ਆਮ ਆਦਮੀ ਪਾਰਟੀ ਦੀ ਸਰਕਾਰ ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਮਸਲੇ ਪ੍ਰਤੀ ਸੰਜੀਦਾ :- ਡਾਕਟਰ ਸੋਹਣ ਲਾਲ, ਡਾਕਟਰ ਸਲੋਹ।

ਨਵਾਂਸ਼ਹਿਰ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295 ਬਲਾਕ ਜਾਡਲਾ ਦੀ ਮਹੀਨਾਵਾਰ ਮੀਟਿੰਗ ਬਲਾਕ ਪ੍ਰਧਾਨ ਡਾਕਟਰ ਸੋਹਣ ਲਾਲ ਦੀ ਪ੍ਰਧਾਨਗੀ ਹੇਠ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਤੀ ਗਈ। ਮੀਟਿੰਗ ਵਿੱਚ ਐਸੋਸੀਏਸ਼ਨ ਨੂੰ ਪੇਸ਼ ਆ ਰਹੀਆਂ ਮੁਸਕਲਾਂ ਤੇ ਵਿਚਾਰ ਚਰਚਾ ਕੀਤੀ ਗਈ। ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਸ਼ਾਮਿਲ ਹੋਏ ਜ਼ਿਲ੍ਹਾ ਜਨਰਲ ਸਕੱਤਰ ਡਾਕਟਰ ਪ੍ਰੇਮ ਸਲੋਹ ਅਤੇ ਬਲਾਕ ਪ੍ਰਧਾਨ ਡਾਕਟਰ ਸੋਹਣ ਲਾਲ ਨੇ ਮੀਟਿੰਗ ਦੌਰਾਨ ਸੰਬੋਧਨ ਕਰਦਿਆਂ ਦੱਸਿਆ ਕਿ ਜੋ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਜ਼ਿਮਨੀ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਖਿਲਾਫ ਰੋਸ ਮਾਰਚ ਅਤੇ ਰੋਡ ਸ਼ੋ ਕਰਕੇ ਉਨ੍ਹਾਂ ਦਾ ਵਿਰੋਧ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਸੀ ਉਸ ਦੇ ਤਹਿਤ ਹਲਕਾ ਚੱਬੇਵਾਲ ਵਿਖੇ 11 ਨਵੰਬਰ ਅਤੇ ਡੇਰਾ ਬਾਬਾ ਨਾਨਕ ਵਿਖੇ 12 ਨਵੰਬਰ ਨੂੰ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਜਿਸ ਵਿੱਚ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਬਹੁਤ ਵੱਡੀ ਜਿੱਤ ਹੋਈ ਕਿ 12 ਨਵੰਬਰ ਸ਼ਾਮ ਨੂੰ ਸਾਬਕਾ ਸਿਹਤ ਮੰਤਰੀ ਚੇਤਨ ਸਿੰਘ ਜੋੜਾ ਮਾਜਰਾ ਨਾਲ ਸੂਬਾ ਕਮੇਟੀ ਦੀ ਬਰਨਾਲਾ ਵਿਖੇ ਮੀਟਿੰਗ ਹੋਈ ਅਤੇ ਫਿਰ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਪ ਮੰਤਰੀ ਅਮਨ ਅਰੋੜਾ ਨਾਲ ਸੂਬਾ ਪ੍ਰਧਾਨ ਡਾਕਟਰ ਜਸਵਿੰਦਰ ਕਾਲਖ਼ ਅਤੇ ਸੂਬਾ ਆਗੂਆਂ ਨਾਲ ਮੀਟਿੰਗ ਹੋਈ ਜਿਸ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪ ਸਰਕਾਰ ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਮਸਲੇ ਪ੍ਰਤੀ ਬਹੁਤ ਗੰਭੀਰ ਹੈ। ਕਿਉਂਕਿ ਜੋ ਮੈਡੀਕਲ ਪ੍ਰੈਕਟੀਸ਼ਨਰਜ਼ ਪੰਜਾਬ ਵਿੱਚ ਸਿਹਤ ਸਹੂਲਤਾਂ ਦੇ ਰਹੇ ਹਨ ਉਹ ਬਹੁਤ ਵਧੀਆ ਕੰਮ ਕਰ ਰਹੇ ਹਨ। ਜਲਦ ਹੀ ਉਨ੍ਹਾਂ ਦੇ ਮਸਲੇ ਹੱਲ ਕੀਤਾ ਜਾਵੇਗਾ। ਬਲਾਕ ਦੀ ਮੀਟਿੰਗ ਦੌਰਾਨ ਬਲਾਕ ਵਿੱਚ ਨਵੇਂ ਮੈਂਬਰ ਸ਼ਾਮਲ ਕੀਤੇ ਗਏ। ਇਸ ਸਮੇਂ ਜ਼ਿਲ੍ਹਾ ਆਗੂ ਡਾਕਟਰ ਜਗੀਰ ਸਿੰਘ, ਡਾਕਟਰ ਨਿਰਮਲ ਸਿੰਘ, ਬਲਾਕ ਜਨਰਲ ਸਕੱਤਰ ਡਾਕਟਰ ਰਵਿੰਦਰ ਕੁਮਾਰ, ਬਲਾਕ ਕੈਸ਼ੀਅਰ ਡਾਕਟਰ ਪ੍ਰਵੀਨ ਕੁਮਾਰ, ਡਾਕਟਰ ਬਲਵਿੰਦਰ ਕੁਮਾਰ, ਡਾਕਟਰ ਸਾਹਿਲ ਕੁਮਾਰ, ਡਾਕਟਰ ਮੇਜਰ ਸਿੰਘ, ਡਾਕਟਰ ਕਮਲ ਕੈਂਥ ਅਤੇ ਡਾਕਟਰ ਜਰਨੈਲ ਸਿੰਘ ਆਦਿ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਿਵਲ ਹਸਪਤਾਲ ਬੰਗਾ ਵਿਖੇ ਮਮਤਾ ਦਿਵਸ ਮਨਾਇਆ ਗਿਆ।
Next articleਸੰਤ ਕ੍ਰਿਸ਼ਨ ਨਾਥ ਜੀ ਚਹੇੜੂ ਵਾਲੇ ਸੱਚਖੰਡ ਬੱਲਾਂ ਵਿਖੇ ਗਏ