ਖਟਕੜ ਕਲਾਂ ਵਿਖੇ 28 ਸਤੰਬਰ ਨੂੰ ਰੋਸ ਰੈਲੀ ਕਰਨ ਪਹੁੰਚੇ ਜ਼ਿਲ੍ਹਾ ਲੁਧਿਆਣਾ ਦੇ ਕੰਪਿਊਟਰ ਅਧਿਆਪਕਾਂ ਨਾਲ ਸਰਕਾਰ ਵੱਲੋ ਧੱਕੇਸ਼ਾਹੀ, ਕੀਤਾ ਗਿਆ ਨਜ਼ਰਬੰਦ 

ਜਸਵਿੰਦਰ ਸਿੰਘ ਪ੍ਰਧਾਨ ਜ਼ਿਲ੍ਹਾ ਲੁਧਿਆਣਾ ਅਤੇ ਮੀਤ ਪ੍ਰਧਾਨ ਧਰਮਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਦੇ ਦਿੱਤੇ ਪ੍ਰੋਗਰਾਮ ਅਨੁਸਾਰ ਅੱਜ ਮਿਤੀ 28 ਸਤੰਬਰ ਨੂੰ ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਹੱਕ- ਸੱਚ ਦੀ ਅਵਾਜ ਬੁਲੰਦ ਕਰਨ ਖਾਤਰ ਅਤੇ ਕੰਪਿਊਟਰ ਅਧਿਆਪਕਾਂ ਨਾਲ ਕੀਤੇ ਵਾਅਦਿਆਂ ਨੂੰ ਚੇਤੇ ਕਰਵਾਉਣ ਲਈ ਖਟਕੜ ਕਲਾਂ ਨਵਾ ਸ਼ਹਿਰ ਵਿਖੇ ਰੋਸ ਰੈਲੀ ਰੱਖੀ ਗਈ ਸੀ। 
ਜਿਸ ਤਹਿਤ ਜ਼ਿਲ੍ਹਾ ਲੁਧਿਆਣਾ ਦੇ ਕੰਪਿਊਟਰ ਅਧਿਆਪਕ 15 ਸਤੰਬਰ 2022 ਅਤੇ ਬਾਅਦ ਵਿੱਚ ਅਨੇਕਾਂ ਵਾਰ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅਖਬਾਰਾਂ, ਸ਼ੋਸ਼ਲ ਮੀਡੀਆ ਅਤੇ ਆਮ ਆਦਮੀ ਪਾਰਟੀ ਦੇ ਵੱਖ-2 ਮੰਚਾਂ ਤੇ ਕੰਪਿਊਟਰ ਅਧਿਆਪਕਾਂ ਨੁੰ ਦੀਵਾਲੀ ਦੇ ਮੌਕੇ ਤੇ ਬਣਦੇ ਲਾਭ ਦੇਣ ਦੇ ਕੀਤੇ ਐਲਾਨ ਨੂੰ ਯਾਦ ਕਰਵਾਉਣ ਲਈ ਜੋ ਇੱਕ ਸਾਲ ਬੀਤ ਜਾਣ ਉਪਰੰਤ ਵੀ ਪੂਰਾ ਨਹੀਂ ਕੀਤਾ ਗਿਆ ਅਤੇ 90 ਦੇ ਕਰੀਬ ਮ੍ਰਿਤਕ ਕੰਪਿਊਟਰ ਅਧਿਆਪਕਾਂ ਦੇ ਪਰਿਵਾਰ ਜੋ ਸੜਕਾਂ ਤੇ ਰੁੱਲ ਰਹੇ ਹਨ, ਪੰਜਾਬ ਸਰਕਾਰ ਨੇ ਉਹਨਾਂ ਨੂੰ ਨਾ ਹੀ ਨੌਕਰੀ ਦਿੱਤੀ, ਨਾ ਹੀ ਇੱਕ ਧੇਲੇ ਦੀ ਸਹਾਇਤਾ ਕੀਤੀ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਖਟਕੜ ਕਲਾਂ ਵਿਖੇ ਪਹੁੰਚੇ ਸਨ।
ਪਰ ਪੰਜਾਬ ਸਰਕਾਰ ਦੇ ਧੱਕੇਸ਼ਾਹੀ ਵਾਲੇ ਰਵਈਏ ਕਾਰਨ ਆਪਣੇ ਹੱਕਾਂ ਲਈ ਸ਼ਾਂਤਮਈ ਰੋਸ ਪ੍ਰਦਰਸਾਨ ਕਰਨ ਜਾ ਰਹੇ ਜ਼ਿਲ੍ਹਾ ਲੁਧਿਆਣਾ ਦੇ ਵੀਹ ਤੋ ਵੱਧ ਕੰਪਿਊਟਰ ਅਧਿਆਪਕਾਂ ਨੂੰ ਪੁਲਿਸ ਥਾਣਾ ਮੁਕੰਦਪੁਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਨਜ਼ਰਬੰਦ ਕਰ ਦਿੱਤਾ ਗਿਆ। ਮਾਣਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪ੍ਰੋਗਰਾਮ ਖਤਮ ਹੋਣ ਉਪਰੰਤ ਅਤੇ ਯੂਨੀਅਨ ਆਗੂਆਂ ਦੇ ਵਾਰ-ਵਾਰ ਕਹਿਣ ਤੇ ਵੀ ਉੱਥੇ ਹੀ ਬਿਠਾਈ ਰੱਖਿਆ ਗਿਆ।
 
ਸਰਕਾਰਾਂ ਦੇ ਇਸ ਰਵੱਈਏ ਕਾਰਨ ਜਿੱਥੇ ਕੰਪਿਊਟਰ ਅਧਿਆਪਕਾ ਵਿੱਚ ਨਿਰਾਸ਼ਾ ਦਾ ਆਲਮ ਹੈ ਉਥੇ ਹੀ 
ਸਰਕਾਰ ਤੇ ਰੋਸ ਵੀ ਵੱਧ ਰਿਹਾ ਹੈ।
ਜੱਥੇਬੰਦੀ ਦੇ ਆਗੂਆਂ ਨੇ ਕਿਹਾ ਕਿ ਜੇਕਰ ਸਾਡੇ ਮਸਲੇ ਜਲਦੀ ਹੱਲ ਨਾ ਕੀਤੇ ਗਏ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਹੋਰ ਵੀ ਤੇਜ਼ ਕੀਤਾ ਜਾਵੇਗਾ ਜਿਸਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ।
 
 
        ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
 
Previous articleਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ  ਨੇ ਖੇਡਾਂ ‘ਚ ਮੱਲਾਂ ਮਾਰੀਆਂ
Next articleਡਾ ਦਲਬੀਰ ਸਿੰਘ ਕਥੂਰੀਆ ਜੀ ਦੁਬਈ ਵਿੱਖੇ ਕਾਨਫ਼ਰੰਸ ਕਰਾਉਣ ਲਈ ਅੰਮ੍ਰਿਤਸਰ ਤੋਂ ਰਵਾਨਾ ਹੋ ਗਏ ਹਨ :-