ਭਲਕੇ ਪੰਜਾਬ ਸਰਕਾਰ ਖ਼ਿਲਾਫ ਚੰਡੀਗਡ਼੍ਹ ਵਿੱਚ ਹੋਵੇਗਾ ਗੁਪਤ ਐਕਸ਼ਨ
ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਕੰਪਿਊਟਰ ਅਧਿਆਪਕ ਬੀਤੇ ਲੰਬੇ ਸਮੇਂ ਤੋਂ ਸਰਕਾਰਾਂ ਤੋਂ ਇਨਸਾਫ਼ ਦੀ ਉਡੀਕ ਕਰ ਰਹੇ ਹਨ। ਪ੍ਰੰਤੂ ਸਮੇਂ ਦੀਆਂ ਸਰਕਾਰਾਂ ਨੇ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ । ਰੋਸ ਪ੍ਰਗਟ ਕਰਦੇ ਹੋਏ ਕੰਪਿਊਟਰ ਅਧਿਆਪਕ ਯੂਨੀਅਨ ਵੱਲੋਂ ਜ਼ਿਲਾ ਪ੍ਰਧਾਨ ਰਮਨ ਸ਼ਰਮਾ ਜਨਰਲ ਸਕੱਤਰ ਜਗਜੀਤ ਸਿੰਘ ਹੈਬਤਪੁਰ ਨੇ ਕਿਹਾ ਕਿ ਪਿਛਲੇ 17 ਸਾਲਾਂ ਤੋਂ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਰਹੇ ਕੰਪਿਊਟਰ ਅਧਿਆਪਕਾਂ ਦਾ ਸ਼ੋਸ਼ਣ ਜਾਰੀ ਹੈ। ਸਾਲ 2005 ਤੋਂ ਕਾਂਗਰਸ ਸਰਕਾਰ ਨੇ ਆਪਣੇ ਕਾਰਜਕਾਲ ਦੌਰਾਨ ਨਿਗੂਣੀ ਤਨਖ਼ਾਹ ਤੇ ਕੰਮ ਲਿਆ। ਜੁਲਾਈ 2011 ਵਿੱਚ ਅਕਾਲੀ ਸਰਕਾਰ ਨੇ ਬੇਸ਼ੱਕ ਰਾਜਪਾਲ ਪੰਜਾਬ ਦੇ ਹੁਕਮਾਂ ਤਹਿਤ ਕੰਪਿਊਟਰ ਅਧਿਆਪਕਾਂ ਨੂੰ ਰੈਗੂਲਰ ਕੀਤਾ ਪਰ ਰੈਗੂਲਰ ਮੁਲਾਜ਼ਮਾਂ ਵਾਲੀਆਂ ਹਰ ਸਹੂਲਤਾਂ ਤੋਂ ਵਾਂਝਾ ਰੱਖਿਆ ਗਿਆ।
ਉਨ੍ਹਾਂ ਕਿਹਾ ਕਿ ਸਾਲ 2017 ਤੋਂ 2022 ਤੱਕ ਪੰਜਾਬ ਦੀ ਕਾਂਗਰਸ ਸਰਕਾਰ ਨੇ ਰੱਜ ਕੇ ਕੰਪਿਊਟਰ ਅਧਿਆਪਕਾਂ ਦਾ ਸ਼ੋਸ਼ਣ ਕੀਤਾ ਨਾ ਸਿਰਫ ਹਾਰੇ ਸੀ ਪੀ ਤੇ ਪੇ ਕਮਿਸ਼ਨ ਰੋਕਿਆ ਸਗੋਂ ਕੋਰੋਨਾ ਡਿਊਟੀਆਂ ਦੌਰਾਨ ਕੋਰੋਨਾ ਕਾਰਨ ਜਿਨ੍ਹਾਂ ਕੰਪਿਊਟਰ ਅਧਿਆਪਕਾਂ ਦੀ ਮੌਤ ਹੋ ਗਈ। ਉਨ੍ਹਾਂ ਦੇ ਪਰਿਵਾਰਾਂ ਦੀ ਸਰਕਾਰ ਨੇ ਬਾਂਹ ਤੱਕ ਨਹੀਂ ਫੜੀ। ਸਰਕਾਰ ਦੇ ਅਧਿਕਾਰੀ ਕੁੰਭਕਰਨੀ ਨੀਂਦ ਸੁੱਤੇ ਰਹੇ । ਉਨ੍ਹਾਂ ਕਿਹਾ ਕਿ ਨਵੇਂ ਦੌਰ ਵਿੱਚ ਆਮ ਆਦਮੀ ਪਾਰਟੀ ਸਰਕਾਰ ਤੋਂ ਕੰਪਿਊਟਰ ਅਧਿਆਪਕਾਂ ਨੂੰ ਆਸ ਸੀ। ਪਰ ਬਹੁਤ ਕੋਸ਼ਿਸ਼ਾਂ ਦੇ ਬਾਵਜੂਦ ਭਗਵੰਤ ਮਾਨ ਮੁੱਖ ਮੰਤਰੀ ਪੰਜਾਬ ਨੇ ਕੰਪਿਊਟਰ ਅਧਿਆਪਕਾਂ ਨੇ ਸਮੱਸਿਆ ਦਾ ਹੱਲ ਨਹੀਂ ਕੀਤਾ । ਕੰਪਿਊਟਰ ਅਧਿਆਪਕ ਆਗੂਆਂ ਨੇ ਕਿਹਾ ਕਿ ਜੇਕਰ ਪੰਜਾਬ ਸਰਕਾਰ ਕੰਪਿਊਟਰ ਅਧਿਆਪਕ 2011 ਦੇ ਰੈਗੂਲਰ ਨੋਟੀਫਿਕੇਸ਼ਨ ਜਾਰੀ ਨਹੀਂ ਕਰਦੀ ਤੇ ਪੇ ਕਮਿਸ਼ਨ ਦੀ ਫਾਈਲ ਤੇ ਲੱਗੀ ਰੋਕ ਨਹੀਂ ਹਟਾਉਂਦੀ।
ਕੰਪਿਊਟਰ ਅਧਿਆਪਕਾਂ ਨੂੰ ਮੁੜ ਸੰਘਰਸ਼ ਦਾ ਰਾਹ ਫੜਨਾ ਪਵੇਗਾ। ਜਿਸ ਤੋਂ ਸਪੱਸ਼ਟ ਹੋ ਜਾਵੇਗਾ ਕਿ ਸਰਕਾਰ ਵਿੱਚ ਸਿਰਫ਼ ਪੱਗਾਂ ਦੇ ਰੰਗ ਬਦਲੇ ਹਨ। ਸਰਕਾਰਾਂ ਦੀ ਨੀਅਤ ਨਹੀਂ ਬਦਲਦੀ ਸਰਕਾਰ ਦੇ ਵਤੀਰੇ ਤੋਂ ਪਰੇਸ਼ਾਨ ਆਗੂਆਂ ਨੇ ਸਮੂਹ ਕੰਪਿਊਟਰ ਅਧਿਆਪਕਾਂ ਨੂੰ ਸੰਘਰਸ਼ ਲਈ ਤਿਆਰ ਰਹਿਣ ਲਈ ਕਹਿੰਦੇ ਹੋਏ 20 ਅਪ੍ਰੈਲ ਨੂੰ ਚੰਡੀਗੜ੍ਹ ਚ ਪੰਜਾਬ ਸਰਕਾਰ ਖ਼ਿਲਾਫ਼ ਗੁਪਤ ਐਕਸ਼ਨ ਦਾ ਐਲਾਨ ਵੀ ਕੀਤਾ ਤੇ ਜਿਸ ਲਈ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਪ੍ਰਧਾਨ ਰਮਨ ਸ਼ਰਮਾ, ਜ਼ਿਲਾ ਸਕੱਤਰ ਜਨਰਲ ਜਗਜੀਤ ਸਿੰਘ, ਪਰਮਜੀਤ ਸਿੰਘ, ਜਸਪਾਲ ਸਿੰਘ ,ਹਰਮਿੰਦਰ ਸਿੰਘ, ਸੁਰਜੀਤ ਸਿੰਘ, ਗੁਰਵਿੰਦਰ ਸਿੰਘ, ਗੁਰਭੇਜ ਸਿੰਘ ,ਪਵਨ ਕੁਮਾਰ ਆਦਿ ਵੱਡੀ ਗਿਣਤੀ ਵਿੱਚ ਅਧਿਆਪਕ ਆਗੂ ਹਾਜ਼ਰ ਸਨ ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly