HOME ਟੀਬੀ ਖ਼ਿਲਾਫ਼ ਜੰਗ ‘ਚ ਕਮਿਊਨਿਟੀ ਦੀ ਸਰਗਰਮ ਭੂਮਿਕਾ ਜ਼ਰੂਰੀ” : ਸਿਵਲ ਸਰਜਨ...

ਟੀਬੀ ਖ਼ਿਲਾਫ਼ ਜੰਗ ‘ਚ ਕਮਿਊਨਿਟੀ ਦੀ ਸਰਗਰਮ ਭੂਮਿਕਾ ਜ਼ਰੂਰੀ” : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ

2

ਜ਼ਿਲ੍ਹੇ ਅੰਦਰ 100 ਦਿਨਾ ਟੀ.ਬੀ. ਮੁਕਤ ਮੁਹਿੰਮ ਤਹਿਤ 431 ਸ਼ੱਕੀ ਲੋਕਾਂ ਦੀ ਐਕਸਰੇ ਰਾਹੀਂ ਸਕ੍ਰੀਨਿੰਗ

ਨਵਾਂਸ਼ਹਿਰ,  (ਸਮਾਜ ਵੀਕਲੀ)   (ਮਨੋਰੰਜਨ ਕਾਲੀਆ)  : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਰਾਸ਼ਟਰੀ ਟੀ.ਬੀ. ਮੁਕਤ ਮੁਹਿੰਮ ਤਹਿਤ ਜ਼ਿਲ੍ਹੇ ਅੰਦਰੋਂ ਟੀਬੀ ਦੀ ਬਿਮਾਰੀ ਨੂੰ ਜੜ੍ਹੋਂ ਖ਼ਤਮ ਕਰਨ ਲਈ ਪੂਰੀ ਤਰ੍ਹਾਂ ਨਾਲ ਯਤਨਸ਼ੀਲ ਹੈ। ਇਸੇ ਉਦੇਸ਼ ਨਾਲ ਜ਼ਿਲ੍ਹੇ ਅੰਦਰ 100 ਦਿਨਾ ਟੀ.ਬੀ. ਮੁਕਤ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦਾ ਮੁੱਖ ਉਦੇਸ਼ ਜ਼ਿਲ੍ਹੇ ਦੇ ਉੱਚ ਜ਼ੋਖਮ ਵਾਲੇ ਪੇਂਡੂ ਤੇ ਸ਼ਹਿਰੀ ਖੇਤਰਾਂ ਵਿਚ ਜਾ ਕੇ ਟੀ.ਬੀ. ਦੇ ਲੱਛਣਾਂ ਵਾਲੇ ਮਰੀਜ਼ਾਂ ਨੂੰ ਲੱਭਣਾ ਅਤੇ ਉਨ੍ਹਾਂ ਦਾ ਸਮੇਂ ਸਿਰ ਇਲਾਜ ਕਰਕੇ ਇੰਫੈਕਸ਼ਨ ਦੀ ਲੜੀ ਨੂੰ ਤੋੜਨਾ ਹੈ। ਇਸ ਸਬੰਧੀ ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ ਨੇ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਉੱਚ ਜ਼ੋਖਮ ਵਾਲੇ ਪੇਂਡੂ ਤੇ ਸ਼ਹਿਰੀ ਖੇਤਰਾਂ ਵਿੱਚ 100 ਦਿਨਾਂ ਦੀ ਟੀ.ਬੀ ਮੁਕਤ ਮੁਹਿੰਮ ਤਹਿਤ ਹੁਣ ਤੱਕ ਕੁੱਲ 431 ਲੋਕਾਂ ਦੀ ਐਕਸਰੇ ਰਾਹੀਂ ਸਕ੍ਰੀਨਿੰਗ ਕੀਤੀ ਜਾ ਚੁੱਕੀ ਹੈ, ਜਿਨ੍ਹਾਂ ਵਿੱਚੋਂ 281 ਪੁਰਸ਼ ਅਤੇ 150 ਮਹਿਲਾਵਾਂ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਦੇਸ਼ ਨੂੰ ਟੀ.ਬੀ. ਮੁਕਤ ਬਣਾਉਣ ਲਈ ਸਿਹਤ ਵਿਭਾਗ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਭਾਵੇਂ ਟੀ.ਬੀ. ਇੱਕ ਲਾਗ (ਛੂਤ) ਦੀ ਬਿਮਾਰੀ ਹੈ, ਪਰ ਜੇਕਰ ਸਮੇਂ ਸਿਰ ਇਸ ਦਾ ਪਤਾ ਲੱਗ ਜਾਵੇ ਅਤੇ ਪੂਰਾ ਇਲਾਜ ਕਰਵਾਇਆ ਜਾਵੇ ਤਾਂ ਇਹ ਪੂਰੀ ਤਰ੍ਹਾਂ ਠੀਕ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਇਹ ਵੱਡਾ ਤੇ ਆਮ ਭੁਲੇਖਾ ਹੈ ਕਿ ਟੀ.ਬੀ. ਮੌਤ ਦਾ ਕਾਰਨ ਬਣਦੀ ਹੈ, ਪਰ ਅਸਲ ਵਿੱਚ ਅਜਿਹਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸਮੇਂ ਸਿਰ ਜਾਂਚ ਅਤੇ ਇਲਾਜ ਨਾਲ ਬਿਮਾਰੀ ਦੇ ਅੱਗੇ ਫੈਲਣ ਤੋਂ ਰੁਕ ਜਾਂਦੀ ਹੈ। ਜ਼ਿਲ੍ਹਾ ਟੀਬੀ ਅਫਸਰ ਕਿਸ਼ਨ ਰਾਏ ਨੇ ਟੀ.ਬੀ. ਨੂੰ ਖਤਮ ਕਰਨ ਲਈ ਸਮੂਹਿਕ ਕਾਰਵਾਈ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਇਸ ਲਈ ਇੱਕ ਜਨ ਅੰਦੋਲਨ ਦੀ ਲੋੜ ਹੈ, ਜਿਸ ਵਿੱਚ ਸਰਕਾਰ ਦੇ ਨਾਲ-ਨਾਲ ਆਮ ਲੋਕਾਂ ਦਾ ਸਹਿਯੋਗ ਵੀ ਜ਼ਰੂਰੀ ਹੈ। ਉਨ੍ਹਾਂ ਨੇ ਦੱਸਿਆ ਕਿ ਟੀ.ਬੀ. ਦੇ ਖਾਤਮੇ ਲਈ ਚਲਾਈ ਜਾ ਰਹੀ 100 ਦਿਨਾਂ ਦੀ ਮੁਹਿੰਮ ਵਿੱਚ ਜਿੱਥੇ ਲੋਕਾਂ ਨੂੰ ਤਪਦਿਕ ਦੇ ਕਾਰਨਾਂ, ਬਚਾਅ ਤੇ ਇਲਾਜ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਉੱਥੇ ਹੀ ਤਪਦਿਕ ਦੀ ਸਕਰੀਨਿੰਗ ਟੈਸਟ ਤੇ ਐਕਸਰੇ ਵੀ ਕੀਤੇ ਜਾ ਰਹੇ ਹਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਗਰਮੀ ਤੋਂ ਬਚਾਓ ਲਈ ਆਪਣੇ-ਆਪ ਨੂੰ ਹਾਈਡ੍ਰੇਟਿਡ ਰੱਖਿਆ ਜਾਵੇ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ
Next articleਰਾਏਕੋਟ ਨਗਰ ਕੌਂਸਲ ਲਈ ਨਵੀਂ ਵੋਟਰ ਸੂਚੀ ਜਾਰੀ, 17 ਤੋਂ 23 ਅਪ੍ਰੈਲ ਤੱਕ ਦਾਅਵੇ-ਇਤਰਾਜ ਦਰਜ ਕਰਨ ਦਾ ਮੌਕਾ