ਪੰਜਾਬ ’ਚ 15 ਤੋਂ ਜਨਤਕ ਥਾਵਾਂ ’ਤੇ ਜਾਣ ਲਈ ਮੁਕੰਮਲ ਟੀਕਾਕਰਨ ਜ਼ਰੂਰੀ

Vaccination

ਚੰਡੀਗੜ੍ਹ (ਸਮਾਜ ਵੀਕਲੀ):  ਸਰਕਾਰੀ ਹੁਕਮ ਮੁਤਾਬਕ ਪੰਜਾਬ ਵਿੱਚ 15 ਜਨਵਰੀ ਤੋਂ ਜਨਤਕ ਥਾਵਾਂ ਜਿਵੇਂ ਮਾਰਕੀਟਾਂ, ਮਾਲਾਂ, ਹੋਟਲਾਂ ਤੇ ਸਿਨਮਾ ਹਾਲਾਂ ਵਿੱਚ ਕੋਵਿਡ- 19 ਤੋਂ ਬਚਾਅ ਲਈ ਮੁਕੰਮਲ ਟੀਕਾਕਰਨ ਕਰਵਾ ਚੁੱਕੇ ਲੋਕਾਂ ਨੂੰ ਹੀ ਜਾਣ ਦੀ ਆਗਿਆ ਹੋਵੇਗੀ।

ਸਰਕਾਰ ਨੇ ਪ੍ਰਾਈਵੇਟ ਅਤੇ ਸਰਕਾਰੀ ਖੇਤਰ ਦੇ ਬੈਂਕਾਂ, ਹੋਟਲਾਂ, ਬਾਰਾਂ, ਰੈਸਟੋਰੈਂਟਾਂ, ਮਾਲਾਂ, ਸ਼ਾਪਿੰਗ ਕੰਪਲੈਕਸਾਂ, ਸਿਨਮਾ ਹਾਲਾਂ, ਜਿਮਾਂ ਤੇ ਫਿਟਨੈੱਸ ਸੈਂਟਰਾਂ ਨੂੰ ਹੁਕਮ ਦਿੱਤੇ ਹਨ ਕਿ ਉਹ ਮੁਕੰਮਲ ਟੀਕਾਕਰਨ ਕਰਵਾ ਚੁੱਕੇ ਲੋਕਾਂ ਨੂੰ ਹੀ ਇਜਾਜ਼ਤ ਦੇਣ। ਸੂਬੇ ਦੇ ਗ੍ਰਹਿ ਮਾਮਲਿਆਂ ਅਤੇ ਨਿਆਂ ਵਿਭਾਗ ਵੱਲੋਂ ਜਾਰੀ ਹੁਕਮਾਂ ਮੁਤਾਬਕ ਚੰਡੀਗੜ੍ਹ ਵਿੱਚ ਸਥਿਤ ਸਾਰੇ ਸਰਕਾਰੀ, ਬੋਰਡ ਤੇ ਕਾਰਪੋਰੇਸ਼ਨ ਦਫ਼ਤਰਾਂ ਵਿੱਚ ਮੁਕੰਮਲ ਟੀਕਾਕਰਨ ਕਰਵਾ ਚੁੱਕੇ ਲੋਕਾਂ ਨੂੰ ਹੀ ਆਉਣ ਦੀ ਇਜਾਜ਼ਤ ਹੋਵੇਗੀ। 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸਾਡੇ ਤਿੰਨ ਕੌਂਸਲਰ ਖ਼ਰੀਦਣ ਦਾ ਯਤਨ: ਰਾਘਵ ਚੱਢਾ
Next articleਇੰਗਲੈਂਡ ਵਿੱਚ 2022 ਤੋਂ ਪਹਿਲਾਂ ਨਵੀਆਂ ਕਰੋਨਾ ਪਾਬੰਦੀਆਂ ਨਹੀਂ