(ਸਮਾਜ ਵੀਕਲੀ) ਕੰਪਿਊਟਰ ਅਧਿਆਪਕਾਂ ਦੁਆਰਾ ਭੁੱਖ ਹੜਤਾਲ ਸੰਘਰਸ਼ ਕਮੇਟੀ ਪੰਜਾਬ ਵੱਲੋਂ ਸ਼ੁਰੁ ਕੀਤੀ ਗਈ ਭੁੱਖ ਹੜਤਾਲ/ਮਰਨ ਵਰਤ ਮੋਰਚੇ ਵਿੱਚ ਕੰਪਿਊਟਰ ਅਧਿਆਪਕ ਯੂਨੀਅਨ ਲੁਧਿਆਣਾ ਦੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ, ਜ਼ਿਲ੍ਹਾ ਕਮੇਟੀ ਦੇ ਮੈਂਬਰਾਂ ਵਿੱਚੋਂ ਰੰਜਨ ਭਨੋਟ, ਵਰਿੰਦਰ ਸਿੰਘ, ਹਰਜਿੰਦਰ ਸਿੰਘ, ਦਵਿੰਦਰ ਸਿੰਘ ਮਾਛੀਵਾੜਾ, ਬਵਲੀਨ ਬੇਦੀ ਅਤੇ ਗੁਰਪ੍ਰੀਤ ਕੌਰ ਵੱਲੋਂ 24 ਘੰਟੇ ਭੁੱਖ ਹੜਤਾਲ ਤੇ ਬੈਠਿਆ ਗਿਆ ਅਤੇ ਧਰਮਿੰਦਰ ਸਿੰਘ, ਹਰਪਾਲਜੀਤ ਸਿੰਘ ਤੇ ਜਗਮੀਤ ਸਿੰਘ ਵੱਲੋਂ ਸਾਥ ਦਿੱਤਾ ਗਿਆ। ਜਥੇਬੰਦੀ ਆਗੂਆਂ ਨੇ ਦੱਸਿਆ ਕਿ ਅਨੇਕਾਂ ਵਾਰ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ,ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਅਤੇ ਪੰਜਾਬ ਸਰਕਾਰ ਦੀ ਸਬ-ਕਮੇਟੀ ਦੇ ਨਾਲ ਮੀਟਿੰਗਾਂ ਕਰਨ ਉਪਰੰਤ ਵੀ ਕੰਪਿਊਟਰ ਅਧਿਆਪਕਾਂ ਦੀਆਂ ਜਾਇਜ ਅਤੇ ਲਟਕ ਰਹੀਆਂ ਮੰਗਾਂ ਨੂੰ ਹੱਲ ਨਹੀ ਕੀਤਾ ਜਾ ਰਿਹਾ ਹੈ। ਜੁਲਾਈ 2011 ਨੂੰ ਮਾਨਯੋਗ ਰਾਜਪਾਲ ਪੰਜਾਬ ਦੇ ਨੋਟੀਫਿਕੇਸ਼ਨ ਅਨੁਸਾਰ ਮੌਕੇ ਦੀ ਸਰਕਾਰ ਨੇ ਸਿੱਖਿਆ ਵਿਭਾਗ ਅਧੀਨ ਬਣੀ ਪਿਕਟਸ ਸੁਸਾਇਟੀ ਵਿੱਚ ਕੰਪਿਊਟਰ ਅਧਿਆਪਕਾਂ ਨੂੰ ਪੰਜਾਬ ਸਿਵਲ ਸਰਵਿਸ ਸੇਵਾਵਾਂ ਤਹਿਤ ਰੈਗੂਲਰ ਕੀਤਾ ਗਿਆ ਸੀ ਪਰ ਅੱਜ ਤੱਕ ਇਹ ਨੋਟੀਫਿਕੇਸ਼ਨ ਪੂਰਨ ਤੌਰ ਤੇ ਕੰਪਿਊਟਰ ਅਧਿਆਪਕਾਂ ਤੇ ਲਾਗੂ ਨਹੀ ਕੀਤਾ ਗਿਆ। ਜੱਥੇਬੰਦੀ ਦੇ ਆਗੂਆ ਨੇ ਜਾਣਕਾਰੀ ਦਿੰਦਿਆਂ ਕਿਹਾ ਕੰਪਿਊਟਰ ਅਧਿਆਪਕਾਂ ਦਾ 6ਵਾਂ ਤਨਖਾਹ ਕਮਸ਼ਿਨ,ਏ.ਸੀ.ਪੀ. ਅਤੇ ਹੋਰ ਵਿੱਤੀ ਲਾਭ ਜਬਰੀ ਰੋਕੇ ਹਨ ਜਿਨ੍ਹਾਂ ਨੂੰ ਤਰੂੰਤ ਲਾਗੂ ਕੀਤੇ ਜਾਵੇ, ਜਦੋ ਕਿ ਉਪਰੋਕਤ ਲਾਭ ਪੰਜਾਬ ਦੇ ਬਾਕੀ ਸਾਰੇ ਮੁਲਾਜਮਾਂ ਨੂੰ ਦਿੱਤੇ ਜਾ ਚੁੱਕੇ ਹਨ ਪਰ ਕੰਪਿਊਟਰ ਅਧਿਆਪਕਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ।
ਜ਼ਿਕਰਯੋਗ ਹੈ ਕਿ 100 ਦੇ ਕਰੀਬ ਕੰਪਿਊਟਰ ਅਧਿਆਪਕ ਜਿਨ੍ਹਾਂ ਦੀ ਨੌਕਰੀ ਦੌਰਾਨ ਮੌਤ ਹੋ ਗਈ ਹੈ ਪੰਜਾਬ ਸਰਕਾਰ ਨੇ ਉਹਨਾਂ ਦੇ ਪਰਿਵਾਰਾਂ ਦੀ ਸਾਰ ਵੀ ਨਹੀ ਲਈ ਹੈ ਨਾ ਹੀ ਉਹਨਾਂ ਦੇ ਆਸ਼ਰਿਤਾਂ ਨੂੰ ਨੋਕਰੀ ਦਿੱਤੀ ਅਤੇ ਨਾ ਹੀ ਕੋਈ ਵਿੱਤੀ ਲਾਭ ਦਿੱਤਾ ਗਿਆ। ਆਗੂਆਂ ਨੇ ਦੱਸਿਆ ਜੇਕਰ ਸਰਕਾਰ ਵੱਲੋਂ ਜਲਦ ਕੋਈ ਹੱਲ ਨਾ ਕੱਢਿਆ ਗਿਆ ਤਾਂ ਆਉਣ ਵਾਲੇ ਸਮੇਂ ਵਿੱਚ ਸਰਕਾਰ ਖ਼ਿਲਾਫ਼ ਸੰਘਰਸ਼ ਨੂੰ ਤੇਜ਼ ਕਰਦਿਆਂ ਆਉਣ ਵਾਲੀਆਂ ਚੋਣਾਂ ਵਿੱਚ ਸਰਕਾਰ ਦਾ ਘਿਰਾਓ ਕੀਤਾ ਜਾਵੇਗਾ।
ਹੋਰ ਭਰਾਤਰੀ ਜਥੇਬੰਦੀਆਂ ਵੱਲੋਂ ਵੀ ਭੁੱਖ ਹੜਤਾਲ/ਮਰਨ ਵਰਤ ਐਕਸ਼ਨ ਵਿੱਚ ਸ਼ਮੂਲੀਅਤ ਕੀਤੀ ਗਈ ਅਤੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਲੁਧਿਆਣਾ ਦੇ ਸਕੂਲ ਸਸਸਸ ਸਵੱਦੀ ਕਲਾਂ(ਲ) ਦੇ ਲੈਕ.ਕੁਲਵਿੰਦਰ ਸਿੰਘ, ਲ਼ੈਕ.ਬੂਟਾ ਸਿੰਘ, ਗਗਨਦੀਪ ਸਿੰਘ ਕਲਰਕ, ਜਲਕੰਵਲਪਾਲ ਸਿੰਘ ਐਸ.ਐਲ.ਏ, ਗੁਰਜੀਤ ਸਿੰਘ ਲਾਇਬ੍ਰੇਰੀਅਨ, ਗੁਰਬਖਸ਼ ਸਿੰਘ ਮੈਥ ਮਾਸਟਰ ਸਕੰਸਸਸ ਸਵੱਦੀ ਕਲਾਂ ਅਤੇ ਮੈਡਮ ਦਲਜੀਤ ਕੌਰ ਸਕੰਸਸਸ ਦਾਖਾ ਨੇ ਸ਼ਾਮਿਲ ਹੋਕੇ ਸੰਘਰਸ਼ ਦੀ ਹਮਾਇਤ ਕੀਤੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly