ਸਰਕਾਰ ਦੀ ਧੱਕੇਸ਼ਾਹੀ ਤੋਂ ਅੱਕੇ ਕੰਪਿਊਟਰ ਅਧਿਆਪਕ ਅੱਜ ਤੋਂ ਚੰਡੀਗੜ੍ਹ ਵਿੱਖੇ ਲਾਉਣਗੇ ਪੱਕਾ ਧਰਨਾ – ਥਿੰਦ

ਕਪੂਰਥਲਾ (ਕੌੜਾ)-ਕੰਪਿਊਟਰ ਅਧਿਆਪਕ ਯੂਨੀਅਨ ਸੁਲਤਾਨਪੁਰ ਲੋਧੀ ਦੀ ਇਕ ਹੰਗਾਮੀ ਮੀਟਿੰਗ ਬਲਾਕ ਪ੍ਰਧਾਨ ਹਰਮਿੰਦਰ ਸਿੰਘ ਅਤੇ ਸਰਪ੍ਰਸਤ ਜਸਪਾਲ ਸਿੰਘ ਦੀ ਅਗਵਾਈ ਹੇਠ ਆਤਮਾ ਸਿੰਘ ਪਾਰਕ ਸੁਲਤਾਨਪੁਰ ਲੋਧੀ ਵਿਖੇ ਹੋਈ। ਮੀਟਿੰਗ ਵਿੱਚ ਬਲਾਕ ਸੁਲਤਾਨਪੁਰ ਲੋਧੀ ਦੇ ਵੱਖ- ਵੱਖ ਸਕੂਲਾਂ ਤੋਂ ਹਾਜਰ ਹੋਏ ਅਧਿਆਪਕਾਂ ਨੂੰ ਸੰਬੋਧਨ ਕਰਦੇ ਹੋਏ ਹਰਮਿੰਦਰ ਸਿੰਘ ਨੇ ਕਿਹਾ ਕੇ ਕੰਪਿਊਟਰ ਅਧਿਆਪਕਾਂ ਨਾਲ ਮੌਜਦਾ ਸਰਕਾਰ ਵਲੋਂ ਪਿਛਲੇ ਲੰਬੇ ਸਮੇਂ ਤੋਂ ਮਤਰੇਈ ਮਾਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ ਇਸ ਦੀ ਤਾਜ਼ਾ ਮਿਸਾਲ ਕੰਪਿਊਟਰ ਅਧਿਆਪਕਾਂ ਨੂੰ ਪੇ ਕਮਿਸ਼ਨ ਤੋਂ ਵਾਂਝੇ ਰੱਖ ਕੇ ਦਿੱਤੀ ਜਾ ਰਹੀ ਹੈ…. ਜ਼ਿਲ੍ਹਾ ਜਨਰਲ ਸਕੱਤਰ ਜਗਜੀਤ ਸਿੰਘ ਥਿੰਦ ਨੇ ਦੱਸਿਆ ਕੇ ਮਿਤੀ 29/11/2021 ਨੂੰ ਮਾਨਯੋਗ ਮੁੱਖ ਮੰਤਰੀ ਪੰਜਾਬ ਜੀ ਵਲੋਂ ਵੱਖ ਵੱਖ ਵਿਭਾਗਾਂ ਦੇ ਮੰਤਰੀਆਂ ਨਾਲ਼ ਉਹਨਾਂ ਦੇ ਵਿਭਾਗਾਂ ਦੇ ਮਸਲਿਆਂ ਦੇ ਸਬੰਧ ਵਿੱਚ ਹੋਈ ਮੀਟਿੰਗ ਤੋਂ ਕੰਪਿਊਟਰ ਅਧਿਆਪਕਾਂ ਨੂੰ ਕੋਈ ਸਾਰਥਿਕ ਹੱਲ ਨਿਕਲਣ ਦੀ ਆਸ ਜਾਗੀ ਸੀ ਪਰ ਓਸੇ ਸ਼ਾਮ ਜੱਥੇਬੰਦੀ ਦੀ ਮੀਟਿੰਗ ਸਿੱਖਿਆ ਮੰਤਰੀ ਨਾਲ ਹੋਈ ਜਿਸ ਵਿੱਚ ਸਿੱਖਿਆ ਮੰਤਰੀ ਨੇ ਕੰਪਿਊਟਰ ਅਧਿਆਪਕਾਂ ਦਾ ਕੋਈ ਵੀ ਮਸਲਾ ਹੱਲ ਨਾ ਕਰਵਾ ਸਕਣ ਤੇ ਬੇਵਸੀ ਜ਼ਾਹਿਰ ਕਰਦੇ ਨਜ਼ਰ ਆਏ ਉਹਨਾਂ ਦੁਆਰਾ ਦੱਸਿਆ ਗਿਆ ਕੇ ਤੁਹਾਡੇ ਮਸਲਿਆਂ ਦੇ ਹੱਲ ਲਈ ਤਿਆਰ ਪਰਪੋਜ਼ਲ ਵਿਤ ਵਿਭਾਗ ਵਲੋਂ ਨਾਮਨਜ਼ੂਰ ਕੀਤੀ ਗਈ ਹੈ। ਉਹਨਾਂ ਦੱਸਿਆ ਕੇ ਬੁਹਤ ਹੀ ਹੈਰਾਨੀ ਵਾਲੀ ਗੱਲ ਹੈ ਕੇ ਮਾਨਯੋਗ ਰਾਜਪਾਲ ਵਲੋਂ ਜਾਰੀ ਨੋਟੀਫਿਕੇਸ਼ਨ ਦੀਆਂ ਸ਼ਰਤਾਂ ਨੂੰ ਪੰਜਾਬ ਸਰਕਾਰ ਮੰਨਣ ਤੋਂ ਮੁਨਕਰ ਹੋ ਗਈ ਹੈ। ਜਸਪਾਲ ਸਿੰਘ ਨੇ ਕਿਹਾ ਕੇ ਸਰਕਾਰ ਦੇ ਅੜੀਅਲ ਰਵਈਏ ਤੋਂ ਤੰਗ ਹੋ ਕੇ 01 . ਦਸੰਬਰ ਨੂੰ ਪੰਜਾਬ ਦੇ ਲਗਭਗ 6500 ਕੰਪਿਊਟਰ ਅਧਿਆਪਕ ਸਮੂਹਕ ਛੁੱਟੀ ਲੈ ਕੇ ਆਪਣੇ ਪਰਿਵਾਰ ਸਮੇਤ ਚੰਡੀਗੜ੍ਹ ਵਿੱਖੇ ਰੈਲੀ ਕਰਨਗੇ ਤੇ ਪੱਕਾ ਧਰਨਾ ਲਗਾਇਆ ਜਾਵੇਗਾ ਜਿਸ ਵਿੱਚ ਭਰਾਤਰੀ ਜਥੇਬੰਦੀਆਂ ਵੀ ਭਾਰੀ ਗਿਣਤੀ ਚ ਆਪਣੇ ਸਾਥੀਆਂ ਨਾਲ ਸ਼ਮੂਲੀਅਤ ਕਰਨਗੀਆਂ ਅਤੇ ਜਦੋਂ ਤਕ ਪੰਜਾਬ ਸਰਕਾਰ ਕੰਪਿਊਟਰ ਅਧਿਆਪਕਾਂ ਦੀਆਂ ਸਾਰੀਆਂ ਮੰਗਾਂ ਮੰਨ ਨਹੀਂ ਲੈਂਦੀ ਇਹ ਧਰਨਾ ਏਸੇ ਤਰ੍ਹਾਂ ਜਾਰੀ ਰਹੇਗਾ ਜਿਸ ਦੀ ਪੂਰਨ ਜ਼ੁੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਪਰਮਜੀਤ ਸਿੰਘ, ਗੁਰਭੇਜ ਸਿੰਘ, ਪਵਨ ਕੁਮਾਰ, ਤਲਵਿੰਦਰ ਸਿੰਘ, ਸੁਰਜੀਤ ਸਿੰਘ, ਜਸਪ੍ਰੀਤ ਸਿੰਘ, ਗੋਬਿੰਦ ਰਾਮ, ਹਰਪ੍ਰੀਤ ਕੌਰ, ਰਚਨਾ, ਰਣਜੀਤ ਕੌਰ, ਅਮਨਦੀਪ ਕੌਰ, ਵਰੁਣ, ਕਿੰਦਰਜੀਤ ਕੌਰ, ਹਰਪ੍ਰੀਤ ਕੌਰ, ਆਦਿ ਹਾਜਰ ਸਨ।

 

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ https://play.google.com/store/apps/details?id=in.yourhost.samajweekly

Previous articleसोहन लाल बने अंबेडकर भवन ट्रस्ट के नए चेयरमैन
Next articleਕੰਟਰੇਕਟ ਮਲਟੀਪਰਪਜ ਵਰਕਰਾਂ ਨੂੰ ਪੱਕਾ ਕਰਨ ਤੋਂ ਜਵਾਬ ਦੇਣ ਦੀ ਨਿੰਦਾ