ਫਿਲੌਰ/ਅੱਪਰਾ, (ਸਮਾਜ ਵੀਕਲੀ) (ਦੀਪਾ)-ਆਮ ਆਦਮੀ ਪਾਰਟੀ ਜਿਲਾ ਜਲੰਧਰ (ਦਿਹਾਤੀ) ਦੇ ਯੂਥ ਵਿੰਗ ਦੇ ਵਾਈਸ ਪ੍ਰਧਾਨ ਜਤਿੰਦਰ ਸਿੰਘ ਕਾਲਾ ਨੇ ਨਵੀਂ ਦਿੱਲੀ ਤੋਂ ਆਪ ਹਾਈਕਮਾਂਡ ਦੇ ਸੀਨੀਅਰ ਲੀਡਰ ਦੀਪਕ ਚੌਹਾਨ ਨਾਲ ਇੱਕ ਅਹਿਮ ਮੀਟਿੰਗ ਕੀਤੀ | ਇਸ ਮੀਟਿੰਗ ਦੌਰਾਨ ਹਲਕਾ ਫਿਲਲੌਰ ਦੇ ਮਸਲਿਆਂ ਨੂੰ ਬਹੁਤ ਹੀ ਗਹਿਰਾਈ ਨਾਲ ਚਰਚਾ ਵਿੱਚ ਲਿਆਂਦਾ ਗਿਆ। ਮੀਟਿੰਗ ਵਿੱਚ ਇਲਾਕੇ ਦੇ ਵਿਕਾਸ, ਬੁਨਿਆਦੀ ਸੁਵਿਧਾਵਾਂ, ਅਤੇ ਲੋਕਾਂ ਨੂੰ ਆ ਰਹੀਆਂ ਦਿੱਕਤਾਂ ’ਤੇ ਖਾਸ ਧਿਆਨ ਦਿੱਤਾ ਗਿਆ। ਜਤਿੰਦਰ ਸਿੰਘ ਕਾਲਾ ਨੇ ਹਲਕੇ ਦੇ ਲੋਕਾਂ ਦੀਆਂ ਮੁੱਖ ਸਮੱਸਿਆਵਾਂ ਨੂੰ ਰੱਖਿਆ ਤੇ ਉਨ੍ਹਾਂ ਦੇ ਤੁਰੰਤ ਹੱਲ ਦੀ ਮੰਗ ਕੀਤੀ। ਇਸ ਮੌਕੇ ’ਤੇ ਦੀਪਕ ਚੌਹਾਨ ਨੇ ਭਰੋਸਾ ਦਵਾਇਆ ਕਿ ਹਲਕਾ ਫਿਲੌਰ ਦੇ ਸਾਰੇ ਮਸਲੇ ਤਰਜੀਹ ਦੇ ਆਧਾਰ ’ਤੇ ਹੱਲ ਕੀਤੇ ਜਾਣਗੇ ਅਤੇ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਲੋਕਾਂ ਦੀ ਭਲਾਈ ਲਈ ਵਚਨਬੱਧ ਰਹੀ ਹੈ ਅਤੇ ਰਹੇਗੀ। ਮੀਟਿੰਗ ਦੌਰਾਨ ਆਮ ਆਦਮੀ ਪਾਰਟੀ ਦੇ ਚੱਲ ਰਹੇ ਕੰਮਾਂ ਅਤੇ ਆਉਣ ਵਾਲੀਆਂ ਯੋਜਨਾਵਾਂ ’ਤੇ ਵੀ ਵਿਸਥਾਰ ਨਾਲ ਗੱਲਬਾਤ ਹੋਈ। ਪਾਰਟੀ ਆਗੂਆਂ ਨੇ ਦੱਸਿਆ ਕਿ ਹਲਕੇ ਵਿੱਚ ਵਿਕਾਸ ਦੀ ਗਤੀ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਹਮੇਸ਼ਾ ਲੋਕਾਂ ਦੀ ਭਲਾਈ ਲਈ ਵਚਨਬੱਧ ਰਹੀ ਹੈ ਅਤੇ ਰਹੇਗੀ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



