ਕੰਪਿਊਟਰ ਅਧਿਆਪਕਾਂ ਦੇ ਭੁੱਖ ਹੜਤਾਲ ਤੇ ਮਰਨ ਵਰਤ ਐਕਸ਼ਨ ਦਾ ਪੂਰਾ ਸਮਰਥਨ ਕਰਾਂਗੇ – ਝੰਡ

ਕਪੂਰਥਲਾ,(ਸਮਾਜ ਵੀਕਲੀ) ( ਕੌੜਾ )- ਅਧਿਆਪਕ ਦਲ ਪੰਜਾਬ ਦੀ ਜ਼ਿਲਾ ਕਪੂਰਥਲਾ ਇਕਾਈ ਦੇ ਜ਼ਿਲ੍ਹਾ ਪ੍ਰਧਾਨ ਸੁਖਦਿਆਲ ਸਿੰਘ ਝੰਡ ਨੇ ਕੰਪਿਊਟਰ ਅਧਿਆਪਕਾਂ ਦੁਆਰਾ ਪੰਜਾਬ ਸਰਕਾਰ ਵੱਲੋਂ ਮਸਲੇ ਹੱਲ ਨਾ ਕਰਨ ਅਤੇ ਮਸਲਿਆਂ ਦੇ ਹੱਲ ਲਈ ਮੀਟਿੰਗਾਂ ਦੇ ਸਮੇਂ ਦੇ ਕੇ ਵਾਰ-ਵਾਰ ਮੁਲਤਵੀ ਤੇ  ਰੱਦ ਕਰਨ ਦੇ ਵਿਰੋਧ ਵਿੱਚ 1 ਸਤੰਬਰ ਨੂੰ ਤੋਂ ਧੂਰੀ ਜ਼ਿਲ੍ਹਾ ਸੰਗਰੂਰ ਵਿਖੇ ਮੁੱਖ ਮੰਤਰੀ ਦਫਤਰ ਦੇ ਸਾਹਮਣੇ ਭੁੱਖ ਹੜਤਾਲ /ਮਰਨ ਵਰਤ ਦੀ ਸ਼ੁਰੂਆਤ ਕਰਨ ਦੇ ਉਲੀਕੇ ਪ੍ਰੋਗਰਾਮ ਦਾ ਸਮਰਥਨ ਕਰਨ ਦਾ ਐਲਾਨ ਕੀਤਾ ਹੈ।ਭਜਨ ਸਿੰਘ ਮਾਨ, ਹਰਦੇਵ ਸਿੰਘ ਖਾਨੋਵਾਲ, ਮਨਜਿੰਦਰ ਸਿੰਘ ਧੰਜੂ, ਰਜੇਸ਼ ਕੁਮਾਰ ਆਦਿ ਅਧਿਆਪਕ ਆਗੂਆਂ ਦੀ ਹਾਜ਼ਰੀ ਵਿੱਚ
 ਉਹਨਾਂ ਕਿਹਾ ਕਿ ਇਹ ਸੰਘਰਸ਼ ਮੰਗਾਂ ਪੂਰੀਆਂ ਨਾ ਕੀਤੇ ਜਾਣ ਤੱਕ ਜਾਰੀ ਰਹੇਗਾ । ਜ਼ਿਕਰਯੋਗ ਹੈ ਕਿ ਕੰਪਿਊਟਰ ਅਧਿਆਪਕਾਂ ਦੀ ਮੰਗ ਹੈ ਕਿ ਉਹਨਾਂ ਦੁਆਰਾ ਲੰਮੇ ਸਮੇਂ ਤੋਂ ਸਰਕਾਰੀ ਸਕੂਲਾਂ ਵਿੱਚ ਕੰਮ ਕੀਤਾ ਜਾ ਰਿਹਾ ਹੈ ਅਤੇ ਹੁਣ ਉਹਨਾਂ ਨੂੰ ਸਿੱਖਿਆ ਵਿਭਾਗ ਵਿੱਚ ਪੇ ਪ੍ਰੋਟੈਕਟ ਕਰਦੇ ਹੋਏ ਮਰਜ਼ ਕੀਤਾ ਜਾਵੇ। ਉਹਨਾਂ ਉੱਤੇ ਨਿਯਮਾਂ ਅਨੁਸਾਰ ਬਣਦਾ ਛੇਵਾਂ ਪੇ ਕਮਿਸ਼ਨ ਲਾਗੂ ਕੀਤਾ ਜਾਵੇ ਅਤੇ ਗਵਰਨਰ ਦੁਆਰਾ ਹਸਤਾਖ਼ਰਤ ਨੋਟੀਫਿਕੇਸ਼ਨ ਇਨ ਬਿਨ ਲਾਗੂ ਕਰਦੇ ਹੋਏ ਪੰਜਾਬ ਸਿਵਿਲ ਸੇਵਾਵਾਂ ਨਿਯਮ ਲਾਗੂ ਕੀਤੇ ਜਾਣ।
 ਅਧਿਆਪਕ ਆਗੂ ਝੰਡ ਨੇ ਕਿਹਾ ਕਿ ਅਸੀਂ ਕੰਪਿਊਟਰ ਅਧਿਆਪਕਾਂ ਦੀਆਂ ਮੰਗਾਂ ਦਾ ਸਮਰਥਨ ਕਰਦੇ ਹਾਂ ਅਤੇ ਵੱਡੀ ਗਿਣਤੀ ਵਿੱਚ 1 ਸਤੰਬਰ ਤੋਂ ਸ਼ੁਰੂ ਕੀਤੇ ਜਾਣ ਵਾਲੇ ਐਕਸ਼ਨ ਵਿੱਚ ਸ਼ਮੂਲੀਅਤ ਕਰਨ ਦਾ ਉਹਨਾਂ ਨੂੰ ਭਰੋਸਾ ਦਿੰਦੇ ਹਾਂ ।ਉਹਨਾਂ ਕਿਹਾ ਕਿ ਅਸੀਂ ਕੰਪਿਊਟਰ ਅਧਿਆਪਕ ਸਾਥੀਆਂ ਦੇ ਸੰਘਰਸ਼ ਵਿੱਚ ਸਹਿਯੋਗ ਕਰਨ ਦੀ ਪੂਰੀ ਕੋਸ਼ਿਸ਼ ਕਰਾਂਗੇ ਅਤੇ ਹੋਰ ਭਰਾਤਰੀ ਜਥੇਬੰਦੀਆਂ ਨੂੰ ਵੀ ਕੰਪਿਊਟਰ ਅਧਿਆਪਕਾਂ ਦੇ ਇਸ ਸਤੰਬਰ ਤੋਂ ਭੁੱਖ ਹੜਤਾਲ ਮਰਨ ਵਰਤ ਐਕਸ਼ਨ ਵਿੱਚ ਸ਼ਾਮਿਲ ਹੋਣ ਦੀ ਪੁਰਜੋਰ ਅਪੀਲ ਕਰਦੇ ਹਾਂ ਤਾਂ ਕਿ ਸਰਕਾਰ ਤੋਂ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਮਨਵਾਇਆ ਜਾ ਸਕੇ।
Previous articleਜੀ ਡੀ ਗੋਇਨਕਾ ਸਕੂਲ ਦੇ ਵਿਦਿਆਰਥੀਆਂ ਦੀ ਖੋ- ਖੋ ਦੇ ਰਾਜ ਪੱਧਰੀ ਮੁਕਾਬਲਿਆਂ ਲਈ ਚੋਣ
Next articleਭਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਸਦਕਾ