ਵਾਰਡ ਵਿੱਚ ਅਸਰ-ਰਸੂਖ ਰੱਖਣ ਵਾਲੇ ਨੌਜਵਾਨ ਆਗੂ ਅਜੇ ਕੁਮਾਰ ਦੇ ਹੱਕ ਵਿੱਚ ਵੋਟਰਾਂ ਨੇ ਜੋੜਿਆ ਮੋਢੇ ਨਾਲ ਮੋਢਾ
ਹੁਸ਼ਿਆਰਪੁਰ, (ਸਮਾਜ ਵੀਕਲੀ) (ਤਰਸੇਮ ਦੀਵਾਨਾ ) –ਹੁਸ਼ਿਆਰਪੁਰ ਨਗਰ ਨਿਗਮ ਦੇ ਵਾਰਡ ਨੰਬਰ 26 ਤੋਂ ਆਮ ਆਦਮੀ ਪਾਰਟੀ (ਆਪ) ਦੇ ਮਿਹਨਤੀ ਅਤੇ ਲੋਕਪ੍ਰਿਯ ਉਮੀਦਵਾਰ ਅਜੇ ਕੁਮਾਰ ਵੱਲੋਂ ਅੱਜ ਵੱਡੀ ਗਿਣਤੀ ਵਿੱਚ ਸਮਰਥਕਾਂ ਅਤੇ ਮੁਹੱਲਾ ਨਿਵਾਸੀਆਂ ਦੀ ਹਾਜ਼ਰੀ ਵਿੱਚ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਰਾਜਨੀਤੀ ਦੇ ਮੈਦਾਨ ਵਿੱਚ ਪਹਿਲੀ ਵਾਰ ਕਿਸਮਤ ਅਜ਼ਮਾ ਰਹੇ ਅਜੇ ਕੁਮਾਰ ਦਾ ਵਾਰਡ ਨੰਬਰ 26 ਵਿੱਚ ਚੰਗਾ ਅਸਰ-ਰਸੂਖ ਹੋਣ ਕਰਕੇ ਅੱਜ ਵੋਟਰਾਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਕਾਗਜ਼ ਭਰਨ ਵੇਲੇ ਉਹਨਾਂ ਦੇ ਨਾਲ ਇਕੱਠੇ ਹੋਏ ਜਨ-ਸੈਲਾਬ ਨੇ ਸਾਫ਼ ਕਰ ਦਿੱਤਾ ਹੈ ਕਿ ਵਾਰਡ ਦੇ ਲੋਕ ਅਜੇ ਕੁਮਾਰ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੇ ਹਨ ਅਤੇ ਉਹਨਾਂ ਦੀ ਜਿੱਤ ਦੀ ਗਵਾਹੀ ਭਰ ਰਹੇ ਹਨ।
ਵਾਰਡ ਦਾ ਸਰਵਪੱਖੀ ਵਿਕਾਸ ਅਤੇ ਨਸ਼ੇ ਦਾ ਖਾਤਮਾ ਮੇਰੀ ਮੁੱਖ ਪਹਿਲ:
ਨਾਮਜ਼ਦਗੀ ਕਾਗਜ਼ ਦਾਖਲ ਕਰਨ ਤੋਂ ਬਾਅਦ ਗੱਲਬਾਤ ਕਰਦਿਆਂ ਉਮੀਦਵਾਰ ਅਜੇ ਕੁਮਾਰ ਨੇ ਵਾਰਡ ਨੰਬਰ 26 ਦੇ ਵੋਟਰਾਂ ਦਾ ਦਿਲੋਂ ਧੰਨਵਾਦ ਕੀਤਾ। ਉਹਨਾਂ ਕਿਹਾ, “ਮੈਂ ਵਾਰਡ ਦੇ ਸਮੂਹ ਮਾਈ-ਬਾਪ (ਵੋਟਰਾਂ) ਲਈ ਦਿਨ-ਰਾਤ ਹਾਜ਼ਰ ਹਾਂ। ਵਾਰਡ ਵਿੱਚ ਵਿਕਾਸ ਕਾਰਜਾਂ ਦੀ ਕਿਸੇ ਵੀ ਕਿਸਮ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਇਲਾਕੇ ਦੀ ਨੁਹਾਰ ਬਦਲਣ ਲਈ ਵਿਕਾਸ ਨੂੰ ਪਹਿਲ ਦੇ ਆਧਾਰ ‘ਤੇ ਕਰਵਾਇਆ ਜਾਵੇਗਾ।” ਨਸ਼ਿਆਂ ਦੀ ਗੰਭੀਰ ਸਮੱਸਿਆ ‘ਤੇ ਬੋਲਦਿਆਂ ਅਜੇ ਕੁਮਾਰ ਨੇ ਕਿਹਾ ਕਿ ਵਾਰਡ ਨੂੰ ਨਸ਼ਾ ਮੁਕਤ ਕਰਨਾ ਅਤੇ ਨੌਜਵਾਨੀ ਨੂੰ ਸਹੀ ਰਸਤੇ ਪਾਉਣਾ ਉਹਨਾਂ ਦਾ ਮੁੱਖ ਮਕਸਦ ਹੈ, ਜਿਸ ਲਈ ਪਹਿਲਕਦਮੀ ਕਰਦਿਆਂ ਵਿਸ਼ੇਸ਼ ਕਦਮ ਚੁੱਕੇ ਜਾਣਗੇ। ਉਹਨਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਅਤੇ ਵਾਰਡ ਨਿਵਾਸੀਆਂ ਦੇ ਮਿਲ ਰਹੇ ਅਥਾਹ ਪਿਆਰ ਸਦਕਾ ਇਹ ਸੀਟ ਸ਼ਾਨਦਾਰ ਬਹੁਮਤ ਨਾਲ ਜਿੱਤੀ ਜਾਵੇਗੀ। ਇਸ ਮੌਕੇ ‘ਆਪ’ ਪਾਰਟੀ ਦੇ ਸਥਾਨਕ ਆਗੂ, ਅਹੁਦੇਦਾਰ, ਵੱਡੀ ਗਿਣਤੀ ਵਿੱਚ ਨੌਜਵਾਨ ਅਤੇ ਵਾਰਡ ਨੰਬਰ 26 ਦੇ ਪਤਵੰਤੇ ਸੱਜਣ ਹਾਜ਼ਰ ਸਨ, ਜਿਨ੍ਹਾਂ ਨੇ ਅਜੇ ਕੁਮਾਰ ਦੇ ਹੱਕ ਵਿੱਚ ਨਾਅਰੇਬਾਜ਼ੀ ਕਰਦਿਆਂ ਜਿੱਤ ਦਾ ਭਰੋਸਾ ਦਿੱਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਐਮਸੀ ਮੁਕੇਸ਼ ਕੁਮਾਰ ਮੱਲ੍ਹ, ਲਾਲ ਚੰਦ ਭੱਟੀ, ਅਮਰਜੀਤ ਖੋਸਲਾ, ਬੱਬੀ ਪੈਂਟਰ ਆਦਿ ਹਾਜ਼ਰ ਸਨ !
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly





