ਕੰਪਿਊਟਰ ਅਧਿਆਪਕਾਂ ਲਈ ਜਾਰੀ ਕੀਤੇ ਅਧੂਰੇ ਡੀ ਏ ਪੱਤਰ ਦੀਆ ਕਾਪੀਆਂ ਸਾੜ ਕੇ ਕੀਤਾ ਰੋਸ ਪ੍ਰਦਰਸ਼ਨ

*ਸਰਕਾਰ ਅੰਦੋਲਨਕਾਰੀ ਕੰਪਿਊਟਰ ਅਧਿਆਪਕਾ ਨਾਲ ਗੱਲ ਕਰਕੇ ਠੋਸ ਹੱਲ ਕੱਢੇ-ਕਰਨੈਲ ਫਿਲੌਰ*

ਫਿਲੌਰ, ਅੱਪਰਾ (ਸਮਾਜ ਵੀਕਲੀ) (ਦੀਪਾ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਬਲਾਕ ਫਿਲੌਰ ਤੇ ਕੰਪਿਊਟਰ ਅਧਿਆਪਕਾਂ ਵਲੋ ਕਵਿਜ਼ ਵਾਲੀਆ ਤੇ ਰੋਹਿਤ ਸੋਬਤੀ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਕੰਪਿਊਟਰ ਅਧਿਆਪਕਾਂ ਲਈ ਜਾਰੀ ਕੀਤੇ ਗਏ ਅਧੂਰੇ ਡੀ ਏ ਪੱਤਰ ਦੀਆਂ ਕਾਪੀਆਂ ਸਾੜ ਕੇ ਪ੍ਰਦਰਸ਼ਨ ਕੀਤਾ ਗਿਆ ਤੇ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ।  ਇਸ ਮੌਕੇ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜਿਲ੍ਹਾ ਜਲੰਧਰ ਦੇ ਪ੍ਰਧਾਨ ਕਰਨੈਲ ਫਿਲੌਰ ਨੇ ਕਿਹਾ ਕਿ ਕੰਪਿਊਟਰ ਅਧਿਆਪਕ ਲਗਾਤਾਰ 140 ਦਿਨ ਤੋਂ ਸੰਘਰਸ਼ ਕਰ ਰਹੇ ਹਨ ਤੇ ਮਰਨ ਵਰਤ ਤੇ ਬੈਠੇ ਸਾਥੀਆਂ ਦੀ ਹਾਲਤ ਗੰਭੀਰ ਹੈ ਪਰ ਸਰਕਾਰ ਅਧਿਆਪਕਾ ਨਾਲ ਆਪਣੇ ਕੀਤੇ ਵਾਅਦੇ ਪੂਰੇ ਨਹੀਂ ਕਰ ਰਹੀ ਤੇ ਸਿਰਫ ਡੰਗ ਟਪਾਈ ਕਰ ਰਹੀ ਹੈ। ਇਸ ਸਮੇਂ ਓਹਨਾਂ ਕਿਹਾ ਕਿ ਪੰਜਾਬ ਦੀ ਸਰਕਾਰ ਅਧਿਆਪਕਾਂ ਦੀਆਂ ਹੱਕੀ ਮੰਗਾਂ ਪ੍ਰਤੀ ਸੰਵੇਦਨਹੀਨ ਹੋ ਗਈ ਹੈ। ਓਹਨਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਅੰਦੋਲਨਕਾਰੀ ਕੰਪਿਊਟਰ ਅਧਿਆਪਕਾਂ ਨਾਲ ਗੱਲ ਬਾਤ ਕਰਕੇ ਉਹਨਾਂ ਦੀਆਂ ਮੰਗਾਂ ਦਾ ਠੋਸ ਹੱਲ ਕੱਢਿਆ ਜਾਵੇ। ਇਸ ਮੌਕੇ ਲੇਖ ਰਾਜ ਪੰਜਾਬੀ,  ਰੋਹਿਤ ਸੋਬਤੀ,  ਅਮਨਦੀਪ, ਸੁਸ਼ੀਲ ਕੁਮਾਰ, ਸਰੋਜ ਰਾਣੀ, ਪੁਸ਼ਪਿੰਦਰ ਕੌਰ, ਹਰਵਿੰਦਰ ਕੌਰ, ਰੀਨਾ ਰਾਣੀ, ਰਾਜਦੀਪ ਕੌਰ,ਜਸਪ੍ਰੀਤ ਕੌਰ, ਸਵਰਨਜੀਤ ਕੌਰ, ਆਦਿ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਸਰਵਹਿੱਤਕਾਰੀ ਵਿੱਦਿਆ ਮੰਦਰ ਸੀ.ਬੀ.ਐਸ.ਈ ਭੀਖੀ ਦਾ ਜੀਨੀਅਸ ਪ੍ਰੀਖਿਆ ਦਾ ਨਤੀਜਾ ਰਿਹਾ ਸ਼ਾਨਦਾਰ
Next articleਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਆਯੋਜਿਤ