤਿਕਾਰ ਕਮੇਟੀ (ਭਾਰਤ) ਨੇ ਕਿਹਾ ਕਿ ਜਲੰਧਰ ਤੋਂ ਕਰਤਾਰ ਪੁਰ ਰੋਡ ਤੇ ਸਤਿਥ ਦਰਬਾਰ ਬਾਬਾ ਬੋਹੜ ਸ਼ਾਹ ਦੇ ਨੇੜੇ ਹਿਮਾਚਲ ਤੋਂ ਆ ਰਹੀ ਵਾਲਮੀਕਿ ਸ਼ੋਭਾਯਾਤਰਾ ਦਾ ਜ਼ੋਰਦਾਰ ਸਵਾਗਤ ਕੀਤਾ ਜਾਵੇਗਾ ਅਤੇ ਆਏ ਹੋਏ ਆਗੂਆਂ ਨੂੰ ਸਨਮਾਨਿਤ ਵੀ ਕੀਤਾ ਜਾਵੇਗਾ! ਇਸ ਮੌਕੇ ਹੋਰਨਾਂ ਤੋਂ ਇਲਾਵਾ ਰੂੜਾ ਰਾਮ ਗਿੱਲ ਰਾਸ਼ਟਰੀ ਜਨਰਲ ਸਕੱਤਰ ਡੈਮੋਕ੍ਰੇਟਿਕ ਭਾਰਤੀਯ ਲੋਕ ਦਲ, ਬਲਵੀਰ ਸਿੰਘ, ਮਨਜੀਤ ਸਹੋਤਾ, ਗੁਰਮੀਤ ਸਿੰਘ, ਜਸਵੰਤ ਸਿੰਘ, ਬਲਵੀਰ ਸਿੰਘ ਜੱਗਾ, ਸਤਨਾਮ ਸਿੰਘ, ਰੁਲਦੂ ਰਾਮ, ਕੇਵਲ ਸਿੰਘ, ਅਜੀਤ ਸਿੰਘ ਮਹਿਮੰਦਪੁਰ ਆਦਿ ਸਾਥੀ ਮੌਜੂਦ ਸਨ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly