ਨਵੀਂ ਦਿੱਲੀ (ਸਮਾਜ ਵੀਕਲੀ): ਸੰਯੁਕਤ ਕਿਸਾਨ ਮੋਰਚੇ ਨੇ ਲਖੀਮਪੁਰ ਖੀਰੀ ਹਿੰਸਾ ਦੌਰਾਨ ਜ਼ਖ਼ਮੀ ਹੋਏ ਕਿਸਾਨਾਂ ਲਈ ਯੂਪੀ ਸਰਕਾਰ ਵੱਲੋਂ ਐਲਾਨੇ 10-10 ਲੱਖ ਰੁਪਏ ਦੇ ਮੁਆਵਜ਼ੇ ਦਾ ਫੌਰੀ ਭੁਗਤਾਨ ਕੀਤੇ ਜਾਣ ਦੀ ਮੰਗ ਕੀਤੀ ਹੈ। ਮੋਰਚੇ ਨੇ ਇਕ ਬਿਆਨ ਵਿੱਚ ਕਿਹਾ ਕਿ ਯੂਪੀ ਸਰਕਾਰ ਵੱਲੋਂ 4 ਅਕਤੂਬਰ ਨੂੰ ਐਲਾਨਿਆ ਮੁਆਵਜ਼ਾ ਅਜੇ ਤੱਕ ਨਹੀਂ ਮਿਲਿਆ। ਮੋਰਚੇ ਨੇ ਕਿਹਾ ਕਿ ਯੂਪੀ ਸਰਕਾਰ ਮੁਆਵਜ਼ਾ ਦੇਣ ਵਿਚ ਦੇਰੀ ਨਾ ਕਰੇ। ਚੇਤੇ ਰਹੇ ਕਿ ਉੱਤਰ ਪ੍ਰਦੇਸ਼ ਸਰਕਾਰ ਨੇ ਚਾਰ ਮ੍ਰਿਤਕ ਕਿਸਾਨਾਂ ਦੇ ਪਰਿਵਾਰਾਂ ਨੂੰ 45-45 ਲੱਖ ਤੇ ਜ਼ਖ਼ਮੀਆਂ ਨੂੰ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਸੀ। ਮੋਰਚੇ ਨੇ ਕਿਹਾ ਕਿ 22 ਨਵੰਬਰ ਦੀ ‘ਲਖਨਊ ਮਹਾਪੰਚਾਇਤ’ ਲਈ ਤਿਆਰੀਆਂ ਜ਼ੋਰਾਂ ’ਤੇ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly