ਗੜ੍ਹਸ਼ੰਕਰ ,(ਸਮਾਜ ਵੀਕਲੀ) (ਬਲਵੀਰ ਚੌਪੜਾ) ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ ਦੇ ਸੱਦੇ ਤੇ ਸਿੱਖਿਆ ਮੰਤਰੀ ਦੇ ਪਿੰਡ ਗੰਭੀਰਪੁਰ ਵਿਖੇ ਹੋਣ ਜਾ ਰਹੀ ਰੈਲੀ ਵਿੱਚ ਸ਼ਾਮਿਲ ਹੋਣ ਲਈ ਡੀਟੀਐਫ ਗੜ੍ਹਸ਼ੰਕਰ ਦਾ ਜੱਥਾ ਸੂਬਾ ਸੰਯੁਕਤ ਸਕੱਤਰ ਮੁਕੇਸ਼ ਕੁਮਾਰ ਦੀ ਅਗਵਾਈ ਵਿੱਚ ਰਵਾਨਾ ਹੋਇਆ ਇਸ ਮੌਕੇ ਜਾਣਕਾਰੀ ਦਿੰਦਿਆਂ ਹੋਇਆ ਡੀਟੀਐਫ ਦੇ ਸੂਬਾ ਪ੍ਰਚਾਰ ਸਕੱਤਰ ਨੇ ਕਿਹਾ ਕੰਪਿਊਟਰ ਅਧਿਆਪਕਾਂ ਨੂੰ ਪਿਛਲੇ ਲੰਬੇ ਸਮੇਂ ਤੋਂ ਸੰਗਰੂਰ ਮੁੱਖ ਮੰਤਰੀ ਦੇ ਸ਼ਹਿਰ ਵਿੱਚ ਲਗਾਤਾਰ ਪਿਛਲੇ ਚਾਰ ਮਹੀਨੇ ਤੋਂ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਉਹਨਾਂ ਦੀ ਆਵਾਜ਼ ਸੁਣਨ ਨੂੰ ਤਿਆਰ ਨੀ ਉਹਨਾਂ ਮੰਗ ਕੀਤੀ ਕਿ ਸਿੱਖਿਆ ਵਿਭਾਗ ਵਿੱਚ ਮਰਜ ਕਰੇ ਇਹਨਾਂ ਅਧਿਆਪਕਾਂ ਦੇ ਸੀ ਐਸ ਆਰ ਰੂਲਜ਼ ਲਾਗੂ ਕੀਤੇ ਜਾਣ ਅਧਿਆਪਕਾਂ ਤੇ ਛੇਵਾਂ ਪੇ ਕਮਿਸ਼ਨ ਲਾਗੂ ਕੀਤਾ ਜਾਵੇ ਅਤੇ 2021 ਤੋਂ ਰੋਕੀਆਂ ਹੋਈਆਂ ਡੀਏ ਦੀਆਂ ਕਿਸ਼ਤਾਂ ਜਾਰੀ ਕੀਤੀਆਂ ਜਾਣ। ਇਸ ਵੇਲੇ ਜਥੇ ਵਿੱਚ ਜਾਣ ਵਾਲਿਆਂ ਵਿੱਚ ਡੀਟੀਐਫ ਦੇ ਆਗੂ ਸਤਪਾਲ ਕਲੇਰ, ਦੀਵਾਨ ਚੰਦ, ਸੰਜੀਵ ਕੁਮਾਰ ਪੀਟੀਆਈ, ਮਨਜੀਤ ਸਿੰਘ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
https://play.google.com/store/apps/details?id=in.yourhost.samaj