ਕੰਪਿਊਟਰ ਅਧਿਆਪਕ ਯੂਨੀਅਨ ਕਰੇਗੀ ਸੂਬਾ ਪੱਧਰੀ ਰੈਲੀ 7 ਨੂੰ ਜਲੰਧਰ ਵਿੱਚ, ਕੰਪਿਊਟਰ ਅਧਿਆਪਕਾਂ ਦੀਆ ਜਾਇਜ ਅਤੇ ਲੰਬਿਤ ਮੰਗਾਂ ਨੂੰ ਹੱਲ ਨਹੀ ਕੀਤਾ ਜਾ ਰਿਹਾ-ਹਰਮਿੰਦਰ ਸਿੰਘ ਸੰਧਾ

ਕਪੂਰਥਲਾ, (ਸਮਾਜ ਵੀਕਲੀ) (ਕੌੜਾ)-  ਕੰਪਿਊਟਰ ਅਧਿਆਪਕ ਯੂਨੀਅਨ ਬਲਾਕ ਸੁਲਤਾਨਪੁਰ ਲੋਧੀ ਦੀ ਇਕ ਅਹਿਮ ਮੀਟਿੰਗ ਬਲਾਕ ਪ੍ਰਧਾਨ ਹਰਮਿੰਦਰ ਸਿੰਘ ਸੰਧਾ ਦੀ ਪ੍ਰਧਾਨਗੀ ਹੇਠ ਸੁਲਤਾਨਪੁਰ ਲੋਧੀ ਵਿੱਖੇ ਹੋਈ ਪ੍ਰੈੱਸ ਨੂੰ ਦੱਸਦਿਆਂ ਉਹਨਾਂ ਕਿਹਾ ਕਿ ਜੱਥੇਬੰਦੀ ਅਨੇਕਾਂ ਵਾਰ ਸਬ-ਕਮੇਟੀ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ , ਵਿੱਤ ਮੰਤਰੀ ਹਰਪਾਲ ਸਿੰਘ ਚੀਮਾਂ ਦੇ ਨਾਲ 40 ਕਰੀਬ ਵਿਭਾਗੀ ਮੀਟਿੰਗਾਂ ਕਰ ਚੁੱਕੀ ਹੈ। ਪਰ ਕੰਪਿਊਟਰ ਅਧਿਆਪਕਾਂ ਦੀਆ ਜਾਇਜ ਅਤੇ ਲੰਬਿਤ ਮੰਗਾਂ ਨੂੰ ਹੱਲ ਨਹੀ ਕੀਤਾ ਜਾ ਰਿਹਾ ਹੈ।ਜਿਕਰਯੋਗ ਹੈ ਕਿ 100 ਦੇ ਕਰੀਬ ਕੰਪਿਊਟਰ ਅਧਿਆਪਕਾਂ ਦੀ ਮੌਤ ਹੋ ਚੁੱਕੀ ਜਿਹਨਾਂ ਦੇ ਆਸ਼ਰਿਤਾਂ ਦੀ ਪੰਜਾਬ ਸਰਕਾਰ ਨੇ ਕਿਸੇ ਤਰ੍ਹਾਂ ਦੀ ਵਿੱਤੀ ਸਹਾਇਤਾ ਸਰਕਾਰ ਨਹੀਂ ਕੀਤੀ ਹੈ, ਨਾ ਹੀ ਉਹਨਾਂ ਦੇ ਆਸ਼ਰਿਤਾਂ ਨੂੰ ਮੌਤ ਉਪਰੰਤ ਨੌਕਰੀ ਦਿੱਤੀ ਗਈ। ਜਿਸ ਕਾਰਣ ਉਹਨਾਂ ਦੇ ਪਰਿਵਾਰ ਸੜਕਾਂ ਤੇ ਰੁੱਲਣ ਨੂੰ ਮਜਬੂਰ ਹਨ,ਅਤੇ ਇਹ ਅੰਕੜਾ ਲਗਾਤਾਰ ਵੱਧ ਰਿਹਾ ਹੈ। ਜੋ ਕਿ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ।
 ਸਰਪ੍ਰਸਤ ਜਸਪਾਲ ਸਿੰਘ ਨੇ ਕਿਹਾ ਕੇ ਆਮ ਲੋਕਾਂ ਦੀ ਕਹਾਉਣ ਵਾਲੀ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਕੰਪਿਊਟਰ ਅਧਿਆਪਕਾਂ ਦੀਆਂ ਜਾਇਜ ਅਤੇ ਹੱਕੀ ਮੰਗਾਂ 6ਵਾਂ ਤਨਖਾਹ ਕਮਿਸ਼ਨ, ਏ.ਸੀ.ਪੀ.,ਮੌਤ ਉਪਰੰਤ ਆਸ਼ਰਿਤਾਂ ਨੂੰ ਨੌਕਰੀ ਅਤੇ ਹੋਰ ਵਿਭਾਗੀ ਮਸਲੇ ਹੱਲ ਨਹੀ ਕਰ ਰਹੀ ਹੈ।ਜਿਸ ਕਾਰਨ ਸਮੂਹ ਕੰਪਿਊਟਰ ਅਧਿਆਪਕ ਆਮ ਆਦਮੀ ਪਾਰਟੀ ਪੰਜਾਬ ਸਰਕਾਰ ਤੋਂ ਨਿਰਾਸ਼ ਹੋ ਕੇ ਜਲੰਧਰ ਵਿਖੇ 7 ਨਵੰਬਰ ਸੂਬਾ ਪੱਧਰੀ ਰੈਲੀ ਕਰਨ ਜਾ ਰਹੇ ਹਨ ਜਿਸ ਵਿੱਚ ਪੰਜਾਬ ਭਰ ਤੋਂ ਕੰਪਿਊਟਰ ਅਧਿਆਪਕ ਆਪਣੇ ਪਰਿਵਾਰਕ ਸਮੇਤ ਹਿੱਸਾ ਲੈਣਗੇ।  ਇਸ ਮੌਕੇ ਸੁਖਵਿੰਦਰ ਸਿੰਘ, ਜਸਪਾਲ ਸਿੰਘ, ਪਰਮਜੀਤ ਸਿੰਘ, ਜਗਜੀਤ ਸਿੰਘ,ਸੁਰਜੀਤ ਸਿੰਘ, ਜਸਪ੍ਰੀਤ ਸਿੰਘ, ਦਵਿੰਦਰ ਸਿੰਘ,ਹਰਪ੍ਰੀਤ ਕੌਰ,ਸਰੁਚੀ,ਵਰੁਣ, ਹਰਜੀਤ ਕੌਰ ਹਾਜਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਪ੍ਰਕਾਸ਼ ਦਿਹਾੜੇ ਤੇ ਰਣਜੀਤ ਖੋਜੇਵਾਲ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਨਤਮਸਤਕ
Next articleਸਿੱਖਾਂ ਵਿਰੁੱਧ ਬੋਲਣ ਵਾਲੇ ਸੰਦੀਪ ਗੋਰੇ ਉੱਤੇ ਨਿਹੰਗ ਸਿੰਘਾਂ ਵੱਲੋਂ ਹਮਲਾ ਸਖਤ ਜ਼ਖਮੀ