ਕੋਵਿਡ ਕਾਲ ਦੌਰਾਨ ਸਮਰਪਿਤ ਭਾਵਨਾ ਲਈ ਅਧਿਆਪਕਾਂ ਦੇ ਕਾਰਜ ਸ਼ਲਾਘਾਯੋਗ -ਲਾਸਾਨੀ
ਕਪੂਰਥਲਾ/ਸੁਲਤਾਨਪੁਰ ਲੋਧੀ (ਸਮਾਜ ਵੀਕਲੀ) (ਕੌੜਾ)- ਪੰਜਾਬ ਸਿੱਖਿਆ ਵਿਭਾਗ ਵੱਲੋਂ ਪ੍ਰਾਇਮਰੀ ਅਧਿਆਪਕਾਂ ਦੀ ਬਲਾਕ ਪੱਧਰੀ ਦੋ ਰੋਜ਼ਾ ਸਿਖਲਾਈ ਕਮ ਵਰਕਸ਼ਾਪ ਸਿੱਖਿਆ ਬਲਾਕ ਸੁਲਤਾਨਪੁਰ ਲੋਧੀ -2 (ਮਸੀਤਾਂ )ਸਰਕਾਰੀ ਐਲੀਮੈਂਟਰੀ ਸਮਾਰਟ ਸਕੂਲ ਲੜਕੀਆਂ ਸੁਲਤਾਨਪੁਰ ਲੋਧੀ ਵਿੱਚ ਬਲਾਕ ਸਿੱਖਿਆ ਅਧਿਕਾਰੀ ਭੁਪਿੰਦਰ ਸਿੰਘ ਦੀ ਅਗਵਾਈ ਤੇ ਬੀ ਐੱਮ ਟੀ ਹਰਮਿੰਦਰ ਸਿੰਘ ਜੋਸਨ ਤੇ ਬੀ ਐੱਮ ਟੀ ਰਾਜੂ ਜੈਨਪੁਰੀ ਦੀ ਦੇਖ ਰੇਖ ਹੇਠ ਸ਼ੁਰੂ ਹੋਈ ।ਇਸ ਦੋ ਰੋਜ਼ਾ ਸੈਮੀਨਾਰ ਦੇ ਪਹਿਲੇ ਦਿਨ ਜ਼ਿਲ੍ਹਾ ਸਿੱਖਿਆ ਅਧਿਕਾਰੀ ਗੁਰਭਜਨ ਸਿੰਘ ਲਾਸਾਨੀ ਤੇ ਉਪ ਜ਼ਿਲ੍ਹਾ ਕੋਆਰਡੀਨੇਟਰ ਪਡ਼੍ਹੋ ਪੰਜਾਬ ਅਜੀਤ ਸਿੰਘ ਨੇ ਸੈਮੀਨਾਰ ਦਾ ਅਚਨਚੇਤ ਨਿਰੀਖਣ ਕੀਤਾ ।
ਇਸ ਦੌਰਾਨ ਜਿਥੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਗੁਰਭਜਨ ਸਿੰਘ ਲਾਸਾਨੀ ਨੇ ਅਧਿਆਪਕਾਂ ਨੂੰ ਕੋਵਿਡ ਕਾਰਣ ਲੰਬਾ ਸਮਾਂ ਸਕੂਲ ਬੰਦ ਹੋਣ ਦੇ ਚੱਲਦੇ ਵੀ ਵਿਦਿਆਰਥੀਆਂ ਨੂੰ ਆਨਲਾਈਨ ਪੜ੍ਹਾਈ ਕਰਵਾ ਕੇ ਜ਼ਿਲ੍ਹੇ ਨੂੰ ਪੰਜਾਬ ਪੱਧਰ ਤੇ ਨਾਮਣਾ ਖੱਟਣ ਲਈ ਵਧਾਈ ਦਿੱਤੀ ਤੇ ਧੰਨਵਾਦ ਕੀਤਾ। ਉੱਥੇ ਹੀ ਉਨ੍ਹਾਂ ਨੇ ਅਧਿਆਪਕਾਂ ਨੂੰ ਸਮਰਪਿਤ ਭਾਵਨਾ ਨਾਲ ਇਸੇ ਤਰ੍ਹਾਂ ਭਵਿੱਖ ਵਿੱਚ ਵੀ ਕੰਮ ਕਰਨ ਲਈ ਪ੍ਰੇਰਿਤ ਕੀਤਾ । ਉਪ ਜ਼ਿਲਾ ਕੋਆਰਡੀਨੇਟਰ ਪਡ਼੍ਹੋ ਪੰਜਾਬ ਅਜੀਤ ਸਿੰਘ ਨੇ ਪ੍ਰੀ ਪ੍ਰਾਇਮਰੀ ਜਮਾਤਾਂ ਵਿੱਚ ਬਲਾਕ ਦੇ ਅਧਿਆਪਕਾਂ ਵੱਲੋਂ ਕੀਤੇ ਗਏ ਰਿਕਾਰਡ ਤੋੜ ਦਾਖ਼ਲੇ ਦੇ ਵਾਧੇ ਲਈ ਅਧਿਆਪਕਾਂ ਦੀ ਭਰਪੂਰ ਸ਼ਲਾਘਾ ਕੀਤੀ । ਇਸ ਦੌਰਾਨ ਇਸ ਤੋਂ ਪਹਿਲਾਂ ਬਲਾਕ ਸਿੱਖਿਆ ਅਧਿਕਾਰੀ ਭੁਪਿੰਦਰ ਸਿੰਘ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਤੇ ਉਪ ਜ਼ਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ ਦਾ ਸਵਾਗਤ ਕੀਤਾ ।
ਉਥੇ ਹੀ ਉਹਨਾਂ ਨੇ ਅਧਿਆਪਕਾਂ ਨੂੰ ਵਿਭਾਗ ਦੁਆਰਾ ਲਈ ਜਾ ਰਹੀ ਪੈਸ- 2021 ਦੀ ਪ੍ਰੀਖਿਆ ਸਬੰਧੀ ਵਰਕਸ਼ਾਪ ਦੇ ਉਦੇਸ਼ ਤੋਂ ਵੀ ਜਾਣੂ ਕਰਵਾਇਆ। ਉਹਨਾਂ ਨੇ ਅਧਿਆਪਕਾਂ ਨੂੰ ਆਉਂਦੀਆਂ ਦਰਪੇਸ਼ ਮੁਸ਼ਕਿਲਾਂ ਦੇ ਹਰ ਪ੍ਰਕਾਰ ਦੇ ਹੱਲ ਦਾ ਵੀ ਭਰੋਸਾ ਦਿਵਾਇਆ। ਇਸ ਮੌਕੇ ਤੇ ਰਾਮ ਸਿੰਘ, ਬਲਵਿੰਦਰ ਸਿੰਘ ,ਵੀਨੂੰ ਸੇਖੜੀ,ਮੀਨਾਕਸ਼ੀ ਸ਼ਰਮਾ, ਸਾਰੇ (ਸੀ ਐੱਚ ਟੀ),ਅਜੈ ਗੁਪਤਾ, ਰਜਿੰਦਰ ਸਿੰਘ,ਜਸਪਾਲ ਸਿੰਘ,ਗੁਰਜਿੰਦਰ ਕੌਰ, ਬਲਜੀਤ ਕੌਰ,ਮਹਿੰਦਰਪਾਲ ਕੌਰ,ਕਿਰਨ ਬਾਲਾ, ਦਲਜੀਤ ਸਿੰਘ ਜੰਮੂ,ਸਪਨਾ ਦੇਵੀ, ਰਮਨਦੀਪ ਕੌਰ,ਕਮਲਜੀਤ ਕੌਰ,ਹਰਚਰਨ ਸਿੰਘ(ਸਾਰੇ ਐੱਚ ਟੀ), ਅਨੁਰਾਧਾ, ਬਿੰਦੂ ਜਸਵਾਲ, ਸਰਬਜੀਤ ਸਿੰਘ, ਹਰਜੀਤ ਕੌਰ,ਰਜੇਸ਼ ਕੁਮਾਰ, ਆਦਿ ਅਧਿਆਪਕ ਹਾਜ਼ਰ ਸਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly