HOME ਕਮਿਊਨਿਟੀ ਹੈਲਥ ਸੈਂਟਰ ਵਿੱਚ ਚੱਲ ਰਹੇ ਮੁਹੱਲਾ ਕਲੀਨਿਕ ਵਿੱਚ ਚੋਰਾਂ ਨੇ ਫਿਰ...

ਕਮਿਊਨਿਟੀ ਹੈਲਥ ਸੈਂਟਰ ਵਿੱਚ ਚੱਲ ਰਹੇ ਮੁਹੱਲਾ ਕਲੀਨਿਕ ਵਿੱਚ ਚੋਰਾਂ ਨੇ ਫਿਰ ਏ.ਸੀ ਇਨਵਰਟਰ ਤੇ ਵੱਡੀ ਮਾਤਰਾ ‘ਚ ਕਫ ਸਿਰਪ ਲੈ ਗਏ

3
ਨਵਾਂਸ਼ਹਿਰ /ਕਾਠਗੜ੍ਹ,  (ਸਮਾਜ ਵੀਕਲੀ)  (ਜਤਿੰਦਰ ਪਾਲ ਸਿੰਘ ਕਲੇਰ) ਕਸਬਾ ਕਾਠਗੜ੍ਹ ਵਿੱਚ ਬਣਾਏ ਗਏ ਪੰਜ ਕਰੋੜੀ ਕਮਿਊਨਿਟੀ ਹੈਲਥ ਸੈਂਟਰ ਵਿੱਚ ਚੋਰੀ ਦੀਆਂ ਵਾਰਦਾਤਾਂ ਵਾਪਰਨ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਹੁਣ ਪੰਜਾਬ ਦੀ ਮੌਜੂਦਾ ਸਰਕਾਰ ਵੱਲੋਂ ਸੀ.ਐਚ.ਸੀ ਦੀ ਇਮਾਰਤ ਵਿੱਚ ਚਲਾਏ ਜਾ ਰਹੇ ‘ਆਮ ਆਦਮੀ ਕਲੀਨਿਕ’ ਵਿੱਚ ਚੋਰਾਂ ਨੇ ਚੋਰੀ ਦੀ ਵੱਡੀ ਵਾਰਦਾਤ ਨੂੰ ਅੰਜਾਮ ਦੇ ਦਿੱਤਾ ਹੈ। ਆਮ ਆਦਮੀ ਕਲੀਨਿਕ ਦੀ ਮੈਡੀਕਲ ਅਫਸਰ ਡਾਕਟਰ ਈਸ਼ਾ ਨੇ ਦੱਸਿਆ ਕਿ ਬੀਤੀ 31 ਦਸੰਬਰ ਦੀ ਰਾਤ ਨੂੰ ਚੋਰਾਂ ਵੱਲੋਂ  ਦਵਾਈਆਂ ਵਾਲੇ ਕਮਰੇ ਵਿੱਚ ਲੱਗੇ ਏ.ਸੀ, ਇਨਵਰਟਰ ਅਤੇ ਵੱਡੀ ਮਾਤਰਾ ਵਿੱਚ ਪਈ ਖੰਗ ਦੀ ਦਵਾਈ (ਕਫ ਸਿਰਪ) ਨੂੰ ਚੁਰਾਇਆ ਗਿਆ ਹੈ। ਇਸ ਤੋਂ ਇਲਾਵਾ ਚੋਰਾਂ ਵੱਲੋਂ ਹਸਪਤਾਲ ਵਿੱਚ ਲੱਗੇ ਜਰਨੇਟਰ ਸੈਟ ਨਾਲ ਵੀ ਛੇੜਛਾੜ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਸੀਐਚਸੀ ਵਿੱਚ ਰਾਤ ਸਮੇਂ ਕੋਈ ਵੀ ਚੌਕੀਦਾਰ ਜਾਂ ਸਿਕਿਉਰਟੀ ਗਾਰਡ ਨਹੀਂ ਹੈ ਜਿਸ ਕਾਰਨ ਚੋਰੀ ਦੀਆਂ ਵਾਰਦਾਤਾਂ ਹੋ ਰਹੀਆਂ ਹਨ। ਉਹਨਾਂ ਦੱਸਿਆ ਕਿ ਇਸ ਚੋਰੀ ਦੀ ਵਾਰਦਾਤ ਸੰਬੰਧੀ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ ਹੈ। ਜਿਕਰਯੋਗ ਹੈ ਕਿ ਕਾਠਗੜ੍ਹ ਦੇ ਕਮਿਊਨਿਟੀ ਹੈਲਥ ਸੈਂਟਰ ਵਿੱਚ ਹੁਣ ਤੱਕ ਕਈ ਚੋਰੀਆਂ ਹੋ ਚੁੱਕੀਆਂ ਹਨ ਜਿਸ ਵਿੱਚ ਚੋਰਾਂ ਨੇ ਹੈਲਥ ਸੈਂਟਰ ਚੋਂ ਲੱਖਾਂ ਰੁਪਏ ਦਾ ਕੀਮਤੀ ਸਮਾਨ ਚੋਰੀ ਕੀਤਾ ਹੈ ਅਤੇ ਇਹਨਾਂ ਚੋਰੀ ਦੀਆਂ ਵਾਰਦਾਤਾਂ ਸਬੰਧੀ ਹਸਪਤਾਲ ਦੇ ਸਟਾਫ ਵੱਲੋਂ ਪੁਲਿਸ ਥਾਣੇ ਨੂੰ ਵੀ ਸ਼ਿਕਾਇਤਾਂ ਕੀਤੀਆਂ ਗਈਆਂ ਸਨ ਪ੍ਰੰਤੂ ਹੈਰਾਨੀ ਦੀ ਗੱਲ ਹੈ ਕਿ ਅਜੇ ਤੱਕ ਕੋਈ ਵੀ ਚੋਰ ਪੁਲਿਸ ਦੀ ਗ੍ਰਿਫਤ ਵਿੱਚ ਨਹੀਂ ਆ ਸਕਿਆ ਜਦ ਕਿ ਪੁਲਿਸ ਥਾਣਾ ਹਸਪਤਾਲ ਤੋਂ ਕੁੱਝ ਹੀ ਦੂਰੀ ‘ਤੇ ਹੈ।  ਸਰਕਾਰ ਨੇ ਕਰੋੜਾਂ ਰੁਪਏ ਖਰਚ ਕੇ ਹਸਪਤਾਲ ਬਣਾਇਆ ਅਤੇ ਫਿਰ ਉਸ ਵਿੱਚ  ਕਰੋੜਾਂ ਰੁਪਏ ਦਾ ਕੀਮਤੀ ਸਮਾਨ ਉਪਲਬਧ ਕਰਾਇਆ ਜਦਕਿ ਮੌਜੂਦਾ ਸਰਕਾਰ ਨੇ ਤਾਂ ਉਸ ਵਿੱਚ ਆਮ ਆਦਮੀ ਕਲੀਨਿਕ ਵੀ ਖੋਲ੍ਹ ਦਿੱਤਾ ਪ੍ਰੰਤੂ ਇਸ ਸੱਭ ਦੇ ਬਾਵਜੂਦ ਵੀ ਸਰਕਾਰ ਵੱਲੋਂ ਰਾਤ ਸਮੇਂ ਹਸਪਤਾਲ ਦੀ ਸੁਰੱਖਿਆ ਵਾਸਤੇ ਕਿਸੇ ਚੌਕੀਦਾਰ ਜਾਂ ਸਕਿਉਰਟੀ ਗਾਰਡ ਦਾ ਕੋਈ ਪ੍ਰਬੰਧ ਨਹੀਂ ਕੀਤਾ ਗਿਆ। ਆਮ ਲੋਕਾਂ ਦੀ ਮੰਗ ਹੈ ਕਿ ਇੱਕ ਤਾਂ ਸਿਹਤ ਵਿਭਾਗ ਕਾਠਗੜ੍ਹ ਦੇ ਹਸਪਤਾਲ ਵਿੱਚ ਕਿਸੇ ਚੌਕੀਦਾਰ ਦਾ ਤੁਰੰਤ ਪ੍ਰਬੰਧ ਕਰੇ ਅਤੇ ਨਾਲ ਹੀ ਪੁਲਿਸ ਚੋਰਾਂ ਦਾ ਪਤਾ ਲਗਾ ਕੇ ਉਹਨਾਂ ‘ਤੇ ਬਣਦੀ ਕਾਰਵਾਈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਮਾਤਾ ਸਵਿੱਤਰੀ ਬਾਈ ਫੂਲੇ ਜੀ ਦੇ ਜਨਮ ਦਿਨ ਨੂੰ ਸਮਰਪਿਤ ਇਨਾਮੀ ਪ੍ਰਤੀਯੋਗਤਾ ਟੈਸਟ ਦਸ ਜਨਵਰੀ ਨੂੰ
Next articleਸੀ.ਜੇ.ਐਮ -ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਬੀ.ਐਸ. ਨਗਰ ਵੱਲੋ ਯੂਥ ਅਗੇਂਸਟ ਡਰੱਗਜ਼ ਮੁਹਿੰਮ ਤਹਿਤ ਰੈਂਡ ਕਰਾਸ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰ ਦਾ ਕੀਤਾ ਦੌਰਾ ਅਤੇ ਨਸ਼ਿਆ ਦੇ ਮਾੜੇ ਪ੍ਰਭਾਵਾ ਬਾਰੇ ਕੀਤਾ ਜਾਗਰੂਕ ।